ਪੀਐਮ-ਕਿਸਾਨ ਨਿਧੀ ਦੀ 21ਵੀਂ ਕਿਸਤ ਜਾਰੀ - ਹਰਿਆਣਾ ਦੇ 15.82 ਲੱਖ ਕਿਸਾਨਾਂ ਦੇ ਖਾਤਿਆਂ ਵਿੱਚ ਆਏ 316.38 ਕਰੋੜ ਰੁਪਏ
ਅੰਨਦਾਤਾ ਨੂੰ ਮਜਬੂਤ, ਸਸ਼ਕਤ ਅਤੇ ਖੁਸ਼ਹਾਲ ਬਨਾਉਣਾ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਸੰਕਲਪ- ਮੁੱਖ ਮੰਤਰੀ ਨਾਇਬ ਸਿੰਘ ਸੈਣੀ
5 Dariya News
ਪਲਵਲ 19-Nov-2025
ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਅੱਜ ਤਮਿਲਨਾਡੂ ਦੇ ਕੋਯੰਬਟੂਰ ਤੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਪੂਰੇ ਦੇਸ਼ ਦੇ ਕਿਸਾਨਾਂ ਦੇ ਖਾਤਿਆਂ ਵਿੱਚ 21ਵੀਂ ਕਿਸਤ ਜਾਰੀ ਕੀਤੀ। ਇਸ ਮੌਕੇ 'ਤੇ ਹਰਿਆਣਾ ਦੇ 15 ਲੱਖ 82 ਹਜਾਰ ਕਿਸਾਨਾਂ ਨੂੰ 316 ਕਰੋੜ 38 ਲੱਖ ਕਰੋੜ ਰੁਪਏ ਦੀ ਰਕਮ ਸਿੱਧੇ ਲਾਭਕਾਰਾਂ ਦੇ ਖਾਤਿਆਂ ਵਿੱਚ ਟ੍ਰਾਂਸਫਰ ਕੀਤੀ ਗਈ।
ਇਸ ਮੌਕੇ 'ਤੇ ਜਿਲ੍ਹਾ ਪਲਵਲ ਵਿੱਚ ਰਾਜ ਪੱਧਰੀ ਸਮਾਰੋਹ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਮੁੱਖ ਮਹਿਮਾਨ ਵਜੋ ਸ਼ਾਮਿਲ ਹੋਏ। ਇਸ ਤੋਂ ਇਲਾਵਾ, ਸਾਰੇ ਜਿਲ੍ਹਿਆਂ ਵਿੱਚ ਵੀ ਪ੍ਰੋਗਰਾਮ ਆਯੋਜਿਤ ਕੀਤੇ ਗਏ, ਜਿਸ ਵਿੱਚ ਕੈਬਨਿਟ ਮੰਤਰੀਆਂ, ਰਾਜ ਮੰਤਰੀਆਂ ਅਤੇ ਸਾਂਸਦਾਂ ਨੇ ਹਿੱਸਾ ਲਿਆ। ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਲਾਇਵ ਪ੍ਰਸਾਰਣ ਦੇਖਿਆ ਅਤੇ ਸੁਣਿਆ ਗਿਆ।
ਮੁੱਖ ਮੰਤਰੀ ਨੇ ਸੂਬੇ ਦੇ ਕਿਸਾਨਾਂ ਵੱਲੋਂ ਪ੍ਰਧਾਨ ਮੰਤਰੀ ਦਾ 21ਵੀਂ ਕਿਸਤ ਜਾਰੀ ਕਰਨ ਲਈ ਧੰਨਵਾਦ ਕਰਦੇ ਹੋਏ ਦਸਿਆ ਕਿ ਅੱਜ ਜਿਲ੍ਹਾ ਪਲਵਲ ਦੇ 74,299 ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 14 ਕਰੋੜ 86 ਲੱਖ ਰੁਪਏ ਦੀ ਰਕਮ ਭੇਜੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਹੁਣ ਤੱਕ ਜਾਰੀ 21 ਕਿਸਤਾਂ ਰਾਹੀਂ ਹਰਿਆਣਾ ਦੇ ਕਿਸਾਨਾਂ ਨੂੰ ਕੁੱਲ 7,233 ਕਰੋੜ 74 ਲੱਖ ਰੁਪਏ ਦੀ ਰਕਮ ਪ੍ਰਦਾਨ ਕੀਤੀ ਜਾ ਚੁੱਕੀ ਹੈ।
ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕਿਸਾਨ ਨੁੰ ਮਜਬੂਤ, ਸਸ਼ਕਤ ਅਤੇ ਖੁਸ਼ਹਾਲ ਬਨਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਰਿਵਾਇਤੀ ਖੇਤੀ ਤੋਂ ਅੱਗੇ ਵੱਧਦੇ ਹੋਏ ਮੁੱਲ-ਵਰਧਿਤ ਫਸਲਾਂ ਦੇ ਵੱਲ ਰੁੱਖ ਕਰਨ, ਫਾਰਮ ਪ੍ਰੋਸੈਸਿੰਗ ਯੂਨਿਟਸ ਸਥਾਪਿਤ ਕਰਨ, ਫਾਰਮ-ਟੂ-ਫੋਰਕ ਮਾਡਲ ਅਪਨਾਉਣ ਅਤੇ ਏਗਰੀ-ਟੂਰੀਜ਼ਮ ਅਤੇ ਬ੍ਰਾਂਡਿੰਗ ਨੂੰ ਪ੍ਰੋਤਸਾਹਨ ਦੇਣ।
ਸੁਤੰਤਰਤਾ ਦੀ ਸ਼ਤਾਬਦੀ ਤੱਕ ਆਤਮਨਿਰਭਰ ਅਤੇ ਡਿਜੀਟਲ ਰੂਪ ਨਾਲ ਮਜਬੂਤ ਹੋਵੇਗਾ ਕਿਸਾਨ
ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੇ ਸਾਲ 2047 ਤੱਕ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ 4 ਥੰਮ੍ਹਾਂ 'ਤੇ ਵਿਸ਼ੇਸ਼ ਜ਼ੋਰ ਦਿੱਤਾ ਹੈ। ਇੰਨ੍ਹਾਂ ਵਿੱਚ ਕਿਸਾਨ, ਗਰੀਬ, ਮਹਿਲਾ ਅਤੇ ਨੋਜੁਆਨ ਸ਼ਾਮਿਲ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਸਾਡੇ ਪਹਿਲੇ ਥੰਮ੍ਹ ਕਿਸਾਨ ਭਰਾਵਾਂ ਦੀ ਖੁਸ਼ਹਾਲੀ ਨਾਲ ਹੀ ਇਸ ਸੰਕਲਪ ਨੂੰ ਪੂਰਾ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਇਸੀ ਵਿਜ਼ਨ ਨੂੰ ਸਾਕਾਰ ਕਰਨ ਲਈ ਅਸੀਂ ਹਰਿਆਣਾ ਵਿੱਚ ਕਿਸਾਨਾਂ ਦੀ ਖੁਸ਼ਹਾਲੀ ਅਤੇ ਖੇਤੀਬਾੜੀ ਖੇਤਰ ਨੂੰ ਲਾਭਕਾਰੀ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਨ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੇ ਦੂਰਦਰਸ਼ੀ ਅਗਵਾਈ ਹੇਠ ਹਰਿਆਣਾ ਵਿਕਸਿਤ ਭਾਰਤ-ਵਿਕਸਿਤ ਹਰਿਆਣਾ ਦੀ ਦਿਸ਼ਾ ਵਿੱਚ ਤੇਜੀ ਨਾਲ ਅੱਗੇ ਵੱਧ ਰਿਹਾ ਹੈ।
ਸਾਲ 2047 ਵਿੱਚ ਜਦੋਂ ਭਾਰਤ ਸੁਤੰਤਰਤਾ ਦੀ ਸ਼ਤਾਬਦੀ ਮਨਾਏਗਾ, ਉਦੋਂ ਸਾਡਾ ਕਿਸਾਨ ਆਤਮਨਿਰਭਰ, ਜਲ੍ਹ ਅਤੇ ਵਾਤਾਵਰਣ ਦੇ ਪ੍ਰਤੀ ਸੁਚੇਤ, ਡਿਜੀਟਲ ਰੂਪ ਨਾਲ ਮਜਬੂਤ, ਵਿਸ਼ਵ ਬਾਜਾਰ ਨਾਲ ਜੁੜਿਆ ਹੋਇਆ ਅਤੇ ਉੱਚ ਗੁਣਵੱਤਾ ਅਤੇ ਬ੍ਰਾਂਡੇਡ ਉਤਪਾਦਨ ਦਾ ਪ੍ਰਮੁੱਖ ਕੇਂਦਰ ਹੋਵੇਗਾ। ਮੁੱਖ ਮੰਤਰੀ ਨੇ ਕਿਸਾਨ ਭਲਾਈ ਲਈ ਚਲਾਈ ਜਾ ਰਹੀ ਵੱਖ-ਵੱਖ ਯੋਜਨਾਵਾਂ ਦਾ ਵਰਨਣ ਕਰਦੇ ਹੋਏ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕਿਸਾਨ ਹੁਣ ਰਾਸ਼ਟਰੀ ਨੀਤੀ ਦੇ ਕੇਂਦਰ ਬਣ ਚੁੱਕੇ ਹਨ।
ਸੂਬੇ ਵਿੱਚ ਜਿੱਥੇ ਕੁਦਰਤੀ ਖੇਤੀ ਨੂੰ ਪ੍ਰਤੋਸਾਹਨ ਦਿੱਤਾ ਜਾ ਰਿਹਾ ਹੈ, ਉੱਥੇ ਰਾਜ ਸਰਕਾਰ ਬਾਗਬਾਨੀ ਫਸਲਾਂ ਨੂੰ ਪਰੰਪਰਾਗਤ ਫਸਲਾਂ ਦੇ ਵਿਕਲਪ ਵਜੋ ਪ੍ਰੋਤਸਾਹਿਤ ਕਰ ਰਹੀ ਹੈ ਤਾਂ ਜੋ ਕਿਸਾਨ ਫੱਲ ਅਤੇ ਸਬਜੀਆਂ ਦੇ ਵੱਲ ਵੱਧ ਦਿਲਚਸਪੀ ਲੈਣ। ਉਨ੍ਹਾਂ ਨੇ ਦਸਿਆ ਕਿ ਪਰਾਲੀ ਪ੍ਰੋਤਸਾਹਨ ਯੋਜਨਾ ਤਹਿਤ ਦਿੱਤੀ ਜਾਣ ਵਾਲੀ ਪ੍ਰੋਤਸਾਹਨ ਰਕਮ ਨੂੰ 1,000 ਰੁਪਏ ਤੋਂ ਵਧਾ ਕੇ 1,200 ਰੁਪਏ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।
ਬਾਗਬਾਨੀ ਕਿਸਾਨਾਂ ਨੂੰ ਬਾਜ਼ਾਰ ਦੇ ਉਤਾਰ-ਚੜਾਅ ਤੋਂ ਸੁਰੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਭਾਵਾਂਤਰ ਭਰਪਾਈ ਯੋਜਨਾ ਤਹਿਤ ਪਿਛਲੇ 11 ਸਾਲਾਂ ਵਿੱਚ 30 ਹਜਾਰ ਕਿਸਾਨਾਂ ਨੂੰ 135 ਕਰੋੜ ਰੁਪਏ ਦੀ ਸਹਾਇਤਾ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੇਸ਼ ਦਾ ਪਹਿਲਾਂ ਸੂਬਾ ਹੈ, ਜਿੱਥੇ ਕਿਸਾਨਾਂ ਦੀ ਸਾਰੀ ਫਸਲਾਂ ਦੀ ਸਰਕਾਰੀ ਖਰੀਦ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) 'ਤੇ ਕੀਤੀ ਜਾਂਦੀ ਹੈ ਅਤੇ ਫਸਲ ਖਰੀਦ ਦਾ ਭੁਗਤਾਨ 48 ਘੰਟੇ ਦੇ ਅੰਦਰ ਕਿਸਾਨਾਂ ਨੂੰ ਪ੍ਰਾਪਤ ਹੋ ਜਾਂਦਾ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਯੁਵਾ ਪੀੜੀ ਨੂੰ ਨਵਾਚਾਰ ਅਤੇ ਕਾਰੋਬਾਰ ਵਜੋ ਅਪਣਾ ਰਹੇ ਹਨ। ਡਿਜੀਟਲ ਡੇਟਾ ਵਿਵਸਥਾ ਰਾਹੀਂ ਹੁਣ ਕਿਸਾਨਾਂ ਨੂੰ ਵੱਖ-ਵੱਖ ਯੋਜਨਾਵਾਂ ਦਾ ਲਾਭ ਸਰਲ, ਪਾਰਦਰਸ਼ੀ ਅਤੇ ਤੇਜ ਗਤੀ ਨਾਲ ਉਪਲਬਧ ਹੋ ਰਿਹਾ ਹੈ।
ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕਿਸਾਨ ਹਿੱਤ ਵਿੱਚ ਅਨੇਕ ਮਹਤੱਵਪੂਰਣ ਯੋਜਨਾਵਾਂ ਸੰਚਾਲਿਤ ਕੀਤੀਆਂ ਜਾ ਰਹੀਆਂ - ਰਣਬੀਰ ਗੰਗਵਾ
ਪ੍ਰੋਗਰਾਮ ਨੂੰ ਸੰਬੋਧਿਤ ਕਰਦੇ ਹੋਏ ਹਰਿਆਣਾ ਦੇ ਲੋਕ ਨਿਰਮਾਣ ਮੰਤਰੀ ਸ੍ਰੀ ਰਣਬੀਰ ਸਿੰਘ ਗੰਗਵਾ ਨੇ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੇ ਖਾਤਿਆਂ ਵਿੱਚ 21ਵੀਂ ਕਿਸਤ ਵਜੋ ਕਰੋੜਾਂ ਰੁਪਏ ਦੀ ਰਕਮ ਜਾਰੀ ਕੀਤੀ ਗਈ ਹੈ। ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨੀਧੀ ਯੋਜਨਾ ਤਹਿਤ ਕਿਸਾਨਾਂ ਨੂੰ ਪ੍ਰਤੀ ਸਾਲ 6,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਕਿਸਾਨ ਹਿੱਤ ਵਿੱਚ ਅਨੇਕ ਮਹਤੱਵਪੂਰਣ ਯੋਜਨਾਵਾਂ ਸੰਚਾਲਿਤ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਪੂਰੇ ਦੇਸ਼ ਦੇ ਕਿਸਾਨ ਚੁੱਕ ਰਹੇ ਹਨ।
ਪ੍ਰੋਗਰਾਮ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਧਾਨ ਸਕੱਤਰ ਪੰਕਜ ਅਗਰਵਾਲ, ਜਿਲ੍ਹਾ ਪ੍ਰਧਾਨ ਵਿਪਿਨ ਬੈਂਸਲਾ, ਸਾਬਕਾ ਵਿਧਾਇਕ ਜਗਦੀਸ਼ ਨਾਇਰ, ਦੀਪਕ ਮੰਗਲਾ, ਪ੍ਰਵੀਣ ਡਾਂਗਰ, ਸਾਬਕਾ ਸਾਂਸਦ ਲੇਫਟੀਨੈਂਟ ਜਨਰਲ ਡੀ ਪੀ ਵੱਤਸ, ਜਿਲ੍ਹਾ ਪਰਿਸ਼ਦ ਚੇਅਰਮੈਨ ਨਰੇਂਦਰ, ਵਾਇਸ ਚੇਅਰਮੈਨ ਉਮੇਸ਼ ਸਮੇਤ ਹੋਰ ਮਾਣਯੋਗ ਵੀ ਮੌਜੂਦ ਰਹੇ।