5 Dariya News

"ਨਾਰੀ ਸ਼ਕਤੀ ਵੰਦਨ ਅਧਿਨਿਯਮ" ਮਹਿਲਾਵਾਂ ਨੂੰ ਦੇਸ਼ ਦੇ ਨੀਤੀ ਨਿਰਮਾਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਪ੍ਰਦਾਨ ਕਰੇਗਾ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਚੰਡੀਗੜ੍ਹ ਸੈਕਟਰ 38 ਵਿੱਚ "ਨਾਰੀ ਸ਼ਕਤੀ ਵੰਦਨ" ਪ੍ਰੋਗਰਾਮ ਆਯੋਜਿਤ

5 Dariya News

ਚੰਡੀਗੜ੍ਹ 15-Apr-2026

ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ "ਨਾਰੀ ਸ਼ਕਤੀ ਵੰਦਨ ਅਧਿਨਿਯਮ" ਮਹਿਲਾਵਾਂ ਨੂੰ ਦੇਸ਼ ਦੇ ਨੀਤੀ ਨਿਰਮਾਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਪ੍ਰਦਾਨ ਕਰੇਗਾ।ਮੁੱਖ ਮੰਤਰੀ ਅੱਜ ਚੰਡੀਗੜ੍ਹ ਦੇ ਸੈਕਟਰ 38 ਸਥਿਤ ਰਾਣੀ ਲੱਛਮੀ ਬਾਈ ਭਵਨ ਵਿੱਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਸ ਮੌਕੇ ਹਰਿਆਣਾ ਦੀ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਵੀ ਮੌਜੂਦਸੀ।

ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲਾਂ ਤੱਕ ਸਾਡੀ ਵਿਵਸਥਾ ਵਿੱਚ ਮਹਿਲਾਵਾਂ ਦੀ ਭੂਮਿਕਾ ਨੂੰ ਸੀਮਤ ਕਰਨ ਦਾ ਯਤਨ ਹੋਇਆ। ਉਹ ਘਰ ਦੀ ਚਾਰਦੀਵਾਰੀ ਤੱਕ ਸੀਮਤ ਕਰ ਦਿੱਤੀਆਂ ਗਈਆਂ, ਫੈਸਲਾ ਲੈਣ ਦੀ ਪ੍ਰਕਿਰਿਆ ਤੋਂ ਦੂਰ ਰੱਖੀਆਂ ਗਈਆਂ। ਫਿਰ ਵੀ ਰਾਣੀ ਪਦਮਾਵਤੀ, ਰਾਣੀ ਦੁਰਗਾਵਤੀ, ਚਾਂਦਬੀਬੀ, ਰਾਣੀ ਲੱਛਮੀਬਾਈ ਵਰਗੀਆਂ ਕੁਝ ਨਾਰੀਆਂ ਨੇ ਇਸ ਕਾਲ ਵਿੱਚ ਵੀ ਆਪਣੀ ਪ੍ਰਤਿਭਾ ਅਤੇ ਬੁੱਧੀਮਾਨੀ ਦੀ ਛਾਪ ਛੱਡੀ ਹੈ।

ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਮਹਿਲਾਵਾਂ ਦੀ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਲ 2015 ਵਿੱਚ ਜਦੋਂ ਮੋਦੀ ਜੀ ਨੇ ਹਰਿਆਣਾ ਦੇ ਪਾਣੀਪਤ ਤੋਂ "ਬੇਟੀ ਬਚਾਓ-ਬੇਟੀ ਪੜ੍ਹਾਓ" ਦਾ ਨਾਅਰਾ ਦਿੱਤਾ ਤਾਂ ਉਸਦੀ ਗੂੰਜ ਪੂਰੇ ਦੇਸ਼ ਵਿੱਚ ਸੁਣਾਈ ਦਿੱਤੀ। ਇੰਨਾ ਹੀ ਨਹੀਂ, ਪੂਰੇ ਸਮਾਜ ਦਾ ਮਨ ਵੀ ਬਦਲਿਆ ਅਤੇ ਬੇਟੀਆਂ ਨੂੰ ਬਚਾਉਣ ਤੇ ਪੜ੍ਹਾਉਣ ਦੀ ਇੱਕ ਮੁਹਿੰਮ ਸ਼ੁਰੂ ਹੋ ਗਈ। ਉਸੇ ਦਾ ਨਤੀਜਾ ਹੈ ਕਿ ਅੱਜ ਦੇਸ਼ ਵਿੱਚ ਲਿੰਗ ਅਨੁਪਾਤ ਵਿੱਚ ਵੱਡਾ ਸੁਧਾਰ ਹੋਇਆ ਹੈ। ਉਸ ਸਮੇਂ ਹਰਿਆਣਾ ਦਾ ਲਿੰਗ ਅਨੁਪਾਤ 871 ਸੀ, ਜੋ ਅੱਜ ਵਧ ਕੇ 923 ਹੋ ਗਿਆ ਹੈ।

