5 Dariya News

ਗੁਲਾਬ ਚੰਦ ਕਟਾਰੀਆ ਵੱਲੋਂ ਸੇਰੋਂ ਵਿਖੇ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ

ਕਿਹਾ, ਸਸ਼ਕਤੀਕਰਨ ਨਾਲ ਹੀ ਔਰਤਾਂ ਬਣ ਸਕਦੀਆਂ ਹਨ ਮਜ਼ਬੂਤ

5 Dariya News

ਤਰਨ ਤਾਰਨ 09-Feb-2026

ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਵੱਲੋਂ ਆਪਣੇ ਤਰਨ ਤਾਰਨ ਦੇ ਦੌਰੇ ਦੌਰਾਨ ਅੱਜ ਪਿੰਡ ਸੇਰੋਂ ਵਿਖੇ ਲਰਨਿੰਗ ਸੈਂਟਰ ਬਿਲਡਿੰਗ ਵਿੱਚ ਸਖੀ ਸਿਰਜਣ ਕੇਂਦਰ ਦੀ ਨਵੀਂ ਬਿਲਡਿੰਗ ਦਾ ਉਦਘਾਟਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੀ ਵਿਸ਼ੇਸ਼ ਤੌਰ ਤੇ ਮੌਜੂਦ ਰਹੇ।ਇਸ ਸੈਂਟਰ ਵਿੱਚ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਪਿੰਡਾਂ ਦੀਆਂ ਔਰਤਾਂ ਨੂੰ ਸਿਲਾਈ ਅਤੇ ਕਢਾਈ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਰੈਡ ਕ੍ਰਾਸ ਰਾਹੀਂ ਸ਼ੁਰੂ ਕੀਤੇ ਗਏ ਇਸ ਸੈਂਟਰ ਦੀ ਸਲਾਘਾ ਕਰਦਿਆਂ ਹਾਂਜੀ ਰਾਜਪਾਲ ਕਟਾਰੀਆ ਨੇ ਕਿਹਾ ਕਿ ਸ਼ਕਤੀ ਕਰਨ ਨਾਲ ਹੀ ਔਰਤਾਂ ਮਜ਼ਬੂਤ ਬਣ ਸਕਦੀਆਂ ਹਨ। ਇਸ ਦੌਰਾਨ ਉਹਨਾਂ ਸੈਂਟਰ ਵਿੱਚ ਟ੍ਰੇਨਿੰਗ ਲੈ ਰਹੀਆਂ ਔਰਤਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਵਸਤਰਾਂ ਦੀ ਹੌਸਲਾ ਅਫਜ਼ਾਈ ਕੀਤੀ। ਇਸ ਮੌਕੇ ਰਾਜਪਾਲ ਪੰਜਾਬ ਦੇ ਸਕੱਤਰ ਵਿਵੇਕ ਪ੍ਰਤਾਪ ਸਿੰਘ, ਡੀ.ਆਈ.ਜੀ ਸਨੇਹਦੀਪ ਸ਼ਰਮਾ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਦੇ ਸਕੱਤਰ ਸਰਬਜੀਤ ਸਿੰਘ ਥਿੰਦ ਤੇ ਹੋਰ ਸ਼ਖਸੀਅਤਾਂ ਮੌਜੂਦ ਸਨ।