ਬੁਨਿਆਦੀ ਸਹੂਲਤਾਂ ਪੱਖੋਂ ਕੋਈ ਇਲਾਕਾ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ - ਮਦਨ ਲਾਲ ਬੱਗਾ
ਭਗਵਾਨ ਦਾਸ ਕਲੋਨੀ ’ਚ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਕੀਤਾ ਉਦਘਾਟਨ
5 Dariya News
ਲੁਧਿਆਣਾ 29-Jan-2026
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਯਕੀਨੀ ਬਣਾਉਣ ਦੇ ਮੰਤਵ ਨਾਲ ਗਰਾਂਟਾਂ ਦੇ ਗੱਫੇ ਜਾਰੀ ਕੀਤੇ ਜਾ ਰਹੇ ਹਨ ਜਿਸਦੇ ਤਹਿਤ ਹੁਣ ਹਲਕਾ ਉੱਤਰੀ ਦਾ ਕੋਈ ਵੀ ਇਲਾਕਾ ਵਿਕਾਸ ਪੱਖੋਂ ਵਾਂਝਾ ਨਾ ਰਹੇ, ਇਹ ਯਕੀਨੀ ਬਣਾਇਆ ਜਾਵੇਗਾ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਨਿਊ ਅਮਨ ਨਗਰ, ਭਗਵਾਨ ਦਾਸ ਕਲੋਨੀ ਦੀਆਂ ਗਲੀਆਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕਰਦਿਆਂ ਕੀਤਾ।
ਵਿਧਾਇਕ ਬੱਗਾ ਨੇ ਕਿਹਾ ਕਿ ਹਲਕਾ ਉੱਤਰੀ ਵਿੱਚ ਵਿਕਾਸ ਕਾਰਜ਼ ਦਿਨ-ਰਾਤ ਚੱਲ ਰਹੇ ਹਨ ਅਤੇ ਚੋਣਾਂ ਦੌਰਾਨ ਦਿੱਤੀਆਂ ਗਾਰੰਟੀਆਂ ਨੂੰ ਵੀ ਅਮਲੀ ਜ਼ਾਮਾ ਪਹਿਨਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਮਿਆਰੀ ਸਿੱਖਿਆ, ਬੁਨਿਆਦੀ ਢਾਂਚਾ, ਸਿਹਤ ਸਹੂਲਤਾਂ ਆਦਿ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵਿਧਾਇਕ ਜਨਤਾ ਦੇ ਦਰਬਾਰ ਮੁਹਿੰਮ ਤਹਿਤ ਸ਼ਹਿਰ ਦੀਆਂ ਸਭ ਸੜਕਾਂ ਅਤੇ ਗਲੀਆਂ-ਨਾਲੀਆਂ ਨੂੰ ਪੱਕਾ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਜਿਹੜੀਆਂ ਵੀ ਮੁਸ਼ਕਿਲਾਂ ਆਉਣਗੀਆਂ ਉਹ ਲੋਕਾਂ ਵਿੱਚ ਰਹਿ ਕੇ ਲੋਕਾਂ ਨਾਲ ਖੜ੍ਹ ਕੇ ਹੱਲ ਕੀਤੀਆਂ ਜਾਣਗੀਆਂ।
ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ।