5 Dariya News

ਇੰਦਰਬੀਰ ਸਿੰਘ ਨਿੱਜਰ ਨੇ ਵਾਰਡ ਨੰਬਰ 40 ਵਿਖੇ ਨਵੇਂ ਬਣਨ ਵਾਲੇ ਮਹੱਲਾ ਕਲੀਨਿਕ ਦਾ ਰੱਖਿਆਂ ਨੀਂਹ ਪੱਥਰ

5 Dariya News

ਅੰਮ੍ਰਿਤਸਰ 30-Oct-2025

ਹਲਕਾ ਦੱਖਣੀ ਦੇ ਵਿਧਾਇਕ ਸ: ਇੰਦਰਬੀਰ ਸਿੰਘ ਨਿੱਜਰ ਨੇ ਅੱਜ ਵਾਰਡ ਨੰਬਰ 40 ਵਿਖੇ ਨਵੇਂ ਮੁਹੱਲਾ ਕਲੀਨਿਕ ਦਾ ਨੀਂਹ ਪੱਥਰ ਰੱਖਿਆ। ਉਨਾਂ ਨੇ ਕਿਹਾ ਕਿ ਇਸ ਮਹੱਲਾ ਕਲੀਨਿਕ ਦੇ ਬਣਨ ਨਾਲ ਸ਼ਹਿਰ ਨਿਵਾਸੀਆਂ ਨੂੰ ਵਧੀਆਂ ਸਿਹਤ ਸਹੂਲਤਾਵਾਂ ਮਿਲਣਗੀਆਂ। 

ਉਹਨਾਂ ਅੱਗੇ ਕਿਹਾ ਕਿ ਪੰਜਾਬ ਸਟੇਟ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਅਤੇ ਮਰੀਜ਼ਾਂ ਦੇ ਇਲਾਜ ਕਰ ਰਹੇ ਹਨ ਅਤੇ ਇਥੋਂ ਹਰ ਮਹੀਨੇ ਲੱਖਾਂ ਮਰੀਜ਼ਾਂ ਦਾ ਮੁਫਤ ਚੈਕ-ਅਪ ਕਰਕੇ ਲੋੜ ਅਨੁਸਾਰ ਉਹਨਾਂ ਤੇ ਮੁਫਤ ਟੈਸਟ ਅਤੇ ਮੁਫਤ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਮੁਹੱਲਾ ਕਲੀਨਿਕਾਂ ਦੀ ਸ਼ਾਨਦਾਰ ਕਾਰਗੁਜ਼ਾਰੀ ਕਾਰਨ ਮਰੀਜ਼ ਹੁਣ ਪ੍ਰਾਈਵੇਟ ਹਸਪਤਾਲਾਂ ਦੀ ਥਾਂ ਮੁਹੱਲਾ ਕਲੀਨਿਕਾਂ ਵਿੱਚ ਆਪਣਾ ਇਲਾਜ ਕਰਾਉਣ ਲਈ ਵੱਡੀ ਤਾਦਾਦ ਵਿੱਚ ਜਾ ਰਹੇ ਹਨ ਅਤੇ ਸਰਕਾਰੀ ਸਹੂਲਤਾਂ ਦਾ ਫਾਇਦਾ ਉਠਾ ਰਹੇ ਹਨ।

ਉਹਨਾਂ ਨੇ ਦੱਸਿਆ ਕਿ ਮਹਿੰਗੇ ਮੁੱਲ ਦੀਆਂ ਐਂਟੀਬਾਇਓਟਿਕ ਅਤੇ ਹੋਰ ਮਹਿੰਗੀਆਂ ਦਵਾਈਆਂ ਲੋੜਵੰਦ ਮਰੀਜ਼ਾਂ ਨੂੰ ਮੁਹੱਲਾ ਕਲੀਨਿਕ ਵਿੱਚੋਂ ਮੁਫਤ ਦਿੱਤੀ ਜਾ ਰਹੀਆਂ ਹਨ ਅਤੇ ਉਹਨਾਂ ਕੋਲ ਦਵਾਈਆਂ ਦੀ ਕਿਸੇ ਤਰ੍ਹਾਂ ਦੀ ਕੋਈ ਘਾਟ ਨਹੀਂ ਹੈ। ਉਨਾਂ ਨੇ ਇਲਾਕਾ ਵਾਸੀਆਂ ਨੂੰ ਬਿਹਤਰ ਸਿਹਤ ਸਹੂਲਤਾਵਾਂ ਮਿਲਣਗੀਆਂ।