5 Dariya News

ਪਿੰਡਾਂ ਅੰਦਰ ਕਰੋੜਾਂ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜ - ਸ਼ੈਰੀ ਕਲਸੀ

ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦੁਨੀਆਂ ਸੰਧੂ ਤੋਂ ਡੱਲਾ ਫਿਰਨੀ ਤੱਕ ਦੀ ਲਿੰਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਕਰਵਾਉਣ ਦਾ ਨੀਂਹ ਪੱਥਰ ਰੱਖਿਆ।

5 Dariya News

ਬਟਾਲਾ 07-Feb-2026

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡ ਵਾਸੀਆਂ ਦੀ ਸਹੂਲਤ ਲਈ ਵਿਕਾਸ ਕਾਰਜ ਜਾਰੀ ਹਨ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਦੁਨੀਆਂ ਸੰਧੂ ਤੋਂ ਡੱਲਾ ਫਿਰਨੀ ਤੱਕ ਦੀ ਲਿੰਕ ਸੜਕ ਦੀ ਸਪੈਸ਼ਲ ਰਿਪੇਅਰ ਦਾ ਕੰਮ ਕਰਵਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕਿਹਾ ਕਿ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦੇ ਕੰਮ, ਪਿੰਡਾਂ ਵਿੱਚ ਗੰਦੇ ਪਾਣੀ ਦੀ ਸਮੱਸਿਆਂ ਵਾਸਤੇ ਸੀਵਰੇਜ ਪਾਉਣ ਦੇ ਕੰਮ, ਖੇਡ ਮੈਦਾਨ ਤਿਆਰ ਕਰਨ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਲੋਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਨੂੰ ਮਿਲ ਕੇ ਉਨਾਂ ਦੀਆਂ ਦੁੱਖ-ਤਕਲੀਫਾਂ ਦੂਰ ਕੀਤੀਆਂ ਜਾ ਰਹੀਆਂ ਹਨ।

ਬਟਾਲਾ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਲੋਕਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਸ਼ਹਿਰ ਵਿਚਲੀਆਂ ਸੜਕਾਂ ਅਤੇ ਚੌਂਕਾਂ ਨੂੰ ਚੌੜਾ ਕੀਤਾ ਗਿਆ ਹੈ। ਸ਼ਹਿਰ ਵਿਚਲੇ ਚੌਂਕਾਂ ਨੂੰ ਚੌੜਿਆਂ ਕਰਕੇ ਖੂਬਸੂਰਤ ਦਿੱਖ ਦਿੱਤੀ ਗਈ ਹੈ। ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦੀ ਉਸਾਰੀ ਕਰਵਾਈ ਗਈ ਹੈ। 

ਵਾਰਡਾਂ ਵਿੱਚ ਗਲੀਆਂ ਦੇ ਨਿਰਮਾਣ ਕਾਰਜ ਚੱਲ ਰਹੇ ਹਨ ਅਤੇ ਜਿਨਾਂ ਵਾਰਡਾਂ ਵਿੱਚ ਗਲੀਆਂ ਬਣਾਉਣ ਦਾ ਕੰਮ ਰਹਿ ਗਿਆ ਹੈ, ਉਥੇ ਵੀ ਜਲਦ ਕੰਮ ਸ਼ੁਰੂ ਕਰਵਾਇਆ ਜਾਵੇਗਾ।