ਸੁਖਵੀਰ ਸਿੰਘ ਨੇ ਸੁਣੀਆਂ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ: ਓ.ਐਸ.ਡੀ. ਸੁਖਵੀਰ ਸਿੰਘ
5 Dariya News
ਧੂਰੀ 09-Mar-2026
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਵਿਖੇ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਲੋਕਾਂ ਵੱਲੋਂ ਦੱਸੀਆਂ ਸਮੱਸਿਆਵਾਂ ਨੂੰ ਸੁਣਦਿਆਂ ਜਿਨ੍ਹਾਂ ਮਸਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਸੰਭਵ ਸੀ, ਉਹਨਾਂ ਦਾ ਤੁਰੰਤ ਹੱਲ ਕਰਵਾਇਆ ਅਤੇ ਕੁਝ ਮਸਲੇ ਸਬੰਧਤ ਵਿਭਾਗਾਂ ਨੂੰ ਭੇਜ ਕੇ ਇਹਨਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕਰਨ ਦੀ ਹਦਾਇਤ ਕੀਤੀ।
ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਵਾਸੀਆਂ ਦੀ ਹਰੇਕ ਸਮੱਸਿਆ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਅਤੇ ਜਿਨ੍ਹਾਂ ਮਸਲਿਆਂ ਦਾ ਤੁਰੰਤ ਨਿਪਟਾਰਾ ਨਹੀਂ ਹੋ ਸਕਿਆ।
ਉਹਨਾਂ ਨੂੰ ਸਬੰਧਤ ਵਿਭਾਗਾਂ ਕੋਲ ਭੇਜ ਕੇ ਨਿਰਧਾਰਿਤ ਸਮੇਂ ਅੰਦਰ ਹੱਲ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਸੁਣ ਕੇ ਉਨ੍ਹਾਂ ਦਾ ਪ੍ਰਭਾਵਸ਼ਾਲੀ ਹੱਲ ਕਰਨਾ ਹੈ ਤਾਂ ਜੋ ਆਮ ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਾ ਕੱਟਣੇ ਪੈਣ ਅਤੇ ਉਹਨਾਂ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਮਿਲ ਸਕੇ।
ਇਸ ਮੌਕੇ ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ ਦੇ ਚੇਅਰਮੈਨ ਲ ਦਲਵੀਰ ਸਿੰਘ ਢਿੱਲੋਂ, ਮਾਰਕਿਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ, ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਮੁੱਖ ਮੰਤਰੀ ਫੀਲਡ ਅਫ਼ਸਰ ਅਰਵਿੰਦ ਕੁਮਾਰ ਅਤੇ ਰਮਨਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।