ਉਨ੍ਹਾਂ ਨੇ ‘ਸੁਕੰਨਿਆ ਸਮ੍ਰਿਧੀ ਯੋਜਨਾ’, ‘ਪ੍ਰਧਾਨ ਮੰਤਰੀ ਉਜਵਲਾ ਯੋਜਨਾ’, ‘ਪ੍ਰਧਾਨ ਮੰਤਰੀ ਜਨ ਧਨ ਯੋਜਨਾ’, ‘ਮੁਦਰਾ ਯੋਜਨਾ’ ਅਤੇ ‘ਸਟੈਂਡ-ਅਪ ਇੰਡੀਆ’, ‘ਵਨ ਸਟਾਪ ਸੈਂਟਰ ਯੋਜਨਾ’, ‘ਮਹਿਲਾ ਹੈਲਪਲਾਈਨ-181’ ਅਤੇ ‘ਨਿਰਭਿਆ ਫੰਡ’ ਵਰਗੀਆਂ ਯੋਜਨਾਵਾਂ ਨੂੰ ਮਹਿਲਾਵਾਂ ਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਵਾਲਾ ਦੱਸਿਆ। ਉਨ੍ਹਾਂ ਅੱਗੇ ਕਿਹਾ ਕਿ ਸੈਨਾਵਾਂ ਵਿੱਚ ਮਹਿਲਾਵਾਂ ਨੂੰ ਵੱਡੇ ਅਹੁਦਿਆਂ ’ਤੇ ਨਹੀਂ ਰੱਖਿਆ ਜਾਂਦਾ ਸੀ। ਪਰ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਰੱਖਿਆ ਸੇਵਾਵਾਂ ਵਿੱਚ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮੀਸ਼ਨ ਪ੍ਰਦਾਨ ਕੀਤਾ। 

ਸੈਨਿਕ ਸਕੂਲਾਂ ਵਿੱਚ ਬੇਟੀਆਂ ਦੇ ਦਾਖਲੇ ਨੂੰ ਮੰਜ਼ੂਰੀ ਦਿੱਤੀ ਗਈ ਹੈ। ਇਸ ਤੋਂ ਬਾਅਦ ਦੇਸ਼ ਦੀਆਂ ਹਥਿਆਰਬੰਦ ਸੈਨਾਵਾਂ ਨੇ ਐਨ.ਡੀ.ਏ  ਵਿੱਚ ਮਹਿਲਾਵਾਂ ਲਈ ਪ੍ਰਵੇਸ਼ ਖੋਲ੍ਹ ਦਿੱਤੇ।ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅੱਜ ਦੁਨੀਆ ਭਰ ਵਿੱਚ ਸਭ ਤੋਂ ਵੱਧ ਮਹਿਲਾ ਪਾਇਲਟ ਭਾਰਤ ਵਿੱਚ ਹਨ। ਇੰਨਾ ਹੀ ਨਹੀਂ, ਚੰਦਰਯਾਨ-3 ਮਿਸ਼ਨ ਨੂੰ ਸਫਲ ਬਣਾਉਣ ਵਿੱਚ 100 ਤੋਂ ਵੱਧ ਮਹਿਲਾਵਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ। ਆਪ੍ਰੇਸ਼ਨ ਸਿੰਦੂਰ ਦੌਰਾਨ ਕਰਨਲ ਸੋਫੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਓਮਿਕਾ ਸਿੰਘ ਦੀ ਭੂਮਿਕਾ ਨੂੰ ਅੱਜ ਕੌਣ ਨਹੀਂ ਜਾਣਦਾ। 

ਸਾਫ਼ ਜ਼ਾਹਿਰ ਹੈ ਕਿ ਮਹਿਲਾਵਾਂ ਨੂੰ ਜਦੋਂ ਵੀ ਮੌਕਾ ਦਿੱਤਾ ਗਿਆ, ਉਨ੍ਹਾਂ ਨੇ ਖ਼ੁਦ ਨੂੰ ਸਾਬਤ ਕਰ ਦਿਖਾਇਆ। ਹੁਣ ਆਈ.ਆਈ.ਟੀ ਵਿੱਚ ਦਾਖਲਾ ਲੈਣ ਵਾਲੀਆਂ ਬੇਟੀਆਂ ਦੀ ਗਿਣਤੀ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ। ਸਾਲ 2016 ਤੋਂ ਪਹਿਲਾਂ ਸਿਰਫ਼ 8 ਫੀਸਦੀ ਬੇਟੀਆਂ ਨੂੰ ਦਾਖਲਾ ਮਿਲਦਾ ਸੀ। ਹੁਣ ਇਹ ਗਿਣਤੀ 20 ਫੀਸਦੀ ਤੋਂ ਵੱਧ ਹੋ ਗਈ ਹੈ।ਸ਼੍ਰੀ ਨਾਇਬ ਸਿੰਘ ਸੈਣੀ ਨੇ ਦੱਸਿਆ ਕਿ ਹਰਿਆਣਾ ਵਿੱਚ ਪੰਚਾਇਤੀ ਰਾਜ ਸੰਸਥਾਵਾਂ ਵਿੱਚ ਮਹਿਲਾਵਾਂ ਨੂੰ 50 ਫੀਸਦੀ ਨੁਮਾਇੰਦਗੀ ਦਿੱਤੀ ਹੈ, ਜਿਸ ਤੋਂ ਬਾਅਦ ਪਾਣੀ, ਸਿੱਖਿਆ, ਸਿਹਤ ਅਤੇ ਸਵੱਛਤਾ ਵਰਗੇ ਵਿਸ਼ਿਆਂ ’ਤੇ ਪਿੰਡਾਂ ਦੀ ਹਾਲਤ ਪਹਿਲਾਂ ਨਾਲੋਂ ਬਹੁਤ ਬਿਹਤਰ ਹੋ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਜੀ ਨੇ ਮਹਿਲਾਵਾਂ ਦੇ ਮਾਨ-ਸਨਮਾਨ ਦੀ ਜੋ ਮੁਹਿੰਮ ਪਿਛਲੇ 11 ਸਾਲਾਂ ਤੋਂ ਚਲਾਈ ਹੋਈ ਹੈ, ਉਹ ਹੁਣ ਨਾਰੀ ਸ਼ਕਤੀ ਵੰਦਨ ਅਧਿਨਿਯਮ ਤੱਕ ਪਹੁੰਚ ਗਈ ਹੈ। ਇਹ ਕਾਨੂੰਨ ਸਾਲ 2034 ਵਿੱਚ ਲਾਗੂ ਹੋਣਾ ਸੀ, ਪਰ ਪ੍ਰਧਾਨ ਮੰਤਰੀ ਜੀ ਇਸਨੂੰ ਸਾਲ 2029 ਵਿੱਚ ਹੀ ਲਾਗੂ ਕਰਨਾ ਚਾਹੁੰਦੇ ਹਨ। ਇਸ ਲਈ, ਉਨ੍ਹਾਂ ਨੇ ਕੱਲ੍ਹ 16 ਅਪ੍ਰੈਲ ਤੋਂ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ।

ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਹਿਲਾਂ ਇਹ ਕਾਨੂੰਨ ਕਈ ਦਹਾਕਿਆਂ ਤੋਂ ਲਟਕਾਇਆ ਗਿਆ। ਪਹਿਲਾਂ ਦੀਆਂ ਸਰਕਾਰਾਂ ਨੇ ਇਸਨੂੰ ਸਿਰਫ਼ ਚਰਚਾ ਤੱਕ ਸੀਮਤ ਰੱਖਿਆ, ਪਰ ਕਦੇ ਵੀ ਇਸਨੂੰ ਲਾਗੂ ਕਰਨ ਦੀ ਇੱਛਾ ਸ਼ਕਤੀ ਨਹੀਂ ਦਿਖਾਈ। ਕਦੇ ਜਾਤੀਗਤ ਰਾਖਵੇਂਕਰਨ ਦੇ ਨਾਮ ’ਤੇ, ਕਦੇ ਰਾਜਨੀਤਿਕ ਸੁਆਰਥਾਂ ਦੇ ਕਾਰਨ, ਇਸ ਮਹੱਤਵਪੂਰਨ ਕਾਨੂੰਨ ਨੂੰ ਟਾਲਦੇ ਰਹੇ। ਪਰ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਇਸ ਵਿਸ਼ੇ ਨੂੰ ਸਿਰਫ਼ ਰਾਜਨੀਤੀ ਦਾ ਮੁੱਦਾ ਨਹੀਂ ਬਣਾਇਆ, ਸਗੋ ਇਸਨੂੰ ਰਾਸ਼ਟਰ ਨਿਰਮਾਣ ਦਾ ਅਧਾਰ ਬਣਾਇਆ ਹੈ। ਹੁਣ ਜਦੋਂ ਇਹ ਕਾਨੂੰਨ ਲਾਗੂ ਹੋਣ ਜਾ ਰਿਹਾ ਹੈ, ਤਾਂ ਇਹ ਦੇਸ਼ ਦੀਆਂ ਕਰੋੜਾਂ ਮਾਵਾਂ-ਭੈਣਾਂ ਦੇ ਸੁਪਨਿਆਂ ਦੀ ਜਿੱਤ ਹੈ।

ਉਨ੍ਹਾਂ ਕਿਹਾ ਕਿ ਇਹ ਕਾਨੂੰਨ ਦੇਸ਼ ਦੀ ਸੰਸਦ ਅਤੇ ਵਿਧਾਨ ਸਭਾਵਾਂ ਵਿੱਚ ਮਹਿਲਾਵਾਂ ਨੂੰ 33 ਫੀਸਦੀ ਰਾਖਵਾਂ ਦੇ ਕੇ ਉਨ੍ਹਾਂ ਨੂੰ ਫੈਸਲੇ ਲੈਣ ਦੀ ਮੁੱਖ ਧਾਰਾ ਵਿੱਚ ਲਿਆਉਂਦਾ ਹੈ। ਇਹ ਕਾਨੂੰਨ ਮਹਿਲਾਵਾਂ ਨੂੰ ਸਿਰਫ਼ ਭਾਗੀਦਾਰੀ ਨਹੀਂ, ਸਗੋ ਨੀਤੀ ਨਿਰਮਾਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਦਿੰਦਾ ਹੈ। ਇਹ ਉਸ ਨਵੇਂ ਭਾਰਤ ਦੀ ਤਸਵੀਰ ਹੈ, ਜਿੱਥੇ ਬੇਟੀਆਂ ਸਿਰਫ਼ ਸੁਪਨੇ ਨਹੀਂ ਦੇਖਣਗੀਆਂ, ਸਗੋ ਉਨ੍ਹਾਂ ਨੂੰ ਸਾਕਾਰ ਵੀ ਕਰਨਗੀਆਂ।

ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸ਼ਰੂਤੀ ਚੌਧਰੀ ਨੇ ਨਾਰੀ ਸ਼ਕਤੀ ਵੰਦਨ ਅਧਿਨਿਯਮ ਨੂੰ ਲਾਗੂ ਕਰਨ ਲਈ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਸ ਅਧਿਨਿਯਮ ਨਾਲ ਮਹਿਲਾਵਾਂ ਦਾ ਸਸ਼ਕਤੀਕਰਨ ਹੋਵੇਗਾ, ਇਹ ਦੇਸ਼ ਦੀਆਂ ਮਹਿਲਾਵਾਂ ਲਈ ਇਤਿਹਾਸਕ ਫੈਸਲਾ ਹੈ।ਉਨ੍ਹਾਂ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵੀ ਹਰਿਆਣਾ ਵਿੱਚ ਮਹਿਲਾਵਾਂ ਦੀ ਭਲਾਈ ਲਈ ਕਈ ਯੋਜਨਾਵਾਂ ਚਲਾਈਆਂ ਹਨ ਜਿਸ ਨਾਲ ਪ੍ਰਦੇਸ਼ ਵਿੱਚ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਪਰਚਮ ਲਹਿਰਾ ਰਹੀਆਂ ਹਨ।

ਇਸ ਮੌਕੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੀਆਂ ਅਨੇਕਾਂ ਮਹਿਲਾਵਾਂ ਨੂੰ ਸਨਮਾਨਿਤ ਵੀ ਕੀਤਾ। "ਇਸਤਰੀ ਸਾਮਰਥ ਫਾਊਂਡੇਸ਼ਨ" ਵੱਲੋਂ ਆਯੋਜਿਤ ਇਸ ਪ੍ਰੋਗਰਾਮ ਵਿੱਚ ਸ਼ਿਵਾਨੀ ਸੈਣੀ, ਭਾਜਪਾ ਜ਼ਿਲ੍ਹਾ ਪ੍ਰਧਾਨ ਜਿਤੇਂਦਰ ਪਾਲ ਮਲਹੋਤਰਾ, ਚੰਡੀਗੜ੍ਹ ਦੀ ਡਿਪਟੀ ਮੇਅਰ ਸੁਮਨ ਸ਼ਰਮਾ, ਸਾਬਕਾ ਮੇਅਰ ਸਰਵਜੀਤ ਕੌਰ, ਹਰਪ੍ਰੀਤ ਬਬਲਾ ਸਮੇਤ ਕਈ ਉੱਘੀਆਂ ਮਹਿਲਾਵਾਂ ਮੌਜੂਦ ਸਨ।