5 Dariya News

ਕੁਲਜੀਤ ਸਿੰਘ ਰੰਧਾਵਾ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਡੇਰਾਬੱਸੀ ਤੋਂ 21 ਵੀਂ ਬੱਸ ਰਵਾਨਾ

5 Dariya News

ਡੇਰਾਬੱਸੀ 12-Apr-2026

ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਮੁਬਾਰਿਕਪੁਰ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਸ਼ਰਧਾਲੂਆਂ ਦੀ 21ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਬਜ਼ੁਰਗਾਂ ਲਈ ਇਕ ਵਿਸ਼ੇਸ਼ ਉਪਰਾਲਾ ਹੈ, ਜਿਸ ਰਾਹੀਂ ਉਹਨਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਇਹ ਯੋਜਨਾ ਬਜ਼ੁਰਗਾਂ ਪ੍ਰਤੀ ਸੱਚੀ ਸੇਵਾ ਭਾਵਨਾ ਦਾ ਪ੍ਰਗਟਾਵਾ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਭੋਜਨ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਮਾਨ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਉਪਰਾਲੇ ਨਾਲ ਹਲਕੇ ਦੇ ਸ਼ਰਧਾਲੂਆਂ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਅਧੀਨ 50 ਸਾਲ ਤੋਂ ਉੱਪਰ ਉਮਰ ਦੇ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਣਾ ਮੰਦਰ ਅਤੇ ਸ੍ਰੀ ਵਾਲਮੀਕ ਤੀਰਥ ਦੇ ਦਰਸ਼ਨਾਂ ਤੋਂ ਇਲਾਵਾ ਇਤਿਹਾਸਿਕ ਸਥਾਨ ਜਲਿਆਂਵਾਲਾ ਬਾਗ਼ ਅਤੇ ਵਾਹਘਾ ਸਰਹੱਦ ਵੀ ਦਿਖਾਈ ਜਾਂਦੀ ਹੈ।