ਪੰਜਾਬ ਮੰਡੀ ਬੋਰਡ ਵੱਲੋਂ 6330.79 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ
ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ
5 Dariya News
ਐਸ.ਏ.ਐਸ. ਨਗਰ (ਮੋਹਾਲੀ) 17-Feb-2026
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਅੱਜ ਬੋਰਡ ਆਫ ਡਾਇਰੈਕਟਰਜ਼ ਦੀ ਮਹੱਤਵਪੂਰਨ ਮੀਟਿੰਗ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਆਯੋਜਿਤ ਕੀਤੀ ਗਈ। ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦਾ ਸਾਲ 2026-27 ਦਾ ਸਾਲਾਨਾ ਬਜਟ ਪਾਸ ਕੀਤਾ ਗਿਆ। ਇਸ ਮੌਕੇ ਪੰਜਾਬ ਮੰਡੀ ਬੋਰਡ ਨਾਲ ਸਬੰਧਤ ਵੱਖ-ਵੱਖ ਏਜੰਡਿਆਂ ਉੱਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ ਅਤੇ ਸਾਲ 2026-27 ਲਈ 6330.79 ਕਰੋੜ ਰੁਪਏ ਦਾ ਸਾਲਾਨਾ ਬਜਟ ਸਰਬਸੰਮਤੀ ਨਾਲ ਪਾਸ ਕੀਤਾ ਗਿਆ।
ਇਸ ਦੇ ਨਾਲ ਹੀ ਭਵਿੱਖ ਲਈ ਕਈ ਅਹਿਮ ਫੈਸਲੇ ਲਏ ਗਏ। ਮੀਟਿੰਗ ਵਿੱਚ ਕੁਮਾਰ ਅਮਿਤ ਆਈ.ਏ.ਐਸ. ਸਕੱਤਰ ਪੰਜਾਬ ਮੰਡੀ ਬੋਰਡ, ਹਰਜੀਤ ਸਿੰਘ ਸੰਧੂ ਪੀ.ਸੀ.ਐਸ. ਸੰਯੁਕਤ ਸਕੱਤਰ ਪੰਜਾਬ ਮੰਡੀ ਬੋਰਡ, ਡਾ. ਸੁਖਪਾਲ ਸਿੰਘ ਚੇਅਰਮੈਨ ਫਾਰਮਰਜ਼ ਕਮਿਸ਼ਨ ਪੰਜਾਬ, ਇੰਦਰਜੀਤ ਸਿੰਘ, ਬਲਵਿੰਦਰ ਸਿੰਘ, ਸੁਖਵਿੰਦਰ ਸਿੰਘ, ਬਲਕਾਰ ਭੋਖੜਾ, ਬਲਜਿੰਦਰ ਸਿੰਘ, ਮਨਜੀਤ ਕੌਰ ਸਹੋਤਰਾ ਉਪ ਸਕੱਤਰ, ਜਸਮਿੰਦਰ ਸਿੰਘ ਉਪ ਸਕੱਤਰ, ਅਮਨਪ੍ਰੀਤ ਵਰਮਾ ਸਹਾਇਕ ਡਾਇਰੈਕਟਰ ਬਾਗਬਾਨੀ ਵਿਭਾਗ ਪੰਜਾਬ, ਬੇਅੰਤ ਸਿੰਘ ਸਹਾਇਕ ਮਾਰਕੀਟਿੰਗ ਅਫ਼ਸਰ ਖੇਤੀਬਾੜੀ ਵਿਭਾਗ ਪੰਜਾਬ, ਜਤਿੰਦਰਪਾਲ ਸਿੰਘ ਜੁਆਇੰਟ ਰਜਿਸਟਰਾਰ ਕੋ-ਆਪਰੇਟਿਵ ਸੁਸਾਇਟੀਜ਼ ਪੰਜਾਬ, ਡਾ. ਸੇਖ ਮੁਹੰਮਦ ਮੋਅਜ਼ਨ ਅਸਿਸਟੈਂਟ ਪ੍ਰੋਫੈਸਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ, ਅਮਨਦੀਪ ਸਿੰਘ ਸੰਧੂ ਡਿਪਟੀ ਡਾਇਰੈਕਟਰ ਅਬਾਦਕਾਰੀ ਵਿਭਾਗ ਪੰਜਾਬ, ਮਨੀਸ਼ ਨਰੁਲਾ ਜੁਆਇੰਟ ਡਾਇਰੈਕਟਰ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਮੌਜੂਦ ਰਹੇ।
ਇਸ ਦੌਰਾਨ ਮੰਡੀ ਬੋਰਡ ਨਾਲ ਸਬੰਧਤ ਅਹਿਮ ਏਜੰਡਿਆਂ ਨੂੰ ਪਾਸ ਕਰਕੇ ਜਲਦ ਤੋਂ ਜਲਦ ਅਮਲ੍ਹੀ-ਜਾਮਾਂ ਪਹਿਨਾਉਣ ਦਾ ਫੈਸਲਾ ਲਿਆ ਗਿਆ ਅਤੇ ਪਿਛਲੀ ਬੋਰਡ ਆਫ਼ ਡਾਇਰੈਕਟਰਜ਼ ਦੀ ਹੋਈ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਬਾਰੇ ਵਿਸਥਾਰ ਨਾਲ ਚਰਚਾ ਹੋਈ। ਇਸਦੇ ਨਾਲ ਹੀ ਪੰਜਾਬ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਕੀਤੇ ਜਾ ਰਹੇ ਉਪਰਾਲਿਆ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।
ਸ. ਹਰਚੰਦ ਸਿੰਘ ਬਰਸਟ ਨੇ ਦੱਸਿਆ ਕਿ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਵਿਸ਼ੇਸ਼ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਨ੍ਹਾਂ ਨੂੰ ਜੰਗੀ ਪੱਧਰ ਤੇ ਅਮਲ੍ਹੀ ਜਾਮਾਂ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਭਲਾਈ ਅਤੇ ਮੰਡੀਆਂ ਦੇ ਆਧੁਨਿਕੀਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਵੱਖ-ਵੱਖ ਪ੍ਰੋਜੈਕਟਾਂ ਤਹਿਤ ਕੰਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਮੰਡੀ ਪ੍ਰਣਾਲੀ ਨੂੰ ਸੁਚੱਜੀ ਅਤੇ ਕਿਸਾਨ ਹਿਤੈਸ਼ੀ ਬਣਾਉਣਾ ਅਤੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ ਦੀ ਭਲਾਈ ਹੀ ਸਾਡੀ ਪ੍ਰਾਥਮਿਕਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਮੰਡੀ ਬੋਰਡ ਵੱਲੋਂ ਆਉਣ ਵਾਲੇ ਸਮੇਂ ਵਿੱਚ ਨਵੀਆਂ ਯੋਜਨਾਵਾਂ ਸ਼ੁਰੂ ਕਰਨ ਅਤੇ ਮੰਡੀਆਂ ਦੇ ਆਧੁਨਿਕੀਕਰਨ ਲਈ ਵਿਸ਼ੇਸ਼ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ।
ਇਸਦੇ ਨਾਲ ਹੀ ਸੂਬੇ ਵਿੱਚ ਪੇਂਡੂ ਲਿੰਕ ਸੜਕਾਂ ਦੇ ਨਿਰਮਾਣ ਅਤੇ ਰਿਪੇਅਰ ਦਾ ਕੰਮ ਕੀਤਾ ਜਾ ਰਿਹਾ ਹੈ। ਚੇਅਰਮੈਨ ਨੇ ਦੋਹਰਾਇਆ ਕਿ ਪੰਜਾਬ ਦੇ ਕਿਸਾਨਾਂ ਦੀ ਖੁਸ਼ਹਾਲੀ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਇਸ ਦਿਸ਼ਾ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਹਨਾਂ ਕਾਰਜਾਂ ਦੀ ਸਮੂੰਹ ਮੈਂਬਰਾਂ ਵੱਲੋਂ ਸ਼ਲਾਘਾ ਕੀਤੀ ਗਈ।