5 Dariya News

ਹਰਪ੍ਰੀਤ ਸਿੰਘ ਵਲੋਂ ਮਨਾਲ ਗਊਸ਼ਾਲਾ 'ਚ ਗਊ ਵੰਸ਼ ਵਾਸਤੇ ਪ੍ਰਬੰਧਾਂ ਦਾ ਜਾਇਜ਼ਾ

ਗਊਸ਼ਾਲਾ ਨੂੰ ਹੋਰ ਬਿਹਤਰ ਤਰੀਕੇ ਨਾਲ ਚਲਾਉਣ ਲਈ ਕੀਤੀ ਮੀਟਿੰਗ

5 Dariya News

ਬਰਨਾਲਾ 13-Mar-2026

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਸਰਕਾਰੀ ਗਊਸ਼ਾਲਾ ਮਨਾਲ ਵਿੱਚ ਗਊ ਵੰਸ਼ ਵਾਸਤੇ ਪ੍ਰਬੰਧਾਂ ਨੂੰ ਹੋਰ ਬਿਹਤਰ ਬਣਾਉਣ ਵਾਸਤੇ ਮੀਟਿੰਗ ਕੀਤੀ ਗਈ। ਇਸ ਮੌਕੇ ਉਹਨਾਂ ਗਊਸ਼ਾਲਾ ਵਿਚ ਹਰੇ ਚਾਰੇ, ਤੂੜੀ, ਲੇਬਰ ਸਮੇਤ ਹੋਰ ਖਰਚਿਆਂ ਉੱਤੇ ਵਿਚਾਰ ਚਰਚਾ ਕੀਤੀ ਅਤੇ ਗਊਸ਼ਾਲਾ ਨੂੰ ਹੋਰ ਵਧੀਆ ਤਰੀਕੇ ਨਾਲ ਚਲਾਉਣ ਲਈ ਸੁਝਾਅ ਲਏ। 

ਓਹਨਾਂ ਗਊਸ਼ਾਲਾ ਬਾਬਤ ਮਹੀਨਾਵਾਰ ਮੀਟਿੰਗ ਕਰਨ ਉੱਤੇ ਜ਼ੋਰ ਦਿੱਤਾ ਤਾਂ ਜੋ ਪੇਸ਼ ਆ ਰਹੇ ਮਸਲਿਆਂ ਨੂੰ ਨਾਲੋ ਨਾਲ ਹੱਲ ਕੀਤਾ ਜਾ ਸਕੇ।ਇਸ ਮੌਕੇ ਉਹਨਾਂ ਗਊ ਵੰਸ਼ ਦੀ ਸੇਵਾ ਕਰ ਰਹੀਆਂ ਸਮਾਜ ਸੇਵੀ ਸੰਸਥਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹੋਰ ਸਮਾਜ ਸੇਵੀਆਂ ਨੂੰ ਵੀ ਇਸ ਪੁੰਨ ਦੇ ਕਾਰਜ ਵਿੱਚ ਨਾਲ ਜੋੜਿਆ ਜਾਵੇ ਤਾਂ ਜੋ ਗਊ ਵੰਸ਼ ਦੀ ਵਧੀਆ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਹਰਜਿੰਦਰ ਸਿੰਘ ਬੇਦੀ, ਐੱਸ ਡੀ ਐੱਮ ਮਹਿਲ ਕਲਾਂ ਸ੍ਰੀਮਤੀ ਕ੍ਰਿਤਿਕਾ ਗੋਇਲ, ਸੇਵਾਮੁਕਤ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਪਰਵੀਨ ਕੁਮਾਰ, ਮੁੱਖ ਸੇਵਾਦਾਰ ਨਰੇਸ਼ ਕੁਮਾਰ ਗਰਗ ਤੇ ਹੋਰ ਪਤਵੰਤੇ ਹਾਜ਼ਰ ਸਨ।