5 Dariya News

ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਪਹਿਲ ਦੇ ਆਧਾਰ ’ਤੇ ਕਰਨ ਲਈ ਵਚਨਬੱਧ – ਚੇਅਰਮੈਨ ਰਾਜੂ ਚਾਵਲਾ

ਸ਼ਿਵਪੁਰੀ ’ਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਸੁਣੀਆਂ ਮੁਸ਼ਕਿਲਾਂ, ਮੌਕੇ ’ਤੇ ਨਿਪਟਾਰਾ ਵੀ ਕਰਵਾਇਆ

5 Dariya News

ਲੁਧਿਆਣਾ 25-Mar-2026

ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਮੀਟਿੰਗ ਹਲਕਾ ਉੱਤਰੀ ਅਧੀਨ ਸ਼ਿਵਪੂਰੀ ਵਿਖੇ ਚੇਅਰਮੈਨ ਰਾਜੂ ਚਾਵਲਾ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੌਕੇ ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗੀ ਵੀ ਉਚੇਚੇ ਤੌਰ ’ਤੇ ਪਹੁੰਚੇ। 

ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸੇਖੇਵਾਲ ਟਰੇਡਰਜ਼ ਐਸੋਸੀਏਸ਼ਨ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਮੌਕੇ ’ਤੇ ਨਿਪਟਾਰਾ ਵੀ ਕਰਵਾਇਆ ਗਿਆ। ਚੇਅਰਮੈਨ ਰਾਜੂ ਚਾਵਲਾ ਨੇ ਸਮੂਹ ਵਪਾਰੀਆਂ ਨੂੰ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਚਨਬੱਧ ਹੈ ਜਿਸਦੇ ਤਹਿਤ ਨਿਰੰਤਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।