ਦਲਜੀਤ ਸਿੰਘ ਗਰੇਵਾਲ ਭੋਲਾ ਦੀ ਪ੍ਰਧਾਨਗੀ 'ਚ ਗਲਾਡਾ ਅਧਿਕਾਰੀਆਂ ਨਾਲ ਮੀਟਿੰਗ
ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼
5 Dariya News
ਲੁਧਿਆਣਾ 09-Jan-2026
ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵੱਲੋਂ ਅੱਜ ਗਲਾਡਾ ਦੇ ਸੀਨੀਅਰ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਮੀਟਿੰਗ ਦੌਰਾਨ ਕੌਂਸਲਰ ਸਹਿਬਾਨ, ਮੁੱਖ ਪ੍ਰਸ਼ਾਸ਼ਕ ਗਲਾਡਾ ਸੰਦੀਪ ਕੁਮਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਰਹੇ ਮੌਜੂਦ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਦੱਸਿਆ ਕਿ ਗਲਾਡਾ ਵੱਲੋਂ ਸ਼ੁਰੂ ਕੀਤੇ ਗਏ ਵਿਕਾਸ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਤੋਂ ਇਲਾਵਾ ਸੈਕਟਰ 32, 33 ਅਤੇ 39 ਵਿਖੇ ਬਰਸਾਤੀ ਪਾਣੀ ਦੇ ਨਿਕਾਸੀ ਲਈ ਪਾਈਪ ਲਾਈਨਾਂ ਦੇ ਕੰਮ ਦੀ ਸ਼ੁਰੂਆਤ ਲਈ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਇਸ ਦੀ ਜਲਦ ਸ਼ੁਰੂਆਤ ਕੀਤੀ ਜਾ ਸਕੇ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਇਹਨਾਂ ਇਲਾਕਿਆਂ ਵਿੱਚ ਸਾਫ-ਸਫਾਈ ਸਬੰਧੀ ਸਖਤ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਸਵੱਛ ਵਾਤਾਵਰਣ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਦੱਸਿਆ ਕਿ ਸੈਕਟਰ 32 ਵਿਖੇ ਜਲਦ ਇੱਕ ਹੈਲਥ ਕਲੱਬ ਦਾ ਉਦਘਾਟਨ ਕੀਤਾ ਜਾਵੇਗਾ।
ਵਿਧਾਇਕ ਗਰੇਵਾਲ ਨੇ ਦੱਸਿਆ ਕਿ ਇਸ ਹੈਲਥ ਕਲੱਬ ਦੇ ਸ਼ੁਰੂ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਆਪਣੇ ਆਪ ਨੂੰ ਤੰਦਰੁਸਤ ਰੱਖਣ ਲਈ ਬਾਸਕਿਟਬਾਲ ਅਤੇ ਹੋਰ ਕਈ ਤਰ੍ਹਾਂ ਦੀਆਂ ਗੇਮਾਂ ਵੀ ਖੇਡਣ ਨੂੰ ਮਿਲਣਗੀਆਂ। ਉਹਨਾਂ ਗਲਾਡਾ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕੀਤੇ ਕਿ ਉਹਨਾਂ ਅਧੀਨ ਆਉਂਦੇ ਪਾਰਕਾਂ ਦੀ ਖੂਬਸੂਰਤੀ ਲਈ ਉਹਨਾਂ ਦਾ ਨਵੀਨੀਕਰਣ ਕੀਤਾ ਜਾਵੇ ਤਾਂ ਜੋ ਇਲਾਕਾ ਨਿਵਾਸੀ ਸਵੇਰ ਅਤੇ ਸ਼ਾਮ ਦੀ ਸੈਰ ਦਾ ਆਨੰਦ ਲੈ ਸਕਣ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਸੂਬੇ ਦੇ ਵਸਨੀਕਾਂ ਨਾਲ ਕੀਤੇ ਹਰ ਵਾਅਦੇ ਨੂੰ ਪਹਿਲ ਦੇ ਆਧਾਰ 'ਤੇ ਪੂਰਾ ਕਰਨਾ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣਾ ਹੈ। ਇਸ ਮੌਕੇ ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਨਿੱਧੀ ਗੁਪਤਾ, ਕੌਂਸਲਰ ਲਵਲੀ ਮਨੌਚਾ, ਵਾਰਡ ਨੰਬਰ 20 ਦੇ ਇੰਚਾਰਜ ਅੰਕੁਰ ਗੁਲਾਟੀ, ਵਾਰਡ ਨੰਬਰ 26 ਤੋਂ ਇੰਦਰਦੀਪ ਮਿੰਕੂ, ਰਮੇਸ਼ ਪਿੰਕਾ ਵੀ ਮੌਜੂਦ ਸਨ।