ਸੁਲਤਾਨਵਿੰਡ ਪਿੰਡ ਵਿੱਚ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਟਾਇਲਾਂ ਵਾਲੀਆਂ ਸੜਕਾਂ ਦਾ ਉਦਘਾਟਨ
5 Dariya News
ਅੰਮ੍ਰਿਤਸਰ 19-Nov-2025
ਹਲਕਾ ਦੱਖਣੀ ਦੇ ਵਾਰਡ ਨੰਬਰ 37 ਸੁਲਤਾਨਵਿੰਡ ਪਿੰਡ ਵਿੱਚ ਟਾਇਲਾਂ ਵਾਲੀਆਂ ਨਵੀਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਅੱਜ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਕੀਤਾ ਗਿਆ। ਉਨਾਂ ਕਿਹਾ ਕਿ ਇਸ ਮਹੱਤਵਪੂਰਣ ਵਿਕਾਸੀ ਪ੍ਰੋਜੈਕਟ ਨਾਲ ਇਲਾਕੇ ਦੀ ਲੰਮੇ ਸਮੇਂ ਤੋਂ ਪੈਂਦੀ ਮੰਗ ਪੂਰੀ ਹੋਈ ਹੈ। ਨਵੀਆਂ ਟਾਇਲਾਂ ਵਾਲੀਆਂ ਸੜਕਾਂ ਨਾਲ ਇਲਾਕੇ ਦੀ ਸੁਵਿਧਾ ਹੋਰ ਬਿਹਤਰ ਹੋਵੇਗੀ ਅਤੇ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਨਿਵਾਸੀਆਂ ਨੂੰ ਰਾਹਤ ਮਿਲੇਗੀ।
ਡਾ. ਨਿੱਜਰ ਨੇ ਕਿਹਾ ਕਿ ਹਲਕਾ ਦੱਖਣੀ ਦੇ ਹਰ ਵਾਰਡ ਵਿੱਚ ਵਿਕਾਸ ਦੇ ਕੰਮ ਤੇਜ਼ੀ ਨਾਲ ਜਾਰੀ ਹਨ ਅਤੇ ਲੋਕ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਹਨਾਂ ਨੇ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਵੀ ਹਲਕੇ ਦੇ ਲੋਕਾਂ ਨਾਲ ਸਬੰਧਤ ਵਿਕਾਸ ਦੇ ਕੰਮ ਨਿਰੰਤਰ ਜਾਰੀ ਰਹਿਣਗੇ ਅਤੇ ਜੋ ਚਲ ਰਹੇ ਹਨ ਉਨਾਂ ਨੂੰ ਜਲਦੀ ਹੀ ਪੂਰਾ ਕੀਤਾ ਜਾਵੇਗਾ।
ਉਦਘਾਟਨ ਮੌਕੇ ਆਮ ਆਦਮੀ ਪਾਰਟੀ ਦੇ ਵਾਰਡ ਇੰਚਾਰਜ ਸ. ਹਿੰਮਤਜੀਤ ਸਿੰਘ ਨੇ ਡਾ. ਨਿੱਜਰ ਦਾ ਖਾਸ ਧੰਨਵਾਦ ਕੀਤਾ। ਉਹਨਾਂ ਨੇ ਕਿਹਾ ਕਿ ਜਦੋਂ ਵੀ ਕੋਈ ਕੰਮ ਲੈ ਕੇ ਡਾਕਟਰ ਸਾਹਿਬ ਕੋਲ ਜਾਇਆ ਜਾਂਦਾ ਹੈ, ਉਹ ਇਸਨੂੰ ਪਹਿਲ ਦੇ ਅਧਾਰ ’ਤੇ ਕਰਦੇ ਹਨ। ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਰਿੰਕੂ, ਨਵਨੀਤ ਸ਼ਰਮਾ (ਪੀ.ਏ.), ਗਗਨਦੀਪ ਸਿੰਘ ਸਮੇਤ ਹੋਰ ਦਰਜਾ-ਬਦਰਜਾ ਓਹਦੇਦਾਰ ਅਤੇ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਇਲਾਕਾ ਨਵਾਸੀਆਂ ਨੇ ਨਵੀਆਂ ਸੜਕਾਂ ਦੇ ਉਦਘਾਟਨ ਨੂੰ ਖੁਸ਼ੀ ਨਾਲ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਕਦਮ ਹਲਕਾ ਦੱਖਣੀ ਦੀ ਚੜ੍ਹਦੀ ਕਲਾ ਦਾ ਪ੍ਰਮਾਣ ਹੈ।