ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
5 Dariya News
ਕੋਟਕਪੂਰਾ 21-Dec-2025
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਫਿੱਡੇ ਕਲਾਂ ਵਿਚ ਤੇਜਿੰਦਰ ਸਿੰਘ ਦੇ ਗ੍ਰਹਿ ਵਿਖੇ ਪਾਰਟੀ ਵਰਕਰਾਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਪਾਰਟੀ ਵਰਕਰਾਂ ਦੀਆਂ ਮੁਸ਼ਕਲਾਂ ਅਤੇ ਆ ਰਹੀਆਂ ਦਿਕ਼ਤਾਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਬਾਰੇ ਧਿਆਨ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਉਨ੍ਹਾਂ ਨੇ ਗੰਭੀਰਤਾ ਨਾਲ ਸੁਣਿਆਂ ਅਤੇ ਉਚਿਤ ਹੱਲ ਦਾ ਭਰੋਸਾ ਦਿਵਾਇਆ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾਰ ਅਤੇ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ
ਇਸ ਦੌਰਾਨ ਪਿੰਡ ਦੇ ਵਿਕਾਸ ਨਾਲ ਸੰਬੰਧਿਤ ਮਸਲਿਆਂ ਅਤੇ ਸਰਕਾਰੀ ਸਕੀਮਾਂ ਦੇ ਲਾਭ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਨੇ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ, ਤਾਂ ਜੋ ਲੋਕ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾ ਸਕਣ।
ਉਨ੍ਹਾਂ ਪਾਰਟੀ ਵਰਕਰਾਂ ਨੂੰ ਕਿਹਾ ਕਿ ਵਿਕਾਸ ਦੇ ਕੰਮਾਂ ਵਿਚ ਕਿਸੇ ਤਰ੍ਹਾਂ ਦੀ ਕੋਈ ਅੜ੍ਹਚਣ ਨਾ ਆਵੇ, ਇਸ ਲਈ ਸਾਰੇ ਇਕਜੁੱਟ ਹੋ ਕੇ ਕੰਮ ਕਰਨ।