ਹਲਕਾ ਦਾਖਾ ਦੇ ਪਿੰਡ ਚੱਕ ਕਲਾਂ 'ਚ ਆਇਆ ਸੰਗਤਾਂ ਦਾ ਹੜ੍ਹ
ਅਕਾਲੀ ਵਿਧਾਇਕ ਖਿਲਾਫ ਲੋਕਾਂ 'ਚ ਗੁੱਸੇ ਦੀ ਲਹਿਰ – ਬਲਵਿੰਦਰ ਬੈਂਸ
5 ਦਰਿਆ ਨਿਊਜ਼ (ਅਜੈ ਪਾਹਵਾ)
ਲੁਧਿਆਣਾ 29-Apr-2014
ਲੋਕ ਸਭਾ ਹਲਕਾ ਲੁਧਿਆਣਾ ਤੋ ਆਜ਼ਾਦ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਦੇ ਹੱਕ ਵਿੱਚ ਚੋਣ ਪ੍ਰਚਾਰ ਲਈ ਦਿਨਰਾਤ ਇੱਕ ਕਰ ਦੇਣ ਵਾਲੇ ਉਹਨਾਂ ਦੇ ਭਰਾ ਵਿਧਾਇਕ ਬਲਵਿੰਦਰ ਸਿੰਘ ਬੈਂਸ ਨੇ ਅੱਜ ਹਲਕਾ ਦਾਖਾ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕਰਕੇ ਚੋਣ ਪ੍ਰਚਾਰ ਕੀਤਾ। ਇਸ ਮੌਕੇ ਪਿੰਡ ਚੱਕ ਕਲਾਂ ਵਿਖੇ ਵੱਡੀ ਗਿਣਤੀ 'ਚ ਹਾਜ਼ਿਰ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਲੋਕ ਸਭਾ ਹਲਕਾ ਲੁਧਿਆਣਾ ਨਿਵਾਸੀ ਅੱਜ ਇਤਿਹਾਸ ਸਿਰਜਣ ਵੱਲ ਕੂਚ ਕਰ ਰਹੇ ਹਨ। ਸ. ਬੈਂਸ ਨੇ ਕਿਹਾ ਕਿ ਜਿੰਨ੍ਹਾਂ ਜੋਸ਼ ਸ਼ਹਿਰ ਵਾਸੀਆਂ ਵਿੱਚ ਵੇਖਣ ਨੂੰ ਮਿਲ ਰਿਹਾ ਹੈ ਉਸਤੋ ਵੀ ਵੱਧ ਜੋਸ਼ ਪੇਂਡੂ ਹਲਕੇ ਦੇ ਲੋਕਾਂ ਵਿੱਚ ਹੈ। ਬੈਂਸ ਨੇ ਕਿਹਾ ਕਿ ਵੱਡੀ ਗਿਣਤੀ 'ਚ ਪਿੰਡ ਵਾਸੀ ਹਰ ਰੋਜ਼ ਦੀ ਤਰਾਂ੍ਹ ਉਹਨਾਂ ਨਾਲ ਸੰਪਰਕ ਕਰ ਰਹੇ ਹਨ ਅਤੇ ਸਰਕਾਰ ਵਿਰੋਧੀ ਲਹਿਰ ਵਿੱਚ ਹਿੱਸਾ ਪਾਉਣ ਲਈ ਕਾਹਲੇ ਹਨ ਅਤੇ ਹੁਣ ਚੋਣਾਂ ਦਾ ਸਮਾਂ ਵੀ ਨਜ਼ਦੀਕ ਆ ਚੁੱਕਾ ਹੈ।
ਬੈਂਸ ਨੇ ਕਿਹਾ ਕਿ ਹਲਕਾ ਦਾਖਾ ਦੇ ਅਕਾਲੀ ਵਿਧਾਇਕ ਖਿਲਾਫ ਲੋਕਾਂ ਅੰਦਰ ਗੁੱਸੇ ਦੀ ਲਹਿਰ ਹੈ ਜੋ ਲੈਟਰ ਬਾਕਸ ਦੇ ਬਟਨ ਦੇ ਰੂਪ ਵਿੱਚ ਹੱਕ ਸੱਚ ਦੀ ਨੀਹ ਰੱਖੇਗੀ। ਮੀਟਿੰਗ ਵਿੱਚ ਲਖਵੀਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਬਚਿੰਤਰ ਸਿੰਘ, ਇੰਦਰਜੀਤ ਸਿੰਘ, ਪੰਚ ਅਵਤਾਰ ਸਿੰਘ, ਲਖਵਿੰਦਰ ਸਿੰਘ, ਨੰਬਰਦਾਰ ਅਵਤਾਰ ਸਿੰਘ, ਸੁਰਜੀਤ ਸਿੰਘ, ਸਤਵੰਤ ਸਿੰਘ, ਸਾਬਕਾ ਪੰਚ ਕੁਲਦੀਪ ਸਿੰਘ, ਸੁਖਜੀਤ ਸਿੰਘ ਥਿੰਦ, ਠਾਕਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਕ੍ਰਿਪਾਲ ਸਿੰਘ, ਮਸਤਾਨ ਸਿੰਘ, ਸਰਦੀਪ ਸਿੰਘ, ਪਰਮਿੰਦਰ ਸਿੰਘ, ਦਲਵਿੰਦਰ ਸਿੰਘ, ਮਨਜੀਤ ਸਿੰਘ, ਕੁਲਦੀਪ ਸਿੰਘ, ਗੁਰਜੀਤ ਸਿੰਘ, ਬਛਿੱਤਰ ਸਿੰਘ ਆਦਿ ਤੋ ਇਲਾਵਾ ਵੱਡੀ ਗਿਣਤੀ 'ਚ ਇਲਾਕਾ ਨਿਵਾਸੀ ਤੇ ਪਤਵੰਤੇ ਸੱਜਣ ਹਾਜ਼ਿਰ ਸਨ।