5 Dariya News

ਡੀ ਸੀ ਕੋਮਲ ਮਿੱਤਲ ਨੇ ਮਾਲ ਵਿਭਾਗ ਦੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ 10-Apr-2026

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅੱਜ ਮਾਲ ਵਿਭਾਗ ਨਾਲ਼ ਸਬੰਧਿਤ ਮਾਮਲਿਆਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ਼ ਸਮੀਖਿਆ ਮੀਟਿੰਗ ਕੀਤੀ ਗਈ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਜ਼ਿਲ੍ਹੇ ਦੇ ਸਮੂਹ ਸਬੰਧਤ ਅਧਿਕਾਰੀਆਂ ਨਾਲ ਵੱਖ-ਵੱਖ ਅਹਿਮ ਏਜੰਡਿਆਂ ‘ਤੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਕੰਮਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਮਾਲ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਸੇਵਾਵਾਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਇਆ ਜਾਵੇ।

ਮੀਟਿੰਗ ਦੌਰਾਨ ਉਨ੍ਹਾਂ ਨੇ ਸਰਕਾਰ ਵੱਲੋਂ ਚਲਾਈ ਜਾ ਰਹੀ ਸਵਾਮਿਤਵਾ ਸਕੀਮ, ਲੰਬਿਤ ਇੰਤਕਾਲ, ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਬਿੱਲ, ਜਮਾਬੰਦੀ ਨਾਲ ਸੰਬੰਧਿਤ ਬਕਾਇਆ ਮਾਮਲੇ, ਡਿਜੀਟਲ ਫਸਲ ਸਰਵੇਖਣ, ਬਰਸਾਤ ਕਾਰਨ ਹੋਏ ਨੁਕਸਾਨ ਦਾ ਵਿਸ਼ੇਸ਼ ਗਿਰਦਾਵਰੀ, ਮੌਨਸੂਨ ਦੌਰਾਨ ਆਉਣ ਵਾਲੇ ਹੜ੍ਹ ਦੀਆਂ ਤਿਆਰੀਆਂ ਅਤੇ ਮੁਆਵਜ਼ਾ ਵੰਡ ਸਬੰਧੀ ਵਿਸ਼ਿਆਂ ‘ਤੇ ਸਮੀਖਿਆ ਕੀਤੀ ਗਈ।ਇਸ ਤੋਂ ਇਲਾਵਾ ਈ ਜ਼ੀ ਰਜਿਸਟਰੀ, ਜਨਗਣਨਾ ਸਬੰਧੀ ਤਿਆਰੀਆਂ ਅਤੇ ਐਸ.ਆਈ.ਆਰ ਨਾਲ ਜੁੜੇ ਚੋਣ ਮਾਮਲਿਆਂ ‘ਤੇ ਵੀ ਚਰਚਾ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸਾਰੇ ਮਾਮਲੇ ਤਰਜੀਹ ਦੇ ਅਧਾਰ ‘ਤੇ ਨਿਪਟਾਏ ਜਾਣ ।ਮੀਟਿੰਗ ਦੀ ਸਮਾਪਤੀ ਕਰਦੇ ਹੋਏ, ਡਿਪਟੀ ਕਮਿਸ਼ਨਰ ਨੇ ਸਾਰੇ ਅਧਿਕਾਰੀਆਂ ਨੂੰ ਲੰਬਿਤ ਮਾਲ ਮਾਮਲਿਆਂ ਨੂੰ ਤੇਜ਼ੀ ਨਾਲ ਨਿਪਟਾਉਣ, ਜ਼ਮੀਨੀ ਰਿਕਾਰਡਾਂ ਵਿੱਚ ਸ਼ੁੱਧਤਾ ਬਣਾਈ ਰੱਖਣ ਅਤੇ ਵਧੇਰੇ ਡਿਜੀਟਲ ਪਾਰਦਰਸ਼ਤਾ ਅਤੇ ਸਮੇਂ ਸਿਰ ਨਿਰੀਖਣ ਰਾਹੀਂ ਨਾਗਰਿਕ-ਅਨੁਕੂਲ ਸੇਵਾ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਮੀਟਿੰਗ ਦੌਰਾਨ ਏ ਡੀ ਸੀ (ਜਨਰਲ) ਗੀਤਿਕਾ ਸਿੰਘ, ਐੱਸ.ਡੀ.ਐੱਮ ਮੋਹਾਲੀ ਦਮਨਦੀਪ ਕੌਰ, ਐੱਸ.ਡੀ.ਐੱਮ ਖਰੜ ਗੁਰਮੀਤ ਸਿੰਘ, ਤਹਿਸੀਲਦਾਰ (ਚੋਣਾਂ) ਸੰਜੇ ਕੁਮਾਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।