ਰਣਬੀਰ ਸਿੰਘ ਭੁੱਲਰ ਨੇ ਹਲਕੇ ਦੀਆਂ ਵੱਖ-ਵੱਖ ਸੜਕਾਂ ਦੀ ਰਿਪੇਅਰ ਦੇ ਰੱਖੇ ਨੀਂਹ ਪੱਥਰ
5 Dariya News
ਫ਼ਿਰੋਜ਼ਪੁਰ 20-Apr-2026
ਵਿਧਾਨ ਸਭਾ ਹਲਕਾ ਫ਼ਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ 1.10 ਕਰੋੜ ਰੁਪਏ ਦੀ ਲਾਗਤ ਨਾਲ ਆਰਿਫ ਕੇ ਤੋਂ ਬੰਡਾਲਾ (9.22 ਤੋਂ 12.32 ਕਿੱਲੋਮੀਟਰ) ਅਤੇ ਫਿਰੋਜ਼ਪੁਰ - ਮੱਲਾਂਵਾਲਾ ਰੋਡ ਤੋਂ ਜੈਮਲ ਵਾਲਾ-ਹਾਮਦ ਚੱਕ (7.60 ਤੋਂ 10.53 ਕਿੱਲੋਮੀਟਰ) ਸੜਕਾਂ ਦੀ ਰਿਪੇਅਰ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਕੈਬਨਿਟ ਮੰਤਰੀ ਲੋਕ ਨਿਰਮਾਣ ਵਿਭਾਗ ਪੰਜਾਬ ਸ. ਹਰਭਜਨ ਸਿੰਘ ਈਟੀਓ ਦੀ ਰਹਿਨੁਮਾਈ ਹੇਠ ਇਹ ਵਿਕਾਸ ਕਾਰਜ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੇ ਗਏ ਹਨ।
ਉ ਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਅਤੇ ਨਵੀਨੀਕਰਨ ਦੇ ਕਾਰਜ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ। ਇਸ ਮੌਕੇ ਬਲਰਾਜ ਸਿੰਘ ਕਟੋਰਾ ਚੇਅਰਮੈਨ ਮਾਰਕੀਟ ਕਮੇਟੀ ਫਿਰੋਜ਼ਪੁਰ ਸ਼ਹਿਰ ਬਲਰਾਜ ਸਿੰਘ ਕਟੋਰਾ, ਹਿਮਾਂਸ਼ੂ ਠੱਕਰ, ਐਸ.ਡੀ.ਓ. ਸਿਮਰਨ ਕੌਰ, ਜੇ.ਈ. ਰਜਨੀਸ਼ ਸਹਿਗਲ, ਅਮਰਿੰਦਰ ਸਿੰਘ, ਗੁਰਭੇਜ ਸਿੰਘ, ਧਰਮਵੀਰ ਸਿੰਘ ਬਲਾਕ ਸੰਮਤੀ ਮੈਂਬਰ, ਪਿੱਪਲ ਸਿੰਘ ਸਰਪੰਚ, ਸੰਜੀਤ ਸਿੰਘ ਸਰਪੰਚ, ਗੁਰਦੇਵ ਸਿੰਘ ਸਰਪੰਚ, ਸੁਰਜੀਤ ਸਿੰਘ ਸਰਪੰਚ, ਦਿਲਬਾਗ ਸਿੰਘ ਸਰਪੰਚ, ਦਲਬੀਰ ਸਿੰਘ ਸਰਪੰਚ ਅਤੇ ਹੋਰ ਪਤਵੰਤੇ ਹਾਜ਼ਰ ਸਨ।