5 Dariya News

ਵਿਜੀਲੈਂਸ ਬਿਊਰੋ ਵੱਲੋਂ 4000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਰੰਗੇ ਹੱਥੀਂ ਕਾਬੂ

5 Dariya News

ਸ੍ਰੀ ਮੁਕਤਸਰ ਸਾਹਿਬ 12-Feb-2026

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਹੋਮ ਗਾਰਡ (ਪੀਐਚਜੀ) ਦੇ ਪੀ.ਸੀ. ਨਾਇਬ ਕੋਰਟ ਸ਼ਰਨਦੀਪ ਸਿੰਘ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਬਦਲੇ 4000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਸਬੰਧੀ ਦੋਸ਼ੀ ਨੇ ਵੱਖ-ਵੱਖ ਮੌਕਿਆਂ 'ਤੇ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ, ਬਾਰੇ ਜਾਣਕਾਰੀ ਦੇਣ ਲਈ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਦੀ ਸ਼ਿਕਾਇਤ 'ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧੀ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।