ਵਿਕਸਿਤ ਭਾਰਤ 2047 ਦੇ ਸੰਕਲਪ ਨੂੰ ਸਾਕਾਰ ਕਰਨ ਵਿੱਚ ਕੌਮਾਂਤਰੀ ਸ਼ਿਲਪ ਮੇਲੇ ਦੀ ਅਹਿਮ ਭੁਮਿਕਾ - ਡਾ. ਅਰਵਿੰਦ ਕੁਮਾਰ ਸ਼ਰਮਾ
5 Dariya News
ਚੰਡੀਗੜ੍ਹ 10-Feb-2026
ਹਰਿਆਣਾ ਦੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਨੇ 39ਵੇਂ ਕੌਮਾਂਤਰੀ ਸੂਰਜਕੁੰਡ ਸ਼ਿਲਪ ਮੇਲੇ ਦੇ ਮੌਕੇ 'ਤੇ ਮੌਜੂਦ ਜਨਸਮੂਹ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਹ ਮੇਲਾ ਸਿਰਫ ਕਲਾ ਅਤੇ ਸਭਿਆਚਾਰ ਦਾ ਉਤਸਵ ਨਹੀਂ, ਸਗੋ ਦੇਸ਼ ਦੇ ਸ਼ਿਲਪਕਾਰਾਂ, ਕਲਾਕਾਰਾਂ ਅਤੇ ਹੈਂਡੀਕ੍ਰਾਫਟ ਨਾਲ ਜੁੜੇ ਲੋਕਾਂ ਲਈ ਕੌਮਾਂਤਰੀ ਪੱਧਰ 'ਤੇ ਪਹਿਚਾਣ ਅਤੇ ਮੌਕਾ ਪ੍ਰਦਾਨ ਕਰਨ ਵਾਲਾ ਇੱਕ ਮਜਬੂਤ ਮੰਚ ਹੈ।
ਨ੍ਹਾਂ ਨੇ ਕਿਹਾ ਕਿ ਸੂਰਜਕੁੰਡ ਕੌਮਾਂਤਰੀ ਸ਼ਿਲਪ ਮੇਲਾ ਸਾਲ 1987 ਤੋਂ ਲਗਾਤਾਰ ਆਯੋਜਿਤ ਕੀਤਾ ਜਾ ਰਿਹਾ ਹੈ ਅਤੇ ਅੱਜ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਵਿਕਸਿਤ ਭਾਰਤ 2047 ਦੇ ਸੰਕਲਪ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਇਸ ਮੇਲੇ ਦੀ ਭਵਅਤਾ, ਸੁੰਦਰਤਾ ਅਤੇ ਕੌਮਾਂਤਰੀ ਪਹਿਚਾਣ ਰੋਜ਼ਾਨਾ ਵੱਧੀ ਜਾ ਰਹੀ ਹੈ।
ਸ਼ਿਲਪਕਾਰਾਂ ਅਤੇ ਕਲਾਕਾਰਾਂ ਲਈ ਵਿਸ਼ਵ ਮੰਚ
ਸਹਿਕਾਰਤਾ ਮੰਤਰੀ ਨੇ ਕਿਹਾ ਕਿ ਇਹ ਕੌਮਾਂਤਰੀ ਸ਼ਿਲਪ ਮੇਲਾ ਸ਼ਿਲਪਕਾਰਾਂ, ਕਲਾਕਾਰਾਂ ਅਤੇ ਹਸਤਸ਼ਿਲਪ ਨਾਲ ਜੁੜੇ ਲੋਕਾਂ ਲਈ ਐਕਸਪੋਜ਼ਰ ਪਲੇਟਫਾਰਮ ਹੈ। ਉਨ੍ਹਾਂ ਨੇ ਦਸਿਆ ਕਿ ਪਿਛਲੇ ਸਾਲ 44 ਦੇਸ਼ਾਂ ਨੇ ਹਿੱਸਾ ਲਿਆ ਸੀ, ਜਦੋਂ ਕਿ ਇਸ ਸਾਲ 50 ਤੋਂ ਵੱਧ ਦੇਸ਼ਾਂ ਦੀ ਸਹਿਭਾਗਤਾ ਇਸ ਮੇਲੇ ਦੀ ਵੱਧਦੀ ਵਿਸ਼ਵ ਪਹਿਚਾਣ ਨੂੰ ਦਰਸ਼ਾਉਂਦੀ ਹੈ।
ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਵਿਕਸਿਤ ਭਾਰਤ ਦੇ ਨਿਰਮਾਣ ਵਿੱਚ ਸੂਰਜਕੁੰਡ ਸ਼ਿਲਪ ਮੇਲੇ ਦਾ ਵੀ ਵਿਸ਼ੇਸ਼ ਯੋਗਦਾਨ ਰਹੇਗਾ, ਕਿਉਂਕਿ ਇਹ ਮੇਲਾ ਸਵਦੇਸ਼ੀ ਕਲਾ, ਸਭਿਆਚਾਰ ਅਤੇ ਆਤਮਨਿਰਭਰ ਭਾਰਤ ਦੀ ਭਾਵਨਾ ਨੂੰ ਮਜਬੂਤ ਕਰਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸ਼ਿਲਪਕਾਰਾਂ ਨਾਲ ਸੰਵਾਦ ਕਰਨ ਅਤੇ ਉਨ੍ਹਾਂ ਦੀ ਕਲਾ ਨੂੰ ਪ੍ਰੋਤਸਾਹਨ ਦੇਣ।
ਇਸ ਨਾਲ ਕਲਾਕਾਰਾਂ ਅਤੇ ਕਾਰੀਗਰਾਂ ਦਾ ਮਨੋਬਲ ਵਧੇਗਾ ਅਤੇ ਉਨ੍ਹਾਂ ਦੀ ਆਜੀਵਿਕਾ ਨੂੰ ਮਜਬੂਤੀ ਮਿਲੇਗੀ। ਕੈਲਾਸ਼ ਖੈਰ ਵਰਗੇ ਕਲਾਕਾਰਾਂ ਦੀ ਮੌਜੂਦਗੀ ਨਾਲ ਮੇਲੇ ਦੀ ਗਰਿਮਾ ਅਤੇ ਆਕਰਸ਼ਣ ਹੋਰ ਵੱਧ ਜਾਂਦਾ ਹੈ।