ਮਹਿਲਾ ਸਸ਼ਕਤੀਕਰਨ ਨਾਲ ਹੀ ਸਮਾਜ ਦਾ ਸਰਵਪੱਖੀ ਵਿਕਾਸ ਸੰਭਵ-ਰਣਬੀਰ ਗੰਗਵਾ
5 Dariya News
ਹਿਸਾਰ 08-Mar-2026
ਹਰਿਆਣਾ ਦੇ ਲੋਕ ਨਿਰਮਾਣ ਅਤੇ ਜਨ ਸਿਹਤ ਇੰਜੀਨਿਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੌਮਾਂਤਰੀ ਮਹਿਲਾ ਦਿਵਸ ਮਹਿਲਾਵਾਂ ਦੇ ਸਨਮਾਨ, ਅਧਿਕਾਰਾਂ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕਰਨ ਦਾ ਮਹਤੱਵਪੂਰਨ ਮੌਕਾ ਹੈ। ਮਹਿਲਾਵਾਂ ਅੱਜ ਹਰ ਖੇਤਰ ਵਿੱਚ ਆਪਣੀ ਪ੍ਰਤੀਭਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਸਮਾਜ ਦੇ ਵਿਕਾਸ ਵਿੱਚ ਅਹਿਮ ਭੂਮੀਕਾ ਨਿਭਾ ਰਹੀਆਂ ਹਨ।
ਕੈਬਨਿਟ ਮੰਤਰੀ ਐਂਤਵਾਰ ਨੂੰ ਹਿਸਾਰ ਵਿੱਚ ਕੌਮਾਂਤਰੀ ਮਹਿਲਾ ਦਿਵਸ ਦੇ ਮੌਕੇ 'ਤੇ ਆਯੋਜਿਤ ਇੱਕ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਪ੍ਰੋਗਰਾਮ ਵਿੱਚ ਮਹਾਨ ਸਮਾਜ ਸੁਧਾਰਕ ਮਹਾਤਮਾ ਜੋਤਿਬਾ ਫੁਲੇ ਅਤੇ ਸਾਵਿਤਰੀ ਬਾਈ ਫੁਲੇ ਨੂੰ ਨਮਨ ਕਰਦੇ ਹੋਏ ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਮਹਿਲਾ ਸਸ਼ਕਤੀਕਰਨ ਦੇ ਬਿਨਾ ਕਿਸੇ ਵੀ ਸਮਾਜ ਦਾ ਸਮੁਚਿਤ ਵਿਕਾਸ ਸੰਭਵ ਨਹੀਂ ਹੈ।
ਹਰਿਆਣਾ ਸਰਕਾਰ ਮਹਿਲਾਵਾਂ ਦੀ ਸਿੱਖਿਆ, ਸੁਰੱਖਿਆ ਅਤੇ ਸਵੈ-ਨਿਰਭਰਤਾ ਲਈ ਕਈ ਯੋਜਨਾਵਾਂ ਚਲਾ ਰਹੀ ਹੈ, ਜਿਨ੍ਹਾਂ ਦਾ ਲਾਭ ਸਮਾਜ ਦੀ ਬੇਟੀਆਂ ਅਤੇ ਮਹਿਲਾਵਾਂ ਨੂੰ ਮਿਲ ਰਿਹਾ ਹੈ। ਕੈਬਨਿਟ ਮੰਤਰੀ ਨੇ ਵਿਦਿਆਰਥਣਾਂ ਨੂੰ ਸਿੱਖਿਆ ਰਾਹੀਂ ਅੱਗੇ ਵੱਧਣ ਅਤੇ ਆਪਣੇ ਜੀਵਨ ਵਿੱਚ ਉੱਚੇ ਟੀਚੇ ਨਿਰਧਾਰਿਤ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਨੇ ਕਿਹਾ ਕਿ ਕੌਮਾਂਰਤੀ ਮਹਿਲਾ ਦਿਵਸ ਮਨਾਉਣ ਦਾ ਉਦੇਸ਼ ਸਮਾਜ ਵਿੱਚ ਮਹਿਲਾਵਾਂ ਪ੍ਰਤੀ ਸਨਮਾਨ ਅਤੇ ਸਮਾਨਤਾ ਦੀ ਭਾਵਨਾ ਨੂੰ ਮਜਬੂਤ ਕਰਨਾ ਹੈ। ਅਜਿਹੇ ਆਯੋਜਨਾਂ ਨਾਲ ਵਿਦਿਆਰਥੀਆਂ ਵਿੱਚ ਸਮਾਜਿਕ ਜਾਗਰੂਕਤਾ ਅਤੇ ਸਰਗਰਮ ਸੋਚ ਵਿਕਸਿਤ ਹੁੰਦੀ ਹੈ। ਇਸ ਮੌਕੇ 'ਤੇ ਖੇਤਰ ਦੇ ਕਈ ਮਾਣਯੋਗ ਵਿਅਕਤੀ, ਮਾਂ-ਪਿਓ, ਅਧਿਆਪਕ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜ਼ੂਦ ਰਹੇ।