5 Dariya News

ਦਿਆਲੂ ਯੋਜਨਾ ਦਾ ਲਾਭ ਹੋਰ ਵੱਧ ਤੇਜੀ ਤੇ ਸਟੀਕਤਾ ਨਾਲ ਮਿਲੇਗਾ - ਨਾਇਬ ਸਿੰਘ ਸੈਣੀ

ਦਿਆਲੂ- II ਯੋਜਨਾ ਪੋਰਟਲ ਦੀ ਕੀਤੀ ਸ਼ੁਰੂਆਤ

5 Dariya News

ਚੰਡੀਗੜ੍ਹ 13-Nov-2025

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਨਾਗਰਿਕ ਦੀ ਆਵਾਰਾ ਪਸ਼ੂਆਂ ਤੋਂ ਹੋਣ ਵਾਲੀ ਦੁਰਘਟਨਾ ਵਿੱਚ ਮੌਤ ਜਾਂ ਦਿਵਆਂਗਤਾ ਲੈਣ 'ਤੇ ਦਿਆਲੂ ਯੋਜਨਾ ਦਾ ਲਾਭ ਮਿਲੇਗਾ। ਇਸ ਦੇ ਲਈ ਦਿਆਲੂ- II ਯੋਜਨਾ ਪੋਰਟਲ ਦਾ ਸਰਲੀਕਰਣ ਕੀਤਾ ਗਿਆ ਹੈ।

ਮੁੱਖ ਮੰਤਰੀ ਅੱਜ ਚੰਡੀਗੜ੍ਹ ਵਿੱਚ ਦਿਆਲੂ- II ਯੋਜਨਾ ਪੋਰਟਲ ਦੀ ਸ਼ੁਰੂਆਤ ਕਰ ਰਹੇ ਸਨ। ਇਸ ਮੌਕੇ 'ਤੇ ਮੁੱਖ ਸਕੱਤਰ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਓਐਸਡੀ ਬੀਬੀ ਭਾਰਤੀ, ਮੁੱਖ ਮੰਤਰੀ ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਪ੍ਰਧਾਨ ਸਕੱਤਰ ਸੈਰ-ਸਪਾਟਾ ਸ੍ਰੀਮਤੀ ਕਲਾ ਰਾਮਚੰਦਰਨ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਰਹੇ।

ਮੁੱਖ ਮੰਤਰੀ ਨੇ ਕਿਹਾ ਕਿ ਦਿਆਲੂ- II ਪੋਰਟਲ ਸਰਕਾਰ ਦੀ ਪਾਰਦਰਸ਼ੀ ਅਤੇ ਸਰਲ ਸੇਵਾ ਵੰਡ ਦੀ ਦਿਸ਼ਾ ਵਿੱਚ ਇੱਕ ਹੋਰ ਮਹਤੱਵਪੂਰਣ ਕਦਮ ਹੋਵੇਗਾ। ਇਸ ਡਿਜੀਟਲ ਪਹਿਲ ਨਾਲ ਸਿਰਫ ਪਰਿਵਾਰਾਂ ਨੂੰ ਇਸ ਯੋਜਨਾ ਦਾ ਲਾਭ ਹੋਰ ਵੱਧ ਤੇਜੀ ਤੇ ਸਟੀਕਤਾ ਨਾਲ ਮਿਲੇਗਾ। ਯੋਜਨਾ ਦਾ ਲਾਭ ਡੀਬੀਟੀ ਰਾਹੀਂ ਸਿੱਧਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਭੇਜਿਆ ਜਾਵੇਗਾ।

ਮੁੱਖ ਮੰਤਰੀ ਨੇ ਦਸਿਆ ਕਿ ਦਿਆਲੂ ਯੋਜਨਾ ਦੇ ਤਹਿਤ ਸਰਕਾਰ ਉਨ੍ਹਾਂ ਪਰਿਵਾਰਾਂ ਨੂੰ ਆਰਥਕ ਸਹਾਇਤਾ ਪ੍ਰਦਾਨ ਕਰਦੀ ਹੈ ਜਿਨ੍ਹਾਂ ਦੇ ਕਿਸੇ ਮੈਂਬਰ ਦੀ ਆਵਾਰਾ ਪਸ਼ੂਆਂ ਨਾਲ ਹੋਣ ਵਾਲੇ ਦੁਰਘਟਨਾ ਵਿੱਚ ਮੌਤ ਜਾਂ ਦਿਵਆਂਗਤਾ ਹੋ ਜਾਣ 'ਤੇ 1 ਲੱਖ ਤੋਂ 5 ਲੱਖ ਰੁਪਏ ਦੀ ਸਹਾਇਤਾ ਰਕਮ ਦਿੱਤੀ ਜਾਂਦੀ ਹੈ। ਜਦੋਂ ਕਿ ਸੱਟ ਲਈ ਘੱਟੋ ਘੱਟ 10 ਹਜਾਰ ਰੁਪਏ ਦੀ ਰਕਮ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਨੇ ਦਸਿਆ ਕਿ ਯੋਜਨਾ ਦਾ ਲਾਭ ਲੈਣ ਲਈ ਪਰਿਵਾਰ ਪਹਿਚਾਣ ਪੱਤਰ ਤਹਿਤ ਰਜਿਸਟਰਡ ਹੋਣਾ ਜਰੂਰੀ ਹੈ।

ਮੁੱਖ ਮੰਤਰੀ ਨੇ ਦਸਿਆ ਕਿ ਸਹਾਇਤਾ ਰਕਮ ਲਈ ਜਿਲ੍ਹਾ ਪੱਧਰ 'ਤੇ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਗਠਨ ਕਮੇਟੀ ਵੱਲੋਂ ਅੰਤਿਮ ਫੈਸਲਾ ਕੀਤਾ ਜਾਵੇਗਾ। ਜਿਲ੍ਹਾ ਸਾਂਖਿਅਕੀ ਅਧਿਕਾਰੀ ਦਾਵਿਆਂ ਦੇ ਤਾਲਮੇਲ ਨੂੰ ਯਕੀਨੀ ਕਰਨ ਲਈ ਜਿਲ੍ਹਾ ਪੱਧਰੀ ਨੋਡਲ ਅਧਿਕਾਰੀ ਵਜੋ ਕੰਮ ਕਰਣਗੇ।

ਇਸ ਯੋਜਨਾ ਦਾ ਲਾਭ ਲੈਣ ਲਈ ਨਾਗਰਿਕ http://dapsy.finhry.gov.in ਪੋਰਟਲ 'ਤੇ ਬਿਨੈ ਕਰ ਸਕਦੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਸੰਚਾਲਿਤ ਜਨ ਸਹਾਇਤ ਮੋਬਾਇਲ ਐਪ ਰਾਹੀਂ ਵੀ ਬਿਨੈ ਕੀਤੇ ਜਾ ਸਕਦੇ ਹਨ।