5 Dariya News

ਜ਼ਿਲ੍ਹਾ ਬਰਨਾਲਾ ਵਿੱਚ ਪਿਛਲੇ ਮਹੀਨੇ ਦੌਰਾਨ 50 ਐਨਡੀਪੀਐਸ ਕੇਸ ਦਰਜ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਵੱਖ - ਵੱਖ ਵਿਭਾਗਾਂ ਦੇ ਕੰਮਾਂ ਸਬੰਧੀ ਕੀਤੀ ਬੈਠਕ

5 Dariya News

ਬਰਨਾਲਾ 09-Dec-2025

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਵਲੋਂ ਜ਼ਿਲ੍ਹੇ ਦੇ ਵੱਖ - ਵੱਖ ਵਿਭਾਗਾਂ ਦੇ ਕੰਮਾਂ ਦੀ ਸਮੀਖਿਆ ਸਬੰਧੀ ਅਧਕਾਰੀਆਂ ਨਾਲ ਬੈਠਕ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਪੰਜਾਬ ਸਰਕਾਰ ਦੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਜ਼ਿਲ੍ਹਾ ਪ੍ਰਸ਼ਾਸਨ, ਪੁਲੀਸ ਵਿਭਾਗ ਅਤੇ ਸਿਹਤ ਵਿਭਾਗ ਵਲੋਂ ਜਿੱਥੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ, ਓਥੇ ਨਸ਼ਾ ਤਸਕਰਾਂ 'ਤੇ ਵੀ ਸ਼ਿਕੰਜਾ ਕਸਿਆ ਜਾ ਰਿਹਾ ਹੈ।'

ਇਸ ਮੌਕੇ ਐਸ.ਪੀ (ਡੀ) ਸ੍ਰੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਬਰਨਾਲਾ ਪੁਲੀਸ ਵਲੋਂ ਪਿਛਲੇ ਮਹੀਨੇ ਦੌਰਾਨ 3231 ਨਸ਼ੀਲੀਆਂ ਗੋਲੀਆਂ, ਨਸ਼ੀਲੇ ਕੈਪਸੂਲ, 365 ਗ੍ਰਾਮ ਹੈਰੋਇਨ, ਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਓਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ ਦੌਰਾਨ ਐਨਡੀਪੀਐਸ ਅਧੀਨ 50 ਕੇਸ ਦਰਜ ਕੀਤੇ ਗਏ ਹਨ। 

ਓਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 291 ਜਾਗਰੂਕਤਾ ਸੈਮੀਨਾਰ ਲਾਏ ਗਏ ਹਨ ਅਤੇ 21 ਕਾਸੋ ਅਪ੍ਰੇਸ਼ਨ ਕੀਤੇ ਗਏ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿਹਤ ਵਿਭਾਗ ਤੋਂ ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ ਅਤੇ ਨਸ਼ਾ ਛੁਡਾਉਣ ਲਈ ਇਲਾਜ ਲਈ ਆ ਰਹੇ ਮਰੀਜ਼ਾਂ ਬਾਰੇ ਵਿਚਾਰ ਵਟਾਂਦਰਾ ਕੀਤਾ। 

ਉਨ੍ਹਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਜਿੱਥੇ ਨਸ਼ਿਆਂ ਖਿਲਾਫ ਸਲੋਗਨ ਲਗਾਏ ਜਾਣ, ਓਥੇ ਮਾਪੇ ਅਧਿਆਪਕ ਮਿਲਣੀ ਦੌਰਾਨ ਵੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਵੇ। ਨਗਰ ਨਿਗਮ ਦੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਕੂੜਾ, ਮਲਬਾ ਆਦਿ ਹਟਾਉਣ ਦਾ ਕੰਮ ਤੇਜੀ ਨਾਲ ਕੀਤਾ ਜਾਵੇ। 

ਇਸ ਤੋਂ ਇਲਾਵਾ ਉਨ੍ਹਾਂ ਪੇਂਡੂ ਵਿਕਾਸ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਹੋਰਨਾਂ ਵਿਭਾਗਾਂ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਟ੍ਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਕਿ ਆਉਣ ਵਾਲੇ ਸਮੇਂ ਦੌਰਾਨ ਧੁੰਦ ਕਾਰਣ ਹੋਣ ਵਾਲੇ ਹਾਦਸਿਆਂ ਤੋਂ ਬਚਨ ਲਈ ਪਹਿਲਾਂ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾਣ। 

ਉਨ੍ਹਾਂ ਨਿਰਦੇਸ਼ ਦਿੱਤੇ ਕਿ ਪੁਲਿਸ ਬਲੈਕ ਸਪੋਟ ਦੀ ਪਹਿਚਾਣ ਕਰ ਕੇ ਉਥੇ ਸਾਇਨ ਬੋਰਡ ਜਾਂ ਰਿਫ਼ਲੈਕਟਰ ਲਗਾਉਣ ਸਬੰਧੀ ਕੰਮ ਕੀਤੇ ਜਾਣ। ਮਿਟਿੰਗ ਦੌਰਾਨ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੋਰ ਨੇ ਦੱਸਿਆ ਕਿ  ਨੇ ਦੱਸਿਆ ਕਿ ਸਕੁਲੀ ਬੱਚਿਆਂ ਦੀ ਸੁਰੱਖਿਆ ਲਈ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ 51 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ 23 ਵੈਨਾਂ ਦੇ ਚਲਾਨ ਕੱਟੇ ਗਏ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ਼) ਸ੍ਰੀ ਅਮਿਤ ਬੈਂਬੀ,  ਡੀ ਐਸ ਪੀ ਟ੍ਰੈਫਿਕ ਸ੍ਰੀ ਕੁਲਵੰਤ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।