5 Dariya News

ਐਲ ਪੀ ਜੀ ਸਿਲੰਡਰਾਂ ਦੀ ਗਲਤ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਕਰਨਗੀਆਂ ਅਚਨਚੇਤ ਨਿਰੀਖਣ- ਡਾ. ਸੋਨਾ ਥਿੰਦ

ਗੈਸ ਏਜੰਸੀਆਂ ਨੂੰ ਸਿਲੰਡਰਾਂ ਦੀ ਵੰਡ ਨਿਰਧਾਰਿਤ ਨਿਯਮਾਂ ਅਨੁਸਾਰ ਕਰਨ ਦੇ ਆਦੇਸ਼

5 Dariya News

ਫਤਹਿਗੜ੍ਹ ਸਾਹਿਬ 19-Mar-2026

ਘਰੇਲੂ ਅਤੇ ਕਮਰਸ਼ੀਅਲ ਐਲ ਪੀ ਜੀ ਗੈਸ ਸਿਲੰਡਰਾਂ  ਦੀ ਸਪਲਾਈ ਅਤੇ ਵੰਡ ਪ੍ਰਣਾਲੀ ਤੇ ਕਰੜੀ ਨਿਗਰਾਨੀ ਰੱਖਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਖਤ ਕਦਮ ਚੁੱਕੇ ਜਾ ਰਹੇ ਹਨ। ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਗੈਸ ਏਜੰਸੀਆਂ ਤੇ ਨਜ਼ਰ ਰੱਖਣ ਲਈ ਫੂਡ ਸਪਲਾਈ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਜੋ ਨਿਯਮਿਤ ਤੌਰ ‘ਤੇ ਜਾਂਚ ਅਤੇ ਤਸਦੀਕ ਕਰਨਗੇ। 

ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਸਿਲੰਡਰਾਂ ਦੀ ਵੰਡ ਨਿਰਧਾਰਿਤ ਨਿਯਮਾਂ ਅਨੁਸਾਰ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਬੇਲੋੜੀ ਖੱਜਲ ਖੁਆਰੀ ਪੇਸ਼ ਨਾ ਆਵੇ। ਉਨ੍ਹਾਂ ਸਮੂਹ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਐਲ ਪੀ ਜੀ ਸਿਲੰਡਰਾਂ ਦੀ ਡਾਈਵਰਸ਼ਨ, ਜਮਾਖੋਰੀ ਜਾਂ ਗਲਤ ਵਰਤੋਂ ਦਾ ਕੋਈ ਮਾਮਲਾ ਸਾਹਮਣੇ ਆਇਆ ਤਾਂ ਜ਼ਰੂਰੀ ਵਸਤਾਂ (ਐਸੈਂਸ਼ਲ ਕਮੋਡਿਟੀਜ਼) ਐਕਟ ਦੇ  ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈਜ ਅਫਸਰ ਨੂੰ ਹਦਾਇਤ ਕੀਤੀ ਕਿ ਗੈਸ ਏਜੰਸੀਆਂ ਦਾ ਨਿਰੀਖਣ ਕੀਤਾ ਜਾਵੇ।