5 Dariya News

ਅਜੀਤ ਪਾਲ ਸਿੰਘ ਕੋਹਲੀ ਅਤੇ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਨਿਊ ਖੇੜੀ ਦੀਆਂ ਨਵੀਆਂ ਗਲੀਆਂ ਦਾ ਉਦਘਾਟਨ

5 Dariya News

ਪਟਿਆਲਾ 19-Mar-2026

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਦੇ ਉਦੇਸ਼ ਨਾਲ ਪਟਿਆਲਾ ਸ਼ਹਿਰੀ ਹਲਕੇ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਗ੍ਰਾਮ ਪੰਚਾਇਤ ਨਿਊ ਖੇੜੀ ਵਿੱਚ ਨਵੀਂ ਤਿਆਰ ਹੋਈਆਂ ਗਲੀਆਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਓਹਨਾ ਸਰਬਸਮਤੀ ਨਾਲ 5 ਲੱਖ ਰੁਪਏ ਵਿਕਾਸ ਕਾਰਜ ਲਈ ਲੋਕ ਅਰਪਿਤ ਕੀਤੇ।

ਇਹ ਵਿਕਾਸ ਕਾਰਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਸਹਿਯੋਗ ਨਾਲ ਸਫਲਤਾਪੂਰਵਕ ਪੂਰੇ ਕੀਤੇ ਗਏ ਹਨ, ਜਿਸ ਨਾਲ ਪਿੰਡ ਦੇ ਵਸਨੀਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਹੋਣਗੀਆਂ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਵਿਕਾਸ ਕਾਰਜ ਜਾਰੀ ਰਹਿਣਗੇ ਤਾਂ ਜੋ ਲੋਕਾਂ ਨੂੰ ਸੁਵਿਧਾਵਾਂ ਵਿੱਚ ਕੋਈ ਕਮੀ ਨਾ ਆਵੇ।

ਇਸ ਮੌਕੇ ਪਿੰਡ ਦੇ ਸਰਪੰਚ ਬਲਵਿੰਦਰਜੀਤ ਸਿੰਘ ਸੰਧੂ, ਬੀ.ਡੀ.ਪੀ.ਓ ਪਟਿਆਲਾ ਹਰਮਿੰਦਰ ਸਿੰਘ, ਜੇ.ਈ ਨਿਤਿਨ ਗੋਇਲ, ਪੰਚਾਇਤ ਸਕੱਤਰ ਗੁਰਦੀਪ ਸਿੰਘ ਧਾਲੀਵਾਲ, ਪੰਚ ਪਰਮਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਸਿੰਘ, ਇੰਦਰਜੀਤ ਸਿੰਘ, ਨੀਧੀ ਖੋਸਲਾ, ਜਸਲੀਨ ਕੌਰ, ਦਮਨਪ੍ਰੀਤ ਕੌਰ, ਸ਼ੀਨੁ ਗਰਗ, ਚੀਮਨਾ ਰਾਣੀ ਅਤੇ ਸਮੂਹ ਇਲਾਕਾ ਨਿਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ।