ਦੀਨ ਦਿਆਲ ਯੋਜਨਾ ਤਹਿਤ ਹਰਿਆਣਾ ਵਿੱਚ 760 ਲਾਇਸੈਂਸ ਜਾਰੀ, 56 ਨਵੇਂ ਸੈਕਟਰ ਵਿਕਸਿਤ
5 Dariya News
ਚੰਡੀਗੜ੍ਹ 05-Mar-2026
ਹਰਿਆਣਾ ਦੇ ਸ਼ਹਿਰੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਨੇ ਕਿਹਾ ਕਿ ਰਾਜ ਵਿੱਚ ਸ਼ਹਿਰੀ ਵਿਕਾਸ ਨੂੰ ਗਤੀ ਦੇਣ ਅਤੇ ਯੋਜਨਾਬੱਧ ਢੰਗ ਨਾਲ ਰਿਹਾਇਸ਼ੀ ਵਿਕਾਸ ਨੂੰ ਪ੍ਰੋਤਸਾਹਨ ਦੇਣ ਲਈ ਸਰਕਾਰ ਲਗਾਤਾਰ ਕਦਮ ਚੁੱਕ ਰਹੀ ਹੈ। ਹਰਿਆਣਾ ਦੇ ਸ਼ਹਿਰੀ ਅਤੇ ਸਥਾਨਕ ਸਰਕਾਰ ਮੰਤਰੀ ਸ੍ਰੀ ਵਿਪੁਲ ਗੋਇਲ ਅੱਜ ਹਰਿਆਣਾ ਵਿਧਾਨਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਪੁੱਛੇ ਗਏ ਇੱਕ ਸੁਆਲ ਦਾ ਜਵਾਬ ਦੇ ਰਹੇ ਸਨ।
ਉਨ੍ਹਾਂ ਨੇ ਦੱਸਿਆ ਕਿ ਸਾਲ 2016 ਤੋਂ 2026 ਦੌਰਾਨ ਹਰਿਆਣਾ ਟਾਉਨ ਐਂਡ ਕੰਟਰੀ ਪਲਾਨਿੰਗ ਵਿਭਾਗ ਵੱਲੋਂ ਦੀਨ ਦਿਆਲ ਉਪਾਧਿਆਏ ਯੋਜਨਾ ਤਹਿਤ ਕੁੱਲ੍ਹ 760 ਲਾਇਸੈਂਸ ਜਾਰੀ ਕੀਤੇ ਗਏ ਹਨ ਜਿਨ੍ਹਾਂ ਦਾ ਕੁੱਲ੍ਹ ਖੇਤਰਫਲ 7618.9 ਏਕੜ ਹੈ। ਉਨ੍ਹਾਂ ਨੇ ਦੱਸਿਆ ਕਿ ਸਾਲ 2014 ਤੋਂ 2026 ਦੌਰਾਨ ਹਰਿਆਣਾ ਸ਼ਹਿਰੀ ਵਿਕਾਸ ਅਥਾਰਿਟੀ ਤਹਿਤ ਰਾਜ ਵਿੱਚ 56 ਨਵੇਂ ਸੈਕਟਰ ਵਿਕਸਿਤ ਕੀਤੇ ਗਏ ਹਨ ਜਿਨ੍ਹਾਂ ਦਾ ਕੁੁੱਲ੍ਹ ਖੇਤਰਫਲ 5529.20 ਏਕੜ ਹੈ।
ਉਨ੍ਹਾਂ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਰਿਹਾਇਸ਼ੀ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚਾਉਣ ਲਈ ਪ੍ਰਤੀਬੱਧ ਹੈ।