ਡਾ. ਇੰਦਰਬੀਰ ਸਿੰਘ ਨਿੱਜਰ ਨੇ ਹਲਕਾ ਦੱਖਣੀ ਦੇ ਵਾਰਡ ਨੰਬਰ 46 ਦੇ ਨਿਵਾਸੀਆਂ ਨੂੰ ਵੱਡੀ ਸੌਗਾਤ ਦਿੱਤੀ
ਵਾਰਡ ਨੰਬਰ 46 ਵਿੱਚ ਇੰਡੋਰ ਜਿਮ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕੀਤੀ
5 Dariya News
ਅੰਮ੍ਰਿਤਸਰ 20-Feb-2026
ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਦੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਹਲਕੇ ਦੇ ਸਰਬਪੱਖੀ ਵਿਕਾਸ ਲਈ ਯਤਨ ਲਗਾਤਾਰ ਜਾਰੀ ਹਨ। ਹਲਕੇ ਦੇ ਵਿਕਾਸ ਦੀ ਗਤੀ ਨੂੰ ਅੱਗੇ ਵਧਾਉਂਦਿਆਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਅੱਜ ਵਾਰਡ ਨੰਬਰ 46 ਦੀ ਧੰਨ ਧੰਨ ਬਾਬਾ ਦੀਪ ਸਿੰਘ ਜੀ ਕਲੋਨੀ ਵਿੱਚ ਇਲਾਕਾ ਨਿਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਪੂਰਾ ਕਰਦਿਆਂ ਇੰਡੋਰ ਜਿਮ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।
ਇਸ ਮੌਕੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਇਲਾਕਾ ਨਿਵਾਸੀਆਂ ਨਾਲ ਗੱਲ ਕਰਦਿਆਂ ਦੱਸਿਆ ਕਿ ਇਸ ਇੰਡੋਰ ਜਿਮ ਦੀ ਲਾਗਤ ਕਰੀਬ 20 ਲੱਖ ਰੁਪਏ ਆਵੇਗੀ। ਉਨ੍ਹਾਂ ਕਿਹਾ ਕਿ ਇਹ ਇੰਡੋਰ ਜਿੰਮ ਹਰ ਉਮਰ ਵਰਗ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ। ਨੌਜਵਾਨਾਂ ਨੂੰ ਖੇਡਾਂ ਅਤੇ ਫਿਟਨੈੱਸ ਵੱਲ ਪ੍ਰੇਰਿਤ ਕਰਨ ਦੇ ਨਾਲ-ਨਾਲ ਬਜ਼ੁਰਗਾਂ ਅਤੇ ਮਹਿਲਾਵਾਂ ਲਈ ਵੀ ਇਹ ਸਹੂਲਤ ਸਿਹਤਮੰਦ ਜੀਵਨਸ਼ੈਲੀ ਅਪਣਾਉਣ ਦਾ ਮੌਕਾ ਪ੍ਰਦਾਨ ਕਰੇਗਾ। ਉ
ਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖੇਡਾਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਨੌਜਵਾਨ ਪੀੜ੍ਹੀ ਨੂੰ ਸਹੀ ਦਿਸ਼ਾ ਮਿਲ ਸਕੇ। ਇਸ ਮੌਕੇ ਵਾਰਡ ਇੰਚਾਰਜ ਹਰਪ੍ਰੀਤ ਮਨੀ ਨੇ ਵਿਧਾਇਕ ਡਾ. ਨਿੱਜਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਲਾਕੇ ਵਿੱਚ ਇੰਡੋਰ ਜਿਮ ਦੀ ਸਥਾਪਨਾ ਨਾਲ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਆਕਰਸ਼ਿਤ ਹੋਣਗੇ।
ਉਨ੍ਹਾਂ ਨੇ ਕਿਹਾ ਕਿ ਡਾ. ਨਿੱਜਰ ਵੱਲੋਂ ਇਲਾਕੇ ਦੀ ਭਲਾਈ ਲਈ ਹੋਰ ਵੀ ਕਈ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਨ੍ਹਾਂ ਨਾਲ ਲੋਕਾਂ ਵਿੱਚ ਖੇਡਾਂ ਪ੍ਰਤੀ ਰੁਚੀ ਵਧ ਰਹੀ ਹੈ।