5 Dariya News

ਨਾਇਬ ਸਿੰਘ ਸੈਣੀ ਨੇ ਕੀਤੀ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਕੇਂਦਰ ਯੋਜਨਾਵਾਂ ਦੀ ਰਕਮ ਦਾ ਸਮੇਬੱਧ ਉਪਯੋਗ ਯਕੀਨੀ ਕਰਨ ਅਧਿਕਾਰੀ - ਮੁੱਖ ਮੰਤਰੀ

5 Dariya News

ਚੰਡੀਗੜ੍ਹ 25-Mar-2026

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੀ ਅਗਵਾਈ ਹੇਠ ਬੁੱਧਵਾਰ ਨੂੰ ਕੇਂਦਰ ਸਰਕਾਰ ਤੋਂ ਪ੍ਰਾਪਤ ਗ੍ਰਾਂਟਾਂ ਨੂੰ ਲੈ ਕੇ ਵੱਖ ਵੱਖ ਵਿਭਾਗਾਂ ਰਾਹੀਂ ਸੰਚਾਲਿਤ ਯੋਜਨਾਵਾਂ ਦੀ ਸਮੀਖਿਆ ਨੂੰ ਲੈ ਕੇ ਇੱਕ ਮਹਤੱਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਵੱਖ ਵੱਖ ਵਿਭਾਗਾਂ ਵੱਲੋਂ ਕੇਂਦਰ ਪ੍ਰਾਯੋਜਿਤ ਯੋਜਨਾਵਾਂ ਤਹਿਤ ਪ੍ਰਾਪਤ ਰਕਮ ਦੇ ਉਪਯੋਗ, ਪ੍ਰਗਤੀ ਅਤੇ ਪੈਂਡਿੰਗ ਕੰਮਾਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। 

ਮੁੱਖ ਮੰਤਰੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਸਾਰੀ ਯੋਜਨਾਵਾਂ ਵਿੱਚ ਮੰਜ਼ੂਰ ਬਜਟ ਦਾ ਸਮੇਬੱਧ ਅਤੇ ਪ੍ਰਭਾਵੀ ਉਪਯੋਗ ਯਕੀਨੀ ਕੀਤਾ ਜਾਵੇ ਤਾਂ ਜੋ ਸੂਬੇ ਦੇ ਨਾਗਰਿਕਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਦਾਨ ਕੀਤੇ ਜਾ ਰਹੇ ਗ੍ਰਾਂਟਾਂ ਦਾ ਪੂਰਨ ਅਤੇ ਪਾਰਦਰਸ਼ੀ ਉਪਯੋਗ ਰਾਜ ਦੇ ਵਿਕਾਸ ਲਈ ਬਹੁਤਾ ਜਰੂਰੀ ਹੈ। 

ਉਨ੍ਹਾਂ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਉਪਯੋਗਿਤਾ ਪ੍ਰਮਾਣ ਪੱਤਰ ਸਮੇ ਸਿਰ ਪੇਸ਼ ਕੀਤੇ ਜਾਣ ਤਾਂ ਜੋ ਆਗਾਮੀ ਕਿਸਤਾਂ ਦੀ ਮੰਜ਼ੂਰੀ ਵਿੱਚ ਕੋਈ ਰੁਕਾਵਟ ਨਾ ਆਵੇ। ਮੁੱਖ ਮੰਤਰੀ ਨੇ ਇਹ ਵੀ ਨਿਰਦੇਸ਼ ਦਿੱਤੇ ਕਿ ਜਿਨ੍ਹਾਂ ਯੋਜਨਾਵਾਂ ਵਿੱਚ ਪ੍ਰਗਤੀ ਘੱਟ ਹੈ, ਉਨ੍ਹਾਂ ਵਿੱਚ ਤੇਜੀ ਲਿਆਈ ਜਾਵੇ ਅਤੇ ਉਨ੍ਹਾਂ ਦਾ ਤੁਰੰਤ  ਹੱਲ ਕੀਤਾ ਜਾਵੇ। 

ਉਨ੍ਹਾਂ ਨੇ ਵਿਭਾਗਾਂ ਵਿੱਚਕਾਰ ਬੇਹਤਰ ਤਾਲਮੇਲ ਸਥਾਪਿਤ ਕਰਨ ਅਤੇ ਨਿਗਰਾਨੀ ਤੰਤਰ ਨੂੰ ਮਜਬੂਤ ਕਰਨ 'ਤੇ ਜੋਰ ਦਿੱਤਾ। ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਸਾਰੇ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਵਿਭਾਗਾਂ ਵਿੱਚ ਨੋਡਲ ਅਧਿਕਾਰੀ ਨਾਮਜਦ ਕਰਨ ਜੋ ਲਗਾਤਾਰ ਕੇਂਦਰ ਸਰਕਾਰ ਦੇ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਦੇ ਰਹਿਣ ਤਾਂ ਜੋ ਗ੍ਰਾਂਟ ਰਕਮ ਮੰਜ਼ੂਰ ਅਤੇ ਜਾਰੀ ਹੋਣ ਵਿੱਚ ਦੇਰੀ ਨਾ ਹੋਵੇ। ਸ੍ਰੀ ਨਾਇਬ ਸਿੰਘ ਸੈਣੀ ਨੇ ਅਧਿਕਾਰਿਆਂ ਨੂੰ ਨਿਰਦੇਸ਼ ਦਿੱਤੇ ਕਿ ਯੋਜਨਾਵਾਂ ਦੇ ਲਾਗੂਕਰਨ ਵਿੱਚ ਪਾਰਦਰਸ਼ਿਤਾ ਅਤੇ ਜਵਾਬਦੇਈ ਯਕੀਨੀ ਕੀਤੀ ਜਾਵੇ ਅਤੇ ਤਕਨੀਕ ਦੇ ਜਿਆਦਾ ਤੋਂ ਜਿਆਦਾ ਉਪਯੋਗ ਰਾਹੀਂ ਕੰਮਾਂ ਦੀ ਨਿਗਰਾਨੀ ਕੀਤੀ ਜਾਵੇ।

ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਸੁਧੀਰ ਰਾਜਪਾਲ, ਮਾਲਿਆ ਅਤੇ ਆਪਦਾ ਪ੍ਰਬੰਧਨ ਵਿਭਾਗ ਦੀ ਵਧੀਕ ਮੁੱਖ ਸਕੱਤਰ ਅਤੇ ਵਿਤੀ ਕਮੀਸ਼ਨਰ ਡਾ. ਸੁਮਿਤਾ ਮਿਸ਼ਰਾ, ਟ੍ਰਾਂਸਪੋਰਟ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਰਾਜਾ ਸ਼ੇਖਰ ਵੁੰਡਰੂ, ਲੋਕ ਨਿਰਮਾਣ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਏ.ਕੇ ਸਿੰਘ, ਕਿਰਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਰਾਜੀਵ ਰੰਜਨ, ਸਿੰਚਾਈ ਅਤੇ ਜਲ ਸਰੋਤ ਵਿਭਾਗ ਦੇ ਪ੍ਰਧਾਨ ਸਕੱਤਰ ਸ੍ਰੀ ਪੰਕਜ ਅਗਰਵਾਲ, ਸਕੂਲ ਸਿੱਖਿਆ ਵਿਭਾਗ  ਦੇ ਪ੍ਰਧਾਨ ਸਕੱਤਰ ਸ੍ਰੀ ਵਿਜੈ ਦਹਿਆ, ਵਿਤੀ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਮੁਹੱਮਦ ਸ਼ਾਇਨ, ਉਦਯੋਗ ਅਤੇ ਵਣਜ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਅਮਿਤ ਅਗਰਵਾਲ, ਵਿਤੀ ਵਿਭਾਗ ਦੀ ਕਮੀਸ਼ਨਰ ਅਤੇ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ, ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਸ਼ੇਖਰ ਵਿਦਿਆਰਥੀ, ਮੁੱਖ ਮੰਤਰੀ  ਦੇ ਵਧੀਕ ਪ੍ਰਧਾਨ ਸਕੱਤਰ ਡਾ. ਸਾਕੇਤ ਕੁਮਾਰ, ਖੁਰਾਕ ਸਿਵਲ ਸਪਲਾਈ ਵਿਭਾਗ ਦੇ ਕਮੀਸ਼ਨਰ ਅਤੇ ਸਕੱਤਰ ਸ੍ਰੀ ਅਸ਼ੋਕ ਮੀਣਾ, ਮੁੱਖ ਮੰਤਰੀ ਦੇ ਓਐਸਡੀ ਡਾ ਰਾਜ ਨੇਹਰੂ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜ਼ੂਦ ਰਹੇ ।