ਮੁਬਾਰਿਕਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ 16ਵੀਂ ਬੱਸ ਰਵਾਨਾ
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ
5 Dariya News
ਡੇਰਾਬੱਸੀ 28-Mar-2026
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ਼ਰਧਾਲੂਆਂ ਦੀ 16ਵੀਂ ਬੱਸ ਨੂੰ ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕੇ ਦੇ ਨਿਵਾਸੀ ਅਤੇ ਸ਼ਰਧਾਲੂ ਹਾਜ਼ਰ ਰਹੇ। ਇਸ ਦੌਰਾਨ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਯੋਜਨਾ ਬਜ਼ੁਰਗਾਂ ਲਈ ਇਕ ਵੱਡੀ ਸੌਗਾਤ ਹੈ, ਜਿਸ ਨਾਲ ਉਹ ਆਪਣੇ ਮਨਪਸੰਦ ਧਾਰਮਿਕ ਅਸਥਾਨਾਂ ਦੇ ਦਰਸ਼ਨ ਆਸਾਨੀ ਨਾਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਬੜੀ ਖੁਸ਼ੀ ਹੁੰਦੀ ਹੈ ਜਦੋਂ ਸਾਡੇ ਬਜ਼ੁਰਗ ਚਿਹਰਿਆਂ ‘ਤੇ ਮੁਸਕਾਨ ਅਤੇ ਮਨਾਂ ਵਿੱਚ ਸ਼ਰਧਾ ਲੈ ਕੇ ਯਾਤਰਾ ਲਈ ਰਵਾਨਾ ਹੁੰਦੇ ਹਨ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸੁਰੱਖਿਅਤ ਅਤੇ ਸੁਖਦ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਸਰਕਾਰ ਲੋਕਾਂ ਦੀ ਸਹੂਲਤ ਲਈ ਵਚਨਬੱਧ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਲੋਕ-ਹਿਤੈਸ਼ੀ ਯੋਜਨਾਵਾਂ ਜਾਰੀ ਰਹਿਣਗੀਆਂ। ਇਸ ਮੌਕੇ ਸਥਾਨਕ ਆਗੂ, ਵਰਕਰ ਅਤੇ ਇਲਾਕਾ ਵਾਸੀ ਵੀ ਮੌਜੂਦ ਸਨ, ਜਿਨ੍ਹਾਂ ਨੇ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।