5 Dariya News

ਅਜੀਤਪਾਲ ਸਿੰਘ ਕੋਹਲੀ ਵੱਲੋਂ 100 ਉੱਦਮੀ ਮਹਿਲਾਵਾਂ ਨੂੰ ਕੀਤਾ ਗਿਆ ਸਨਮਾਨਿਤ

ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ: ਅਜੀਤਪਾਲ ਸਿੰਘ ਕੋਹਲੀ

5 Dariya News

ਪਟਿਆਲਾ 12-Mar-2026

ਕੌਮੀ ਮਹਿਲਾ ਦਿਵਸ ਦੇ ਸਬੰਧ ਵਿੱਚ ਪਟਿਆਲਾ ਸ਼ਹਿਰੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਇੱਕ ਵਿਸ਼ੇਸ਼ ਸਮਾਗਮ "ਆਪਣਾ ਕਾਰੋਬਾਰ ਆਪਣੀ ਪਹਿਚਾਣ" ਦੌਰਾਨ 100 ਉੱਦਮੀ ਮਹਿਲਾਵਾਂ ਨੂੰ ਸਨਮਾਨਿਤ ਕੀਤਾ ਗਿਆ। ਓਹਨਾ ਕਿਹਾ ਕਿ ਇਸ ਸਮਾਗਮ ਦਾ ਮਕਸਦ ਮਹਿਲਾਵਾਂ ਨੂੰ ਆਤਮਨਿਰਭਰ ਬਣਾਉਣ ਲਈ ਉਨ੍ਹਾਂ ਦੇ ਉਪਰਾਲਿਆਂ ਨੂੰ ਸਲਾਮ ਕਰਨਾ ਅਤੇ ਸਮਾਜ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਬਣਾਉਣਾ ਸੀ।

ਇਸ ਮੌਕੇ ਸੰਬੋਧਨ ਕਰਦੇ ਹੋਏ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਦੀ ਮਜ਼ਬੂਤ ਨੀਂਹ ਹਨ ਅਤੇ ਹਰ ਖੇਤਰ ਵਿੱਚ ਆਪਣੀ ਯੋਗਤਾ ਅਤੇ ਮਿਹਨਤ ਨਾਲ ਕਾਮਯਾਬੀ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਮਹਿਲਾਵਾਂ ਸਿੱਖਿਆ, ਵਪਾਰ, ਉਦਯੋਗ, ਖੇਤੀਬਾੜੀ ਅਤੇ ਸਮਾਜਿਕ ਸੇਵਾ ਸਮੇਤ ਹਰੇਕ ਖੇਤਰ ਵਿੱਚ ਅੱਗੇ ਵੱਧ ਰਹੀਆਂ ਹਨ ਅਤੇ ਆਪਣੀ ਮਿਹਨਤ ਨਾਲ ਪਰਿਵਾਰ ਅਤੇ ਸਮਾਜ ਨੂੰ ਨਵੀਂ ਦਿਸ਼ਾ ਦੇ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਖੁਦਮੁਖਤਿਆਰ ਬਣਾਉਣ ਲਈ ਕਈ ਤਰ੍ਹਾਂ ਦੀਆਂ ਯੋਜਨਾਵਾਂ ਅਤੇ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਸਰਕਾਰ ਦਾ ਮੁੱਖ ਉਦੇਸ਼ ਇਹ ਹੈ ਕਿ ਮਹਿਲਾਵਾਂ ਨੂੰ ਰੋਜ਼ਗਾਰ ਅਤੇ ਸਵਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਮਾਜ ਵਿੱਚ ਇੱਕ ਮਜ਼ਬੂਤ ਪਹਿਚਾਣ ਦਿੱਤੀ ਜਾਵੇ।

ਐਸ ਡੀ ਐਮ ਸ੍ਰੀ ਗੁਰਦੇਵ ਸਿੰਘ ਧਮ ਨੇ ਕਿਹਾ ਕਿ ਅਜਿਹੇ ਸਮਾਗਮ ਮਹਿਲਾਵਾਂ ਦੇ ਹੌਸਲੇ ਨੂੰ ਵਧਾਉਂਦੇ ਹਨ ਅਤੇ ਹੋਰ ਮਹਿਲਾਵਾਂ ਨੂੰ ਵੀ ਅੱਗੇ ਵੱਧ ਕੇ ਆਪਣੇ ਸੁਪਨੇ ਸਾਕਾਰ ਕਰਨ ਲਈ ਪ੍ਰੇਰਿਤ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਹਮੇਸ਼ਾਂ ਮਹਿਲਾਵਾਂ ਦੀ ਭਲਾਈ ਅਤੇ ਉਨ੍ਹਾਂ ਦੇ ਵਿਕਾਸ ਲਈ ਵਚਨਬੱਧ ਰਹੇਗੀ।

ਸਮਾਗਮ ਦੌਰਾਨ ਸਨਮਾਨਿਤ ਕੀਤੀਆਂ ਗਈਆਂ ਮਹਿਲਾਵਾਂ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦਾ ਸਨਮਾਨ ਉਨ੍ਹਾਂ ਲਈ ਮਾਣ ਦੀ ਗੱਲ ਹੈ ਅਤੇ ਇਹ ਉਨ੍ਹਾਂ ਨੂੰ ਹੋਰ ਵਧੀਆ ਕੰਮ ਕਰਨ ਲਈ ਪ੍ਰੇਰਿਤ ਕਰੇਗਾ। ਉਨ੍ਹਾਂ ਨੇ ਸਰਕਾਰ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਪਟਿਆਲਾ ਦੇ ਐਸ ਡੀ ਐਮ ਸ੍ਰੀ ਗੁਰਦੇਵ ਸਿੰਘ ਧਮ , ਐਸ ਡੀ ਐਮ ਦਫਤਰ ਦਾ ਸਾਰਾ ਸਟਾਫ, ਜਿਲ੍ਹਾ ਇੰਚਾਰਜ ਆਰਤੀ ਗੁਪਤਾ, ਹਲਕਾ ਕੋ-ਆਰਡੀਨੇਟਰ ਰੂਬੀ ਭਾਟੀਆ, ਨਾਇਬ ਤਹਿਸੀਲਦਾਰ ਸ਼੍ਰੀ ਅਰਮਾਨ ਅਤੇ ਵਰੁਣ ਪਰਾਸ਼ਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਮਹਿਲਾਵਾਂ ਮੌਜੂਦ ਸਨ।