5 Dariya News

ਮੁੱਖ ਮੰਤਰੀ ਤੀਰਥ ਯਾਤਰਾ : ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੇ 22 ਵੇਂ ਜੱਥੇ ਨੂੰ ਅੰਮ੍ਰਿਤਸਰ ਵਾਸਤੇ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ

5 Dariya News

ਜ਼ੀਰਕਪੁਰ/ਸਾਹਿਬਜ਼ਾਦਾ ਅਜੀਤ ਸਿੰਘ ਨਗਰ 15-Apr-2026

ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਆਪਣੇ ਹਲਕੇ ਜ਼ੀਰਕਪੁਰ ਦੇ ਪਿੰਡ ਲੋਹਗੜ੍ਹ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਵਾਸਤੇ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨਾਂ ਲਈ ਸ਼ਰਧਾਲੂਆਂ ਦੀ 22ਵੀਂ ਬੱਸ ਰਵਾਨਾ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਇਹ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਰਾਮ ਤੀਰਥ ਵਿਖੇ ਸ਼੍ਰੀ ਬਾਲਮੀਕੀ ਮੰਦਰ, ਵਾਘਾ ਬਾਰਡਰ ਅਤੇ ਜਲਿਆਂਵਾਲਾ ਬਾਗ ਜਾਣਗੇ। 

ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਸਭ ਯਾਤਰੀਆਂ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯਾਤਰੀਆਂ ਦੇ ਰਹਿਣ, ਖਾਣ-ਪੀਣ ਅਤੇ ਸੁਰੱਖਿਆ ਲਈ ਪੂਰੇ ਪ੍ਰਬੰਧ ਕੀਤੇ ਗਏ ਹਨ। ਹਰ ਬੱਸ ਦੇ ਨਾਲ ਇੱਕ ਗਾਈਡ ਅਤੇ ਸੀਨੀਅਰ ਸਿਟੀਜ਼ਨਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਇੱਕ ਸਿਹਤ ਮਾਹਿਰ ਵੀ ਮੁਹੱਈਆ ਕਰਵਾਇਆ ਗਿਆ ਹੈ, ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਪੰਜਾਬ ਦੇ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਸਾਰੇ ਧਰਮਾਂ ਦੇ ਲੋਕਾਂ ਨੂੰ ਬਰਾਬਰ ਦੇ ਮੌਕੇ ਪ੍ਰਦਾਨ ਕਰਨਾ ਹੈ ਅਤੇ ਇਹ ਸੰਦੇਸ਼ ਦੇਣਾ ਹੈ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦੀ ਲੋਕਾਂ ਖਾਸ ਕਰਕੇ ਬਜ਼ੁਰਗਾਂ ਦੀ ਬਹੁਤ ਇੱਛਾ ਹੁੰਦੀ ਹੈ। 

ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਪ੍ਰਬੰਧ ਕਰਕੇ ਇਨ੍ਹਾਂ ਲੋਕਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਹੈ। ਮੁੱਖ ਮੰਤਰੀ ਤੀਰਥ ਯਾਤਰਾ ਦਾ ਹਿੱਸਾ ਬਣਨ ਲਈ ਅਤਿ ਉਤਸ਼ਾਹਿਤ ਸ਼ਰਧਾਲੂਆਂ ਨੇ ਵਿਸ਼ੇਸ਼ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਦਾ ਅਜਿਹੇ ਲੋਕ ਪੱਖੀ ਉਪਰਾਲੇ ਲਈ ਧੰਨਵਾਦ ਕੀਤਾ। 

ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਨ੍ਹਾਂ ਵਿੱਚੋਂ ਬਹੁਤੇ ਤੀਰਥ ਯਾਤਰਾ ’ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਜਾ ਸਕੇ ਸਨ। ਪੰਜਾਬ ਸਰਕਾਰ ਦੇ ਇਸ ਉਪਰਾਲੇ ਕਾਰਨ ਉਨ੍ਹਾਂ ਲਈ ਅੱਜ ਦਾ ਦਿਨ ਖੁਸ਼ੀਆਂ ਨਾਲ ਭਰਿਆ ਹੋਇਆ ਹੈ। ਬਜ਼ੁਰਗਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਇਸ ਨੇਕ ਉਪਰਾਲੇ ਲਈ ਉਨ੍ਹਾਂ ਦਾ ਧੰਨਵਾਦ ਕੀਤਾ।