ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਲੋਕ ਮਿਲਣੀ ਆਯੋਜਿਤ
5 Dariya News
ਕੋਟਕਪੂਰਾ 20-Apr-2026
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਰਟੀ ਦਫ਼ਤਰ, ਨੇੜੇ ਬੀ.ਡੀ.ਪੀ.ਓ. ਦਫ਼ਤਰ ਕੋਟਕਪੂਰਾ ਵਿਖੇ ਲੋਕ ਮਿਲਣੀ ਕੀਤੀ ਗਈ। ਜਿਸ ਦੌਰਾਨ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੀਆਂ ਸਮੱਸਿਆਵਾਂ ਅਤੇ ਮੰਗਾਂ ਸਪੀਕਰ ਸਾਹਿਬ ਅੱਗੇ ਰੱਖੀਆਂ।
ਇਸ ਮੌਕੇ ਸ. ਸੰਧਵਾਂ ਨੇ ਲੋਕਾਂ ਦੀਆਂ ਗੱਲਾਂ ਧਿਆਨ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੀਆਂ ਲੋਕ ਮਿਲਣੀਆਂ ਦਾ ਮੁੱਖ ਮਕਸਦ ਲੋਕਾਂ ਨੂੰ ਘਰ ਦੇ ਨੇੜੇ ਹੀ ਸੁਵਿਧਾ ਪ੍ਰਦਾਨ ਕਰਨਾ ਹੈ।
ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਮਝਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਹੱਲ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਰਹੇ। ਸਪੀਕਰ ਸ. ਸੰਧਵਾਂ ਨੇ ਭਰੋਸਾ ਦਿਵਾਇਆ ਕਿ ਲੋਕਾਂ ਵੱਲੋਂ ਉਠਾਏ ਗਏ ਹਰ ਮਸਲੇ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।