ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ 46 ਲੱਖ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਵੀਨੀਕਰਨ ਦਾ ਕੰਮ ਕਰਵਾਇਆ ਸ਼ੁਰੂ
ਪਟਿਆਲਾ ਸਰਹਿੰਦ ਰੋਡ ਤੋਂ ਬਾਗ਼ੜੀਆਂ ਤੱਕ ਸੜਕ ਦੇ ਬਨਣ ਨਾਲ ਇਲਾਕੇ ਦੇ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ-ਵਿਧਾਇਕ ਰਾਏ
5 Dariya News
ਫਤਹਿਗੜ੍ਹ ਸਾਹਿਬ 06-Mar-2026
ਵਿਧਾਨ ਸਭਾ ਹਲਕਾ ਫਤਹਿਗੜ੍ਹ ਸਾਹਿਬ ਦੇ ਵਿਧਾਇਕ ਐਡਵੋਕੇਟ ਲਖਬੀਰ ਸਿੰਘ ਰਾਏ ਵੱਲੋਂ ਸਰਹਿੰਦ ਪਟਿਆਲਾ ਰੋਡ ਤੋਂ ਬਾਗ਼ੜੀਆਂ ਤੱਕ 46 ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੀ 2 ਕਿਲੋਮੀਟਰ ਸੜਕ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ ਗਿਆ। ਇਸ ਸੜਕ ਦੇ ਬਣਨ ਨਾਲ ਜਿੱਥੇ ਨੰਦਪੁਰ ਕੈਸ਼ੋ, ਹੱਲੋਤਾਲੀ ਜਾਣ ਵਾਲੇ ਰਾਹਗੀਰਾਂ ਨੂੰ ਆਸਾਨੀ ਹੋਵੇਗੀ। ਉੱਥੇ ਹੀ ਇਲਾਕੇ ਦੇ ਲੋਕਾਂ ਨੂੰ ਵੀ ਆਉਣ ਜਾਣ ਦੇ ਵਿੱਚ ਸੌਖ ਹੋਵੇਗੀ।
ਵਿਧਾਇਕ ਲਖਬੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਜਿੱਥੇ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੇ ਲਈ ਸਿੱਖਿਆ ਕ੍ਰਾਂਤੀ ਦਾ ਕੰਮ ਵੱਡੇ ਪੱਧਰ ਤੇ ਚਲਾਇਆ ਜਾ ਰਿਹਾ ਹੈ, ਉੱਥੇ ਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾ ਕੇ ਲੋਕਾਂ ਨੂੰ ਇਲਾਜ ਦੇ ਵਿੱਚ ਵੱਡੀ ਰਾਹਤ ਦਿੱਤੀ ਜਾ ਰਹੀ ਹੈ। ਪੰਜਾਬ ਸਰਕਾਰ ਦੇ ਵੱਲੋਂ ਸੂਬੇ ਦੀਆਂ ਸੜਕਾਂ ਨੂੰ ਨਵੀਆਂ ਬਣਾਉਣ ਦੇ ਲਈ ਕੰਮ ਜੰਗੀ ਪੱਧਰ ਤੇ ਜਾਰੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਪਰਿਸ਼ਦ ਮੈਂਬਰ ਬਲਜਿੰਦਰ ਸਿੰਘ, ਬਲਾਕ ਸੰਮਤੀ ਮੈਂਬਰ ਹਰਮੇਸ਼ ਸਿੰਘ ਛੰਨਾ, ਸਰਪੰਚ ਜਸਬੀਰ ਕੌਰ, ਸੁਖਵਿੰਦਰ ਸਿੰਘ ਸੁਖੀ, ਸਤਨਾਮ ਸਿੰਘ, ਅਮਰਜੀਤ ਸਿੰਘ ਪੰਚ, ਕਰਨੈਲ ਸਿੰਘ ਪੰਚ, ਹਰਿੰਦਰ ਸਿੰਘ, ਹਰਪ੍ਰੀਤ ਸਿੰਘ, ਹਰਵਿੰਦਰ ਸਿੰਘ, ਨੰਬਰਦਾਰ ਨਰਿੰਦਰ ਸਿੰਘ, ਜਖਵਾਲੀ ਦੇ ਸਰਪੰਚ ਗੁਰਦੀਪ ਸਿੰਘ ਲਾਲਾ, ਜਿੰਦਰ ਸਿੰਘ ਚਣੋ ਆਦਿ ਵੀ ਹਾਜ਼ਰ ਸਨ।