5 Dariya News

ਮਨਜਿੰਦਰ ਸਿੰਘ ਲਾਲਪੁਰਾ ਨੇ ਕਿਸਾਨਾਂ ਨਾਲ ਸਬੰਧਿਤ ਮੁੱਦਿਆਂ 'ਤੇ ਕੀਤੀ ਚਰਚਾ

ਕਿਹਾ, ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ

5 Dariya News

ਖਡੂਰ ਸਾਹਿਬ 10-Apr-2026

ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਬਲਾਕ ਪ੍ਰਧਾਨ ਕਿਸਾਨ ਵਿੰਗ ਅਤੇ ਵੱਖ-ਵੱਖ ਪਿੰਡਾਂ ਦੇ ਕਿਸਾਨ ਵਿੰਗ ਦੇ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਕਿਸਾਨਾਂ ਨਾਲ ਸਬੰਧਿਤ ਮੌਜੂਦਾ ਮੁੱਦਿਆਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ ਗਿਆ। 

ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਲਦੀ ਤੋਂ ਜਲਦੀ ਹੱਲ ਕੀਤਾ ਜਾਵੇ। ਉਨ੍ਹਾਂ ਨੇ ਸਮੂਹ ਪ੍ਰਧਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਮੀਨੀ ਪੱਧਰ 'ਤੇ ਕਿਸਾਨਾਂ ਨਾਲ ਜੁੜ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਰਕਾਰ ਤੱਕ ਪਹੁੰਚਾਉਣ ਅਤੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਕਿਸਾਨਾਂ ਤੱਕ ਪਹੁੰਚਾਉਣ ਵਿਚ ਸਹਿਯੋਗ ਦੇਣ।

ਮੀਟਿੰਗ ਵਿਚ ਸੰਗਠਨ ਨੂੰ ਹੋਰ ਮਜ਼ਬੂਤ ਕਰਨ, ਕਿਸਾਨ ਵਿੰਗ ਨੂੰ ਸਰਗਰਮ ਬਣਾਉਣ ਅਤੇ ਆਉਣ ਵਾਲੇ ਸਮੇਂ ਵਿਚ ਕੀਤੇ ਜਾਣ ਵਾਲੇ ਕਾਰਜਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਅੰਤ ਵਿਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸਭ ਦਾ ਧੰਨਵਾਦ ਕੀਤਾ ਅਤੇ ਭਰੋਸਾ ਦਿਵਾਇਆ ਕਿ ਉਹ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੇ ਰਹਿਣਗੇ।

ਇਸ ਸਮੇਂ ਉਨ੍ਹਾਂ ਦੇ ਨਾਲ ਚੇਅਰਮੈਂਨ ਹਰਜੀਤ ਸਿੰਘ ਸੰਧੂ, ਹਲਕਾ ਕਿਸਾਨ ਵਿੰਗ ਕੋਆਰਡੀਨੇਟਰ ਸਵਿੰਦਰ ਸਿੰਘ ਚੰਬਾ, ਨਿਸ਼ਾਨ ਸਿੰਘ, ਬਲਕਾਰ ਸਿੰਘ, ਕੁਲਦੀਪ ਸਿੰਘ ਫੈਲੋਕੇ, ਚੇਅਰਮੈਨ ਟਰੇਡ ਵਿੰਗ ਗੌਰਵ ਰਾਮਪਾਲ, ਹਲਕਾ ਸੰਗਠਨ ਇੰਚਾਰਜ ਰਜਿੰਦਰ ਸਿੰਘ ਪੰਨੂ ਆਦਿ ਹਾਜ਼ਰ ਸਨ।