ਬਰਸਾਤਾਂ ਤੋਂ ਪਹਿਲਾਂ ਜ਼ਿਲ੍ਹੇ ਦੀਆਂ ਡਰੇਨਾਂ ਦੀ ਕੀਤੀ ਜਾਵੇ ਸਾਫ-ਸਫਾਈ : ਅਮਿਤ ਕੁਮਾਰ ਪੰਚਾਲ
ਕਣਕ ਦੀ ਨਾੜ ਨੂੰ ਅੱਗ ਲਗਾਉਣ ਦੀਆਂ ਘਟਨਾਵਾ ਨੂੰ ਰੋਕਣ ਲਈ ਲੋਕਾਂ ਨੂੰ ਕੀਤਾ ਜਾਵੇ ਵੱਧ ਤੋਂ ਵੱਧ ਜਾਗਰੂਕ
5 Dariya News
ਸ੍ਰੀ ਮੁਕਤਸਰ ਸਾਹਿਬ 17-Apr-2026
ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਅੱਜ ਦਫਤਰ ਡਿਪਟੀ ਕਮਿਸ਼ਨਰ ਵਿਖੇ ਵੱਖ—ਵੱਖ ਵਿਕਾਸ ਕਾਰਜਾਂ ਦੀ ਨਜ਼ਰਸਾਨੀ ਲਈ ਬੈਠਕਾਂ ਆਯੋਜਨ ਕੀਤਾਆਂ ਗਈਆਂ। ਹੜ੍ਹ ਕੰਟਰੋਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹੜ੍ਹਾਂ ਵਰਗੀਆਂ ਸਥਿਤੀ ਨਾਲ ਨਿਪਟਨ ਲਈ ਤਾਲਮੇਲ ਕਮੇਟੀਆਂ ਦਾ ਗਠਨ ਕਰ ਲਿਆ ਜਾਵੇ ਤਾਂ ਜੋ ਹੜ੍ਹਾਂ ਦੌਰਾਨ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ।
ਉਨ੍ਹਾਂ ਜਲ ਨਿਕਾਸੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਪਹਿਲਾਂ ਜਿ਼ਲ੍ਹੇ ਦੀਆਂ ਸਾਰੀਆਂ ਡਰੇਨਾਂ ਦੀ ਸਫਾਈ ਦਾ ਕੰਮ ਸ਼ੁਰੂ ਕੀਤਾ ਜਾਵੇ ਤਾਂ ਜੋ ਮੀਂਹ ਦੇ ਪਾਣੀ ਦੀ ਸਹੀ ਨਿਕਾਸੀ ਹੋ ਸਕੇ। ਇਸ ਤੋਂ ਇਲਾਵਾ ਤੰਗ ਪੁਲੀਆਂ ਦੀ ਪਛਾਣ ਕਰਕੇ ਉਥੇ ਵੀ ਸਫਾਈ ਕਰਵਾਈ ਜਾਵੇ।
ਉਨ੍ਹਾਂ ਕਣਕ ਦੀ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਬੰਧਿਤ ਵਿਭਾਗਾਂ ਦੇ ਨੋਡਲ ਅਤੇ ਕਲਸਟਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਮਾਨਯੋਗ ਸੁਪਰੀਮ ਕੋਰਟ ਅਤੇ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵਾਤਾਵਰਣ ਸਾਫ ਸੁਥਰਾ ਰਹਿ ਸਕੇ ।
ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੀ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਡਾ.ਸੁਨੀਲ ਬਾਂਸਲ ਸਿਵਿਲ ਸਰਜਨ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।