ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ
ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਵਿਧਾਇਕ ਰਮਦਾਸ
5 Dariya News
ਅੰਮ੍ਰਿਤਸਰ 21-Apr-2026
ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਆਪਣੇ ਦੌਰੇ ਦੌਰਾਨ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਮੰਡੀ ਵਿੱਚ ਚੱਲ ਰਹੀ ਕਣਕ ਦੀ ਖ਼ਰੀਦ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਨਾਲ ਮਾਰਕਿਟ ਕਮੇਟੀ ਅਟਾਰੀ ਦੀ ਚੇਅਰਪਰਸਨ ਸ