5 Dariya News

ਹਰਪ੍ਰੀਤ ਸਿੰਘ ਵੱਲੋਂ ਡਾ. ਬੀ ਆਰ ਅੰਬੇਦਕਰ ਨੂੰ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

ਬਾਬਾ ਸਾਹਿਬ ਦੇ ਮਹਾਨ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ: ਹਰਪ੍ਰੀਤ ਸਿੰਘ

5 Dariya News

ਬਰਨਾਲਾ 14-Apr-2026

ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵੱਲੋਂ ਸੰਵਿਧਾਨ ਨਿਰਮਾਤਾ ਅਤੇ ਆਜ਼ਾਦ ਭਾਰਤ ਦੇ ਪਹਿਲੇ ਕਾਨੂੰਨ ਮੰਤਰੀ ਡਾ. ਬੀ ਆਰ ਅੰਬੇਦਕਰ ਨੂੰ ਉਨ੍ਹਾਂ ਦੇ 135ਵੇਂ ਜਨਮ ਦਿਹਾੜੇ ਮੌਕੇ ਯਾਦ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਵਲੋਂ ਬਾਬਾ ਸਾਹਿਬ ਦੇ ਬੁੱਤ ’ਤੇ ਫੁੱਲ ਮਾਲਾ ਭੇਟ ਕੀਤੀ ਗਈ। 

ਉਨ੍ਹਾਂ ਬਾਬਾ ਸਾਹਿਬ ਦੇ ਦੇਸ਼ ਨੂੰ ਮਜ਼ਬੂਤ ਗਣਤੰਤਰ ਦੇ ਰੂਪ ’ਚ ਦੁਨੀਆ ਭਰ ’ਚ ਵਿਲੱਖਣ ਪਛਾਣ ਦੇਣ ਲਈ ਸੰਵਿਧਾਨ ਕਮੇਟੀ ਦੇ ਮੁਖੀ ਵਜੋਂ ਦਿੱਤੇ ਯੋਗਦਾਨ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਨੂੰ ਲੋਕਰਾਜੀ, ਧਰਮ ਨਿਰਪੱਖ ਅਤੇ ਸਮਾਜਵਾਦੀ ਰੂਪ ਦੇਣ ’ਚ ਉਨ੍ਹਾਂ ਦੀ ਦੇਣ ਨੂੰ ਭੁਲਾਇਆ ਨਹੀਂ ਜਾ ਸਕਦਾ। 

ਉਨ੍ਹਾਂ ਕਿਹਾ ਕਿ ਸਾਨੂੰ ਦੇਸ਼ ਦੀ ਇਸ ਮਹਾਨ ਸ਼ਖ਼ਸੀਅਤ ਨੂੰ  ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫ਼ਸਰ ਬਰਨਾਲਾ ਗੁਰਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ ਦੇ ਪੀ ਏ ਚੰਚਲ ਕੌਸ਼ਲ, ਡੀ ਸੀ ਦਫ਼ਤਰ ਦੇ ਹੋਰ ਸਟਾਫ਼ ਅਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਦਫ਼ਤਰ ਦੇ ਸਟਾਫ਼ ਨੇ ਵੀ ਬਾਬਾ ਸਾਹਿਬ ਅੰਬੇਦਕਰ ਨੂੰ ਫੁੱਲ ਅਰਪਣ ਕੀਤੇ।