5 Dariya News

ਜਸਵੀਰ ਸਿੰਘ ਗੜ੍ਹੀ ਵਲੋਂ ਡੀ.ਜੀ.ਪੀ. ਗੋਰਵ ਯਾਦਵ ਨਾਲ ਮੁਲਾਕਾਤ

5 Dariya News

ਚੰਡੀਗੜ੍ਹ 30-Oct-2025

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸਰਦਾਰ ਜਸਵੀਰ ਸਿੰਘ ਗੜ੍ਹੀ ਵਲੋਂ ਸੂਬੇ ਦੇ ਪੁਲਿਸ ਮੁਖੀ ਗੋਰਵ ਯਾਦਵ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸਰਦਾਰ ਗੜ੍ਹੀ ਨੇ ਦੱਸਿਆ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਰਾਜ ਦੇ ਹਰੇਕ ਜ਼ਿਲ੍ਹੇ ਵਿੱਚ ਐਸ.ਸੀ.ਐਸ.ਟੀ.ਐਕਟ ਨਾਲ ਸਬੰਧਤ ਮਾਮਲਿਆਂ ਦੇ ਨਿਪਟਾਰੇ ਲਈ ਐਸ.ਪੀ.ਪੱਧਰ ਦਾ ਅਧਿਕਾਰ ਤਾਇਨਾਤ ਕਰਨ ਅਤੇ ਰਾਜ ਪੱਧਰ ਤੇ ਇਕ ਡੀ.ਜੀ.ਪੀ. ਪੱਧਰ ਦਾ ਅਧਿਕਾਰੀ ਤਾਇਨਾਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਪੁਲਿਸ ਮੁਖੀ ਵੱਲੋਂ ਇਸ ਸਬੰਧੀ ਜਲਦ ਕਾਰਵਾਈ ਦਾ ਭਰੋਸਾ ਦਿੰਦਿਆਂ ਕਿਹਾ ਉਹ ਸਬੰਧੀ ਜਲਦ ਹੁਕਮ ਜਾਰੀ ਕਰ ਦੇਣਗੇ।