5 Dariya News

ਕਰਮਜੀਤ ਸਿੰਘ ਰਿੰਟੂ ਵੱਲੋਂ ਮਜੀਠਾ ਰੋਡ ਦੀ 27 ਫੁੱਟ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦੀ ਸ਼ੁਰੂਆਤ

ਉੱਤਰੀ ਹਲਕੇ ਵਿੱਚ ਸੜਕਾਂ ਦਾ ਤੇਜ਼ੀ ਨਾਲ ਹੋ ਰਿਹਾ ਨਵੀਨੀਕਰਨ : ਕਰਮਜੀਤ ਸਿੰਘ ਰਿੰਟੂ

5 Dariya News

ਅੰਮ੍ਰਿਤਸਰ 26-Nov-2025

ਇੰਪ੍ਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੱਤਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਕਰਮਜੀਤ ਸਿੰਘ ਰਿੰਟੂ ਨੇ ਅੱਜ ਮਜੀਠਾ ਰੋਡ ‘ਤੇ 27 ਫੁੱਟ ਚੌੜੀ ਸੜਕ ‘ਤੇ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਰਿੰਟੂ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਬਾਬਾ ਸ਼੍ਰੀ ਚੰਦ ਜੀ ਅਤੇ ਮਹਾਕਾਲੀ ਮੰਦਰ ਤੱਕ ਜਾਣ ਵਾਲਾ ਸਫ਼ਰ ਹੁਣ ਪਹਿਲਾਂ ਨਾਲੋਂ ਕਾਫ਼ੀ ਸੁਗਮ ਅਤੇ ਆਰਾਮਦਾਇਕ ਹੋ ਜਾਵੇਗਾ। 

ਨਾਲ ਹੀ ਵਾਰਡ ਨੰਬਰ 10 ਅਤੇ 11 ਦੇ ਵਸਨੀਕਾਂ ਨੂੰ ਟ੍ਰੈਫਿਕ ਸਮੱਸਿਆ ਤੋਂ ਰਹਾਤ ਮਿਲੇਗੀ ਅਤੇ ਉਨ੍ਹਾਂ ਲਈ ਆਵਾਜਾਈ ਦੀ ਬਿਹਤਰ ਸੁਵਿਧਾ ਉਪਲਬਧ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਉੱਤਰੀ ਹਲਕੇ ਦੀਆਂ ਸਾਰੀਆਂ ਮੁੱਖ ਅਤੇ ਲਿੰਕ ਸੜਕਾਂ ਦਾ ਨਵੀਨੀਕਰਨ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ। ਸੜਕ ਨਿਰਮਾਣ ਕੰਮਾਂ ਵਿੱਚ ਉੱਚ ਗੁਣਵੱਤਾ ਵਾਲੇ ਮਟੀਰੀਅਲ ਦਾ ਵਰਤਣਾ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਸੜਕਾਂ ਲੰਮੇ ਸਮੇਂ ਤੱਕ ਮਜ਼ਬੂਤ ਅਤੇ ਸਹੀ ਹਾਲਤ ਵਿੱਚ ਰਹਿ ਸਕਣ। 

ਨਾਲ ਹੀ, ਸੜਕ ਬਣਾਉਣ ਤੋਂ ਪਹਿਲਾਂ ਸੀਵਰੇਜ ਅਤੇ ਪੀਣ ਵਾਲੇ ਪਾਣੀ ਦੀਆਂ ਲਾਈਨਾਂ ਦੀ ਬਿਸਥਾਰ ਤੋਂ ਜਾਂਚ ਅਤੇ ਮੁਰੰਮਤ ਕਰਵਾਈ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਰੋਜ਼ਾਨਾ ਦਫ਼ਤਰ ਵਿੱਚ ਅਤੇ ਲੋਕਾਂ ਦੇ ਵਿਚ ਜਾ ਕੇ ਹਲਕੇ ਦੀਆਂ ਸਮੱਸਿਆਵਾਂ ਸੁਣੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਨੂੰ ਪ੍ਰਾਥਮਿਕਤਾ ਦੇ ਆਧਾਰ ‘ਤੇ ਹੱਲ ਕਰਵਾਇਆ ਜਾਂਦਾ ਹੈ। ਉਨ੍ਹਾਂ ਦਾ ਟੀਚਾ ਹੈ ਕਿ ਉੱਤਰੀ ਹਲਕੇ ਨੂੰ ਸਭ ਤੋਂ ਵਧੀਆ ਅਤੇ ਵਿਕਸਤ ਹਲਕਾ ਬਣਾਇਆ ਜਾਵੇ।

ਕਰਮਜੀਤ ਸਿੰਘ ਰਿੰਟੂ ਵੱਲੋਂ ਪਵਿੱਤਰ ਸ਼ਹਿਰ ਦਰਜੇ ਦੇ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ

ਕਰਮਜੀਤ ਸਿੰਘ ਰਿੰਟੂ ਨੇ ਪੰਜਾਬ ਸਰਕਾਰ ਵੱਲੋਂ ਸ਼੍ਰੀ ਅੰਮ੍ਰਿਤਸਰ ਸਾਹਿਬ (ਪੁਰਾਣੀ ਵਾਲਡ ਸਿਟੀ), ਤਲਵੰਡੀ ਸਾਬੋ ਅਤੇ ਸ਼੍ਰੀ ਆਨੰਦਪੁਰ ਸਾਹਿਬ ਨੂੰ “ਪਵਿੱਤਰ ਸ਼ਹਿਰ” ਦਾ ਦਰਜਾ ਦੇਣ ਦੇ ਇਤਿਹਾਸਕ ਫ਼ੈਸਲੇ ਦਾ ਤਹਿ ਦਿਲੋਂ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪੰਜਾਬ ਦੀ ਆਤਮਕ ਧਰੋਹਰ, ਸੰਸਕ੍ਰਿਤੀ ਅਤੇ ਧਾਰਮਿਕ ਪਹਿਚਾਣ ਨੂੰ ਹੋਰ ਮਜ਼ਬੂਤ ਕਰੇਗਾ। 

ਇਹ ਸਨਮਾਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮੇਹਰ ਅਤੇ ਕਿਰਪਾ ਨਾਲ ਸੰਭਵ ਹੋਇਆ ਹੈ, ਜੋ ਨਾ ਸਿਰਫ਼ ਸਿੱਖ ਕੌਮ ਲਈ ਸਗੋਂ ਪੂਰੀ ਮਨੁੱਖਤਾ ਲਈ ਮਾਣ ਦੀ ਗੱਲ ਹੈ। ਰਿੰਟੂ ਨੇ ਆਮ ਆਦਮੀ ਪਾਰਟੀ ਦੇ ਕੰਵੀਨਰ ਅਰਵਿੰਦ ਕੇਜਰੀਵਾਲ ਜੀ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਜੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਦੂਰਦਰਸ਼ੀ ਸੋਚ ਅਤੇ ਮਜ਼ਬੂਤ ਨੇਤ੍ਰਿਤਵ ਲਈ ਧੰਨਵਾਦ ਕੀਤਾ। ਇਸ ਮੌਕੇ ਸਿਨੀਅਰ ਡਿਪਟੀ ਮੇਅਰ ਪ੍ਰਿਯੰਕਾ ਸ਼ਰਮਾ, ਰਿਤੇਸ਼ ਸ਼ਰਮਾ ਅਤੇ ਇਲਾਕੇ ਦੇ ਹੋਰ ਮਾਣਯੋਗ ਲੋਕ ਵੀ ਮੌਜੂਦ ਸਨ।