5 Dariya News

ਪਟਿਆਲਾ ਜ਼ਿਲ੍ਹੇ ' ਚ ਚੱਲ ਰਹੇ ਵਿਕਾਸ ਦੀਆਂ ਸਕੀਮਾਂ ਦਾ ਵਰਜੀਤ ਵਾਲੀਆ ਵੱਲੋਂ ਜਾਇਜ਼ਾ

ਅਧਿਕਾਰੀ ਡਿਊਟੀ ਤੋਂ ਇਲਾਵਾ ਵਿਕਾਸ ਲਈ ਵਧੇਰੇ ਉਪਰਾਲੇ ਕਰਨ: ਡਿਪਟੀ ਕਮਿਸ਼ਨਰ

5 Dariya News

ਪਟਿਆਲਾ 06-Mar-2026

ਅਧਿਕਾਰੀ ਆਪਣੀ ਡਿਊਟੀ ਨੂੰ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਾਲ-ਨਾਲ ਜ਼ਿਲ੍ਹੇ ਦੇ ਵਿਕਾਸ ਲਈ ਵਧੇਰੇ ਉਪਰਾਲੇ ਕਰਨ ਤਾਂ ਜੋ ਸਰਕਾਰੀ ਸਕੀਮਾਂ ਦਾ ਲਾਭ ਹਰ ਹੱਕਦਾਰ ਤੱਕ ਪਹੁੰਚ ਸਕੇ।  ਇਸ ਗੱਲ ਦਾ ਪ੍ਰਗਟਾਵਾ ਪਟਿਆਲਾ  ਦੇ ਡਿਪਟੀ ਕਮਿਸ਼ਨਰ  ਸ੍ਰੀ ਵਰਜੀਤ ਵਾਲੀਆ ਨੇ  ਜ਼ਿਲ੍ਹੇ ਵਿੱਚ ਚੱਲ ਰਹੀਆਂ ਵੱਖ-ਵੱਖ ਵਿਕਾਸੀ ਯੋਜਨਾਵਾਂ ਅਤੇ ਸਰਕਾਰੀ ਸਕੀਮਾਂ ਦੀ ਪ੍ਰਗਤੀ ਦਾ ਵਿਸਥਾਰ ਨਾਲ ਜਾਇਜ਼ਾ ਲੈਂਦਿਆਂ ਕੀਤਾ।  

ਓਹਨਾ ਦੇ ਨਾਲ  ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)  ਦਮਨਜੀਤ ਸਿੰਘ ਮਾਨ ਵੀ ਮੌਜੂਦ ਸਨ। ਉਨ੍ਹਾਂ ਨੇ ਲਿੰਕ ਰੋਡਾਂ, ਰੋਡਾਂ ’ਤੇ ਹੋ ਰਹੀਆਂ ਅਣਅਧਿਕਾਰਿਤ ਉਸਾਰੀਆਂ, ਸੀਵਰੇਜ ਬੋਰਡ, ਵਾਟਰ ਸਪਲਾਈ ਅਤੇ ਸੈਨੀਟੇਸ਼ਨ, ਡਰੇਨ, ਵਣ ਵਿਭਾਗ ਦੀਆਂ ਗਤੀਵਿਧੀਆਂ, “ਕੈਚ ਦ ਰੇਨ” ਵਾਟਰ ਸਕੀਮ, ਵੱਖ-ਵੱਖ ਵਿਕਾਸ ਸਕੀਮਾਂ, ਐਮ.ਪੀ. ਲੈਂਡ ਸਕੀਮ, ਮਨਰੇਗਾ ਸਕੀਮ, ਪੇਂਡੂ ਖੇਡ ਸਟੇਡੀਅਮ ਅਤੇ ਜਨ ਸੁਵਿਧਾ ਕੈਂਪਾਂ ਬਾਰੇ ਜਾਣਕਾਰੀ ਹਾਸਲ ਕੀਤੀ।

 ਮੀਟਿੰਗ ਦੌਰਾਨ  ਆਂਗਣਵਾੜੀ ਸੈਂਟਰਾਂ ਦੀ ਕਾਰਗੁਜ਼ਾਰੀ, ਪਸ਼ੂ ਪਾਲਣ, ਮੱਛੀ ਪਾਲਣ, ਡੇਅਰੀ ਵਿਕਾਸ, ਫੈਕਟਰੀਆਂ ਅਤੇ ਉਦਯੋਗਾਂ ਦੀ ਪ੍ਰਗਤੀ ਬਾਰੇ ਵੀ ਚਰਚਾ ਕੀਤੀ ਗਈ। ਇਸ ਦੇ ਨਾਲ ਹੀ ਖੇਤੀਬਾੜੀ ਪ੍ਰੋਡਕਟਸ ਕਮੇਟੀ, ਰਾਸ਼ਟਰੀ ਕ੍ਰਿਸ਼ੀ ਵਿਗਿਆਨ ਯੋਜਨਾ ਅਤੇ ਸਹਿਕਾਰੀ ਸਭਾਵਾਂ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੀ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਨੇ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਅਤੇ ਸੰਬੰਧਤ ਅਧਿਕਾਰੀਆਂ ਨੂੰ ਉਹਨਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।