5 Dariya News

ਡਾ. ਜਸਬੀਰ ਸਿੰਘ ਸੰਧੂ ਵੱਲੋਂ ਡਿਫ਼ੈਂਸ ਕਲੋਨੀ ਅਤੇ ਹਰਗੋਬਿੰਦ ਐਵੀਨਿਊ ਵਿਖੇ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ

5 Dariya News

ਅੰਮ੍ਰਿਤਸਰ 01-Feb-2026

ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਪੱਛਮੀ ਹਲਕੇ ਤੋਂ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਵੱਲੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਵਾਰਡ ਨੰਬਰ 1 ਅਧੀਨ ਆਉਂਦੀ ਡਿਫ਼ੈਂਸ ਕਲੋਨੀ ਅਤੇ ਵਾਰਡ ਨੰਬਰ 82 ਅਧੀਨ ਹਰਗੋਬਿੰਦ ਐਵੀਨਿਊ ਵਿੱਚ ਨਵੀਂ ਸੜਕ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਇਲਾਕੇ ਦੇ ਵਸਨੀਕਾਂ ਵਿੱਚ ਖਾਸ ਉਤਸ਼ਾਹ ਵੇਖਣ ਨੂੰ ਮਿਲਿਆ।

ਉਦਘਾਟਨੀ ਸਮਾਰੋਹ ਦੌਰਾਨ ਡਾ. ਜਸਬੀਰ ਸਿੰਘ ਸੰਧੂ ਨੇ ਕਿਹਾ ਕਿ “ਆਪ” ਸਰਕਾਰ ਸ਼ਹਿਰ ਦੇ ਹਰ ਵਾਰਡ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੜਕਾਂ ਦੀ ਮੁਰੰਮਤ ਅਤੇ ਨਵੀਂ ਤਾਮੀਰ ਨਾਲ ਨਾ ਸਿਰਫ਼ ਆਵਾਜਾਈ ਸੁਚੱਜੀ ਹੋਵੇਗੀ, ਸਗੋਂ ਇਲਾਕਾ ਨਿਵਾਸੀਆਂ ਨੂੰ ਵੀ ਵੱਡੀ ਰਾਹਤ ਮਿਲੇਗੀ।

ਵਿਧਾਇਕ ਸੰਧੂ ਨੇ ਕਿਹਾ ਕਿ ਡਿਫ਼ੈਂਸ ਕਲੋਨੀ ਵਾਸੀਆਂ ਵੱਲੋਂ ਕਾਫ਼ੀ ਸਮੇਂ ਤੋਂ ਸੜਕ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਕੰਮ ਸ਼ੁਰੂ ਕਰਵਾਇਆ ਗਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਹਲਕੇ ਦੇ ਹਰ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਸ ਮੌਕੇ ਨਗਰ ਨਿਗਮ ਦੇ ਅਧਿਕਾਰੀ, ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਵਾਰਡ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ। ਇਲਾਕਾ ਵਾਸੀਆਂ ਨੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ “ਆਪ” ਸਰਕਾਰ ਹਕੀਕਤ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।

ਇਸ ਮੌਕੇ ਮੇਰੇ ਨਾਲ ਕੌਂਸਲਰ ਪ੍ਰਭ ਉੱਪਲ,ਕੌਂਸਲਰ ਸੰਦੀਪ ਸਿੰਘ,ਕੌਂਸਲਰ ਅਮਰਜੀਤ ਗੁਮਟਾਲਾ ,ਜਨਰਲ ਸਕੱਤਰ ਮੁਖਵਿੰਦਰ ਵਿਰਦੀ,ਸਰਬਜੀਤ ਸਿੰਘ ਸ਼ੱਭਾ,ਦਵਿੰਦਰ ਸੰਧੂ ,ਪੀ ਏ ਮਾਧਵ ਸ਼ਰਮਾ,ਪੀ ਏ ਅਮਰਜੀਤ ਸ਼ੇਰਗਿੱਲ,ਆਦਿ ਮੌਜੂਦ ਸਨ ।