ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ
5 Dariya News
ਬਰਨਾਲਾ 17-Dec-2025
ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਆਈ. ਏ. ਐਸ ਦਿਸ਼ਾ ਨਿਰਦੇਸ਼ਾਂ ਤਹਤਿ ਸ਼੍ਰੀ ਹਰਦੀਪ ਸਿੰਘ ਗਿੱਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ, ਬਰਨਾਲਾ ਦੀ ਅਗਵਾਈ ਹੇਠ ਅੱਜ ਜ਼ਿਲ੍ਹੇ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਵੱਖ-ਵੱਖ ਸਕੂਲਾਂ ਦੀਆਂ ਵੈਨਾਂ ਦੀ ਚੈਕਿੰਗ ਕੀਤੀ ਗਈ ਅਤੇ ਇਸ ਮੌਕੇ ਸੈਂਟ ਪਾਲ ਇੰਟਰਨੈਸ਼ਨਲ ਸਕੂਲ ,ਮਦਰ ਟੀਚਰ ਇੰਟਰਨੈਸ਼ਨਲ ਸਕੂਲ, ਬੀ.ਵੀ.ਐਮ ਇੰਟਰਨੈਸ਼ਨਲ ਸਕੂਲ, ਬਰਨਾਲਾ ਦੀਆਂ ਸਕੂਲੀ ਵੈਨਾਂ ਦੀ ਚੈਕਿੰਗ ਦੌਰਾਨ ਕੁੱਲ 38 ਸਕੂਲੀ ਵੈਨਾਂ ਦੀ ਚੈਕਿੰਗ ਕੀਤੀ ਗਈ ਜਿਨ੍ਹਾਂ ਵਿਚੋਂ 24 ਸਕੂਲੀ ਵੈਨਾਂ ਜੋ ਕਿ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਸਰਤਾਂ ਪੂਰੀਆਂ ਨਹੀਂ ਕਰਦੀਆਂ ਸਨ, ਉਨ੍ਹਾਂ ਦੇ ਚਲਾਨ ਕੱਟੇ ਗਏ ਹਨ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਗੁਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਸੇਫ਼ ਸਕੂਲ ਵਾਹਨ ਟੀਮ ਵੱਲੋਂ ਸਮੇਂ-ਸਮੇਂ ‘ਤੇ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਸਕੂਲ ਡਰਾਇਵਰਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਜਿਵੇ ਸੀ.ਸੀ.ਟੀ.ਵੀ ਕੈਮਰਾ, ਖਿੜਕੀ ‘ਤੇ ਲੋਹੇ ਦੀ ਗਰਿੱਲ, ਮੁੱਢਲੀ ਸਹਾਇਤਾ ਬਾਕਸ, ਮਹਿਲਾ ਕਡੰਕਟਰ, ਅੱਗ ਬੁਝਾਊ ਯੰਤਰ, ਲਾਇਸੈਂਸ, ਆਦਿ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਚੈਕਿੰਗ ਲਗਾਤਾਰ ਜਾਰੀ ਰੱਖੀ ਜਾਵੇਗੀ ।
ਉਨ੍ਹਾਂ ਅੱਗੇ ਦੱਸਿਆ ਕਿ ਸਕੂਲ ਦੇ ਪ੍ਰਿੰਸੀਪਲ ਦੁਆਰਾ ਇਹ ਕਹਿ ਕੇ ਆਪਣਾ ਪੱਲਾ ਝਾੜਿਆ ਜਾਂਦਾ ਹੈ ਕਿ ਸਕੂਲ ਦੀ ਆਪਣੀ ਕੋਈ ਵੀ ਵੈਨ ਨਹੀ ਹੈ। ਸਾਰੀਆਂ ਵੈਨਾਂ ਪ੍ਰਾਈਵੇਟ ਕੋਨਟਰੈਕਟਰ ਦੁਆਰਾ ਚਲਾਈਆਂ ਜਾ ਰਹੀਆਂ ਹਨ, ਪ੍ਰੰਤੂ ਸੇਫ਼ ਸਕੂਲ ਵਾਹਨ ਪਾਲਿਸੀ ਦੀਆਂ ਹਦਾਇਤਾਂ ਮੁਤਾਬਿਕ ਬੱਚਿਆਂ ਨੂੰ ਸੁਰੱਖਿਅਤ ਘਰ ਪਹੁੰਚਾਉਣ ਦੀ ਜਿੰਮੇਵਾਰੀ ਸਕੂਲ ਮੈਨੇਜਮੈਂਟ ਦੀ ਹੈ।
ਇਸ ਲਈ ਸਕੂਲ ਮੈਨੇਜਮੈਂਟ ਦੀ ਇਹ ਨਿੱਜੀ ਜਿੰਮੇਵਾਰੀ ਹੈ ਕਿ ਉਹ ਸਾਰੀਆਂ ਵੈਨਾਂ ਨੂੰ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਢੁੱਕਵਾਂ ਬਣਾਉਣ। ਇਸ ਮੌਕੇ ਉਨ੍ਹਾਂ ਦੱਸਿਆ ਕਿ ਥਰੀ ਵੀਲਰ ਜਾਂ ਆਟੋ ਰਿਕਸਾ ‘ਤੇ ਬੱਚੇ ਲੈਕੇ ਆਉਣ ਤੇ ਛੱਡ ਕੇ ਆਉਣ ‘ਤੇ ਵੀ ਸਖਤ ਕਾਰਵਾਈ ਕੀਤੀ ਜਾਵੇਗੀ। ਟੀਮ ਵੱਲੋਂ ਵਾਰ ਵਾਰ ਪਾਲਿਸੀ ਦੀਆਂ ਹਦਾਇਤਾਂ ਸਬੰਧੀ ਜਾਗਰੂਕ ਕਰਨ ਤੋਂ ਬਾਅਦ ਵੀ ਕਈ ਸਕੂਲਾਂ ਵੱਲੋਂ ਨਿਯਮਾਂ ਦੀ ਪਾਲਣ ਨਹੀਂ ਕੀਤੀ ਜਾ ਰਹੀ ਜਿਸ ਤੇ ਹੁਣ ਸਖਤੀ ਨਾਲ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਸ਼੍ਰੀ ਲੱਖਾ ਸਿੰਘ, ਸ਼੍ਰੀ ਹਰਪਾਲ ਸਿੰਘ ਡੀ.ਈ.ਓ ਜ਼ਿਲ੍ਹਾ ਟ੍ਰਰਾਂਸਪੋਰਟ ਵਿਭਾਗ ਵੱਲੋਂ ਏ.ਐਸ.ਆਈ ਗੁਰਚਰਨ ਸਿੰਘ, (ਟ੍ਰੈਫਿਕ ਐਜੂਕੇਸ਼ਨ ਸੈਲ ਬਰਨਾਲਾ), ਰਮਨਦੀਪ ਸਿੰਘ, ਸ੍ਰੀ ਮਨਿੰਦਰ ਕੁਮਾਰ ਚੈਕਿੰਗ ਟੀਮ ਵਿਚ ਸ਼ਾਮਿਲ ਸਨ।