5 Dariya News

ਬ੍ਰਹਮਸਰੋਵਰ ਤੇ ਜੋਤੀਸਰ ਦੇ ਮੁੜ ਨਿਰਮਾਣ ਤੇ ਸੁੰਦਰੀਕਰਣ ਦਾ ਕੰਮ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਕਰਨ ਪੂਰੇ - ਨਾਇਬ ਸਿੰਘ ਸੈਣੀ

ਤੀਰਥ ਸਥਾਨਾਂ 'ਤੇ ਮਹਾਭਾਰਤ ਦੇ ਸ਼ਲੋਕਾਂ ਦੇ ਲੇਖਨ ਦੇ ਕਾਰਜ ਵਿੱਚ ਤੇਜੀ ਲਿਆਉਣ ਦੇ ਦਿੱਤੇ ਨਿਰਦੇਸ਼

5 Dariya News

ਚੰਡੀਗੜ੍ਹ 13-Nov-2025

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੁਰੂਕਸ਼ੇਤਰ ਵਿਕਾਸ ਬੋਰਡ ਤਹਿਤ ਹੋਣ ਵਾਲੇ ਸਾਰੇ ਕੰਮਾਂ ਨੂੰ ਨਿਰਧਾਰਿਤ ਸਮੇਂ ਵਿੱਚ ਪੂਰਾ ਕੀਤਾ ਜਾਵੇ ਅਤੇ ਵਿਕਾਸ ਕੰਮਾਂ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜੇਕਰ ਕਿਸੇ ਕੰਮ ਵਿੱਚ ਕੋਈ ਲਾਪ੍ਰਵਾਹੀ ਤੇ ਕੋਤਾਹੀ ਵਰਤੀ ਜਾਵੇਗੀ ਤਾਂ ਉਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਮੁੱਖ ਮੰਤਰੀ ਅੱਜ ਕੁਰੂਕਸ਼ੇਤਰ ਵਿਕਾਸ ਬੋਰਡ ਦੇ ਅਧੀਨ ਆਉਣ ਵਾਲੇ ਤੀਰਥ ਸਥਾਨਾਂ ਦੇ  ਨਿਰਮਾਣ, ਨਵੀਨੀਕਰਣ, ਸੁੰਦਰੀਕਰਣ ਆਦਿ ਨੂੰ ਲੈ ਕੇ ਕੀਤੇ ਜਾਣ ਵਾਲੇ ਵਿਕਾਸ ਕੰਮਾਂ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰ ਰਹੇ ਸਨ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਓਐਸਡੀ ਬੀਬੀ ਭਾਰਤੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਸਮੇਤ ਕੇਡੀਬੀ ਦੇ ਮੈਂਬਰ ਅਤੇ ਅਧਿਕਾਰੀਆਂ ਨੇ ਹਿੱਸਾ ਲਿਆ।

ਮੁੱਖ ਮੰਤਰੀ ਨੇ ਕਿਹਾ ਕਿ ਬ੍ਰਹਮਸਰੋਵਰ, ਜੋਤੀਸਰ ਤੀਰਥ ਦੇ ਕੰਮ ਪ੍ਰਾਥਮਿਕਤਾ ਆਧਾਰ 'ਤੇ ਮੇਲਾ ਸ਼ੁਰੂ ਹੋਣ ਤੋਂ ਪਹਿਲਾਂ ਪੂਰੇ ਕੀਤੇ ਜਾਣ ਤਾਂ ਜੋ ਜਨਤਾ ਨੂੰ ਉਨ੍ਹਾਂ ਦਾ ਲਾਭ ਆਸਾਨੀ ਨਾਲ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਕੰਮ ਵਿੱਚ ਕੋਈ ਬਦਲਾਅ ਕੀਤਾ ਜਾਣਾ ਹੈ ਤਾਂ ਉਸ ਦੀ ਪਹਿਲਾਂ ਮੰਜੂਰੀ ਲੈਣੀ ਜਰੂਰੀ ਹੋਵੇਗੀ। 

ਵਿਕਾਸ ਕੰਮਾਂ ਦੀ ਪਹਿਲਾਂ ਡਰਾਇੰਗ ਬਨਾਉਣ, ਫਿਰ ਕੰਮ ਸ਼ੁਰੂ ਕੀਤੇ ਜਾਣ ਅਤੇ ਇਸ ਕੰਮ ਵਿੱਚ ਸਮੇਂ ਸੀਮਾ ਵੀ ਨਿਰਧਾਰਿਤ ਕੀਤੀ ਜਾਵੇ। ਮੁੱਖ ਮੰਤਰੀ ਨੇ ਭੌਰ ਸੈਂਦਾ ਤੀਰਥ ਪੇਹਵਾ ਦੇ ਕੰਮਾਂ ਦੀ ਸਮੀਖਿਆ ਕਰਦੇ ਹੋਏ ਕਿਹਾ ਕਿ ਇਸ ਤਾਲਾਬ 'ਤੇ ਘਾਟ ਦਾ ਨਿਰਮਾਣ ਕਰਨ ਤੇ ਦਰਸ਼ਕਾਂ ਲਈ ਚਿਤਰਕਾਰੀ, ਪੇਂਟਿੰਗ ਆਦਿ ਕਰਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ। 

ਉਨ੍ਹਾਂ ਨੇ ਕਿਹਾ ਕਿ ਕੇਡੀਬੀ ਦੇ ਵਿਕਾਸ ਕੰਮਾਂ ਦੀ ਸਮੀਖਿਆ ਤਹਿਤ ਅਗਾਮੀ ਮੀਟਿੰਗ ਜਲਦੀ ਹੀ ਆਯੋਜਿਤ ਕੀਤੀ ਜਾਵੇਗੀ। ਇਸ ਵਿੱਚ ਸਾਰੇ ਕੰਮਾਂ ਦੀ ਰਿਪੋਰਟ ਵਿਸਤਾਰ ਨਾਲ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ। ਮੁੱਖ ਮੰਤਰੀ ਨੇ ਕਿਹਾ ਕਿ ਭੌਰ ਸੈਂਦਾ ਤਾਲਾਬ ਤੋਂ ਮਗਰਮੱਛ ਕੱਢਣ ਦਾ ਸੰਵੇਦਨਸ਼ੀਲ ਮਾਮਲਾ ਜਾਣਕਾਰੀ ਵਿੱਚ ਆਇਆ ਹੈ, ਪਰ ਵਿਭਾਗ ਵੱਲੋਂ ਹੁਣ ਤੱਕ ਇਸ 'ਤੇ ਕੋਈ ਕੰਮ ਨਹੀਂ ਕੀਤਾ ਗਿਆ। 

ਇਸ ਮਾਮਲੇ ਦੀ ਜਾਂਚ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ ਕਰਨ। ਮੁੱਖ ਮੰਤਰੀ ਨੇ ਜੀਂਦ ਦੇ ਪਾਂਡੂ ਪਿੰਡਾਰਾ ਤੀਰਥ ਸਥਾਨ 'ਤੇ ਕੀਤੇ ਗਏ ਕੰਮਾਂ ਦੀ ਵੀ ਸਮੀਖਿਆ ਕੀਤੀ। ਉਨ੍ਹਾਂ ਨੇ 182 ਤੀਰਥ ਸਥਾਨਾਂ 'ਤੇ ਮਹਾਭਾਰਤ ਦੇ ਸ਼ਲੋਕਾਂ ਦੀ ਮਹਿਮਾ ਪੱਟ ਬਨਾਉਣ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ।