ਹਰਿਆਣਾ ਦੇ ਵਿਕਾਸ ਨੂੰ ਲੈ ਕੇ ਨਿਤਿਨ ਗਡਕਰੀ ਨਾਲ ਮਿਲੇ ਰਣਬੀਰ ਗੰਗਵਾ
ਕੌਮੀ ਆਈਆਰਸੀ ਸੇਮੀਨਾਰ ਦੇ ਉਦਘਾਟਨ ਲਈ ਦਿੱਤਾ ਸੱਦਾ, ਹਰਿਆਣਾ ਨੂੰ ਪ੍ਰੋਜੈਕਟਸ ਦੇਣ 'ਤੇ ਵੀ ਹੋਈ ਗੱਲ
5 Dariya News
ਚੰਡੀਗੜ੍ਹ 18-Mar-2026
ਹਰਿਆਣਾ ਦੇ ਲੋਕ ਨਿਰਮਾਣ (ਭਵਨ ਅਤੇ ਸੜਕਾਂ) ਅਤੇ ਜਨ ਸਿਹਤ ਇੰਜੀਨੀਅਰਿੰਗ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕੇਂਦਰੀ ਸੜਕ ਟ੍ਰਾਂਸਪੋਰਟ ਅਤੇ ਰਾਜਮਾਰਗ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰ ਰਾਜ ਵਿੱਚ ਸੜਕ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਲੈ ਕੇ ਮਹਤੱਵਪੂਰਣ ਚਰਚਾ ਕੀਤੀ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕੇਂਦਰੀ ਮੰਤਰੀ ਨੂੰ ਹਰਿਆਣਾ ਸਰਕਾਰ ਵੱਲੋਂ ਆਯੋਜਿਤ ਕੀਤੇ ਜਾ ਰਹੇ ਦੋ ਦਿਨਾਂ ਕੌਮੀ ਆਈਆਰਸੀ (ਇੰਡੀਅਨ ਰੋਡਸ ਕਾਂਗ੍ਰੇਸ) ਸੇਮੀਨਾਰ ਦੇ ਉਦਘਾਟਨ ਲਈ ਰਸਮੀ ਸੱਦਾ ਦਿੱਤਾ।
ਇਹ ਸੇਮੀਨਾਰ 27 ਤੇ 28 ਮਾਰਚ, 2026 ਨੂੰ ਚੰਡੀਗੜ੍ਹ ਵਿੱਚ ਆਯੋਜਿਤ ਕੀਤਾ ਜਾਵੇਗਾ, ਜਿਸ ਵਿੱਚ ਦੇਸ਼ਭਰ ਤੋਂ ਸੜਕ ਸੁਰੱਖਿਆ ਨਾਲ ਜੁੜੇ ਮਾਹਰ ਹਿੱਸਾ ਲੈਣਗੇ। ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਹਰਿਆਣਾ ਨੇ ਕੌਮੀ ਰਾਜਮਾਰਗਾਂ ਦੇ ਵਿਸਤਾਰ, ਸੜਕ ਨੈਟਵਰਕ ਦੇ ਮਜਬੂਤੀਕਰਣ ਅਤੇ ਆਧੁਨਿਕ ਟ੍ਰਾਂਸਪੋਰਟ ਸਹੂਲਤਾਂ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਸਹਿਯੋਗ ਦੀ ਅਪੀਲ ਕੀਤੀ।
ਉਨ੍ਹਾਂ ਨੈ ਕਿਹਾ ਕਿ ਸੂਬੇ ਵਿੱਚ ਤੇਜੀ ਨਾਲ ਵੱਧ ਰਹੇ ਸ਼ਹਿਰੀਕਰਣ ਅਤੇ ਉਦਯੋਗਿਕ ਵਿਕਾਸ ਨੂੰ ਦੇਖਦੇ ਹੋਏ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਦੀ ਜਰੂਰਤ ਹੈ। ਮੰਤਰੀ ਸ੍ਰੀ ਰਣਬੀਰ ਗੰਗਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਦੇ ਨਾਲ ਸੁਹਾਰਦਪੁਰਣ ਮਾਹੌਲ ਵਿੱਚ ਸਕਾਰਾਤਮਕ ਗਲਬਾਤ ਹੋਈ, ਜਿਸ ਵਿੱਚ ਹਰਿਆਣਾ ਦੀ ਸੜਕਾਂ ਅਤੇ ਵੱਖ-ਵੱਖ ਹਾਈਵੇ ਪਰਿਯੋਜਨਾਵਾਂ 'ਤੇ ਵਿਸਤਾਰ ਨਾਲ ਚਰਚਾ ਕੀਤੀ ਗਈ।
ਉਨ੍ਹਾਂ ਨੇ ਭਰੋਸਾ ਜਤਾਇਆ ਕਿ ਇੰਨ੍ਹਾਂ ਪਰਿਯੋਜਨਾਵਾਂ ਨੂੰ ਅੱਗੇ ਵਧਾਉਣ ਵਿੱਚ ਕੇਂਦਰ ਸਰਕਾਰ ਦਾ ਪੂਰਾ ਸਹਿਯੋਗ ਮਿਲੇਗਾ। ਊਨ੍ਹਾਂ ਨੇ ਰਾਜ ਵਿੱਚ ਚੱਲ ਰਹੀ ਅਤੇ ਪ੍ਰਸਤਾਵਿਤ ਪਰਿਯੋਜਨਾਵਾਂ ਨੂੰ ਗਤੀ ਦੇਣ ਲਈ ਕੇਂਦਰ ਸਰਕਾਰ ਤੋਂ ਵਿਸ਼ੇਸ਼ ਗ੍ਰਾਂਟ (ਸਪੈਸ਼ਨ ਗਾਂਟ) ਉਪਲਬਧ ਕਰਾਉਣ ਦੀ ਵੀ ਅਪੀਲ ਕੀਤੀ, ਤਾਂ ਜੋ ਵਿਕਾਸ ਕੰਮਾਂ ਨੂੰ ਸਮੇਂਬੱਧ ਢੰਗ ਨਾਲ ਪੂਰਾ ਕੀਤਾ ਜਾ ਸਕੇ।
ਸ੍ਰੀ ਗੰਗਵਾ ਨੇ ਕਿਹਾ ਕਿ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਦੀ ਅਗਵਾਈ ਹੇਠ ਦੇਸ਼ ਵਿੱਚ ਸੜਕ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਵਰਨਣਯੋਗ ਪ੍ਰਗਤੀ ਹੋਈ ਹੈ ਅਤੇ ਸੜਕ ਸੁਰੱਖਿਆ ਨੂੰ ਲੈ ਕੇ ਵੀ ਕਈ ਪ੍ਰਭਾਵੀ ਪਹਿਲ ਕੀਤੀ ਗਈ ਹੈ। ਉਨ੍ਹਾਂ ਨੇ ਭਰੋਸਾ ਵਿਅਕਤ ਕੀਤਾ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਤਾਲਮੇਲ ਨਾਲ ਹਰਿਆਣਾ ਵਿੱਚ ਵਿਕਾਸ ਕੰਮਾਂ ਨੂੰ ਨਵੀਂ ਗਤੀ ਮਿਲੇਗੀ ਅਤੇ ਸੂਬੇ ਨੂੰ ਇਸ ਦਾ ਵਿਆਪਕ ਲਾਭ ਪ੍ਰਾਪਤ ਹੋਵੇਗਾ।