ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੋ ਹੋਰ ਸੜਕਾਂ ਦੀ ਸਪੈਸ਼ਲ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ
ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੜਾਅਵਾਰ ਹੱਲ ਕੀਤਾ ਜਾ ਰਿਹਾ ਹੈ: ਗੈਰੀ ਬੜਿੰਗ
5 Dariya News
ਅਮਲੋਹ 08-Nov-2025
ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵੱਲੋਂ ਵਿਧਾਨ ਸਭਾ ਹਲਕਾ ਅਮਲੋਹ ਅਧੀਨ ਆਉਂਦੇ ਇਲਾਕੇ ਵਿੱਚ ਲਿੰਕ ਸੜਕਾਂ ਦੀ ਸਪੈਸ਼ਲ ਮੁਰੰਮਤ ਕਰਵਾਉਣ ਦੀ ਪ੍ਰਕਿਰਿਆ ਨੂੰ ਵਧੇਰੇ ਤੇਜ਼ ਕਰਵਾਇਆ ਗਿਆ ਹੈ। ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਹਲਕੇ ਦੀਆਂ ਬਹੁਤੀਆਂ ਲਿੰਕ ਸੜਕਾਂ ਦੀ ਸਪੈਸ਼ਲ ਮੁਰੰਮਤ ਲਈ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਅਤੇ ਉਹ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਵੀ ਲਗਾਤਾਰ ਨਿਰੀਖਣ ਕਰ ਰਹੇ ਹਨ।
ਵਿਧਾਇਕ ਗੈਰੀ ਬੜਿੰਗ ਨੇ ਰੁੜਕੀ ਤੋਂ ਬਸਤੀ ਤੱਕ ਅਤੇ ਅਮਲੋਹ ਖੰਨਾ ਤੋਂ ਬੁੱਗਾ ਰੋਡ ਤੱਕ ਸਪੈਸ਼ਲ ਮੁਰੰਮਤ ਦਾ ਕੰਮ ਆਰੰਭ ਕਰਵਾਇਆ। ਉਹਨਾਂ ਨੇ ਵਿਸ਼ਵਾਸ ਦਿਵਾਇਆ ਕਿ ਹਲਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਪੜਾਅਵਾਰ ਹੱਲ ਕਰਨ ਲਈ ਉਹ ਸਰਗਰਮ ਹਨ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਉਤੇ ਲਗਭਗ 12.30 ਲੱਖ ਰੁਪਏ ਦੀ ਲਾਗਤ ਆਵੇਗੀ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਮੁੱਚੇ ਕਾਰਜ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਾਲ ਨਾਲ ਇਹ ਰਿਪੇਅਰ ਲਈ ਵਰਤੀ ਜਾਣ ਵਾਲੀ ਸਮੱਗਰੀ ਦੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।