ਜ਼ਿਲ੍ਹਾ ਪੱਧਰੀ ਟਰਾਂਸਜੈਂਡਰਾਂ ਨੂੰ ਸਰਕਾਰ ਦੀਆਂ ਯੋਜਨਾਵਾਂ ਦਾ ਬਣਦਾ ਲਾਭ ਮੁਹੱਈਆ ਕਰਵਾਇਆ ਜਾਵੇ – ਡਾ.ਸੋਨਾ ਥਿੰਦ
ਜ਼ਿਲ੍ਹਾ ਪੱਧਰੀ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਹੋਈ
5 Dariya News
ਫਤਹਿਗੜ੍ਹ ਸਾਹਿਬ 05-Mar-2026
ਟਰਾਂਸਜੈਂਡਰਾਂ ਨੂੰ ਸਮਾਜ ਵਿੱਚ ਸਮਾਨ ਅਧਿਕਾਰ ਅਤੇ ਸਨਮਾਨ ਮਿਲਣਾ ਬਹੁਤ ਜ਼ਰੂਰੀ ਹੈ ਅਤੇ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦਾ ਪੂਰਾ ਲਾਭ ਮਿਲਣਾ ਯਕੀਨੀ ਬਣਾਇਆ ਜਾਵੇ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਟਰਾਂਸਜੈਂਡਰ ਭਾਈਚਾਰੇ ਦੀ ਭਲਾਈ ਲਈ ਜਿਲ੍ਹਾ ਪੱਧਰੀ ਟਰਾਂਸਜੈਂਡਰ ਪ੍ਰੋਟੈਕਸ਼ਨ ਸੈੱਲ ਦੀ ਮੀਟਿੰਗ ਦੌਰਾਨ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿੱਤੀਆਂ।
ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਪੁਲਿਸ ਵਿਭਾਗ ਵੱਲੋਂ ਟਰਾਂਸਜੈਂਡਰ ਭਾਈਚਾਰੇ ਦੀ ਸੁਰੱਖਿਆ ਅਤੇ ਉਹਨਾਂ ਵੱਲੋਂ ਪ੍ਰਾਪਤ ਸ਼ਿਕਾਇਤਾਂ ਦਾ ਪਹਿਲਾ ਦੇ ਅਧਾਰ ਤੇ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਵੱਖ ਵੱਖ ਵਿਭਾਗਾਂ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਜਿਵੇਂ ਕਿ ਮੁਫਤ ਸਿਹਤ ਬੀਮਾ ਯੋਜਨਾਵਾਂ, ਮੈਡੀਕਲ ਸਹੂਲਤਾਂ, ਟਰਾਂਸਜੈਂਡਰ ਵਿਅਕਤੀਆਂ ਦੀ ਵੋਟਰ ਰਜਿਸਟ੍ਰੇਸ਼ਨ ਕਰਨਾ, ਰੋਜ਼ਗਾਰ ਯੋਜਨਾਵਾਂ, ਸਿੱਖਿਆ ਆਦਿ ਦਾ ਲਾਭ ਬਿਨ੍ਹਾਂ ਕਿਸੇ ਭੇਦਭਾਵ ਤੋਂ ਦਿੱਤਾ ਜਾਵੇ।
ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ, ਸ਼ੰਕਰ ਸ਼ਰਮਾਂ, ਡੀ.ਐਮ.ਸੀ ਡਾ. ਸਰੀਤਾ, ਜਿਲ੍ਹਾ ਸਿੱਖਿਆ ਅਫਸਰ (ਸੰਕੈਡਰੀ), ਸ਼ਰਵਿੰਦਰ ਕੌਰ, ਚੋਣ ਤਹਿਸੀਲਦਾਰ, ਨਿਰਮਲਾ ਰਾਣੀ, ਹਰਪ੍ਰੀਤ ਸਿੰਘ ਸਿੱਧੂ, ਜਿਲ੍ਹਾ ਰੋਜ਼ਗਾਰ ਅਫਸਰ,ਜਸਵੀਰ ਕੌਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਮੈਂਬਰ ਜਿਲ੍ਹਾ ਲੈਵਲ ਪ੍ਰੋਟੈਕਸ਼ਨ ਸੈੱਲ,ਸੀਰਤ ਮਹੰਤ, ਡੇਰਾ ਸ਼ੀਲਾ ਮਹੰਤ, ਸਰਹਿੰਦ ਪੁਲਿਸ ਪ੍ਰਸ਼ਾਸਨ ਵੱਲੋਂ ਸ਼੍ਰੀ ਦਵਿੰਦਰ ਸਿੰਘ, ਸ਼੍ਰੀਮਤੀ ਵੀਨਾ ਭਗਤ, ਬਾਲ ਵਿਕਾਸ ਪ੍ਰੋਜੈਕਟ ਅਫਸਰ, ਖੇੜਾ ਹਾਜਰ ਸਨ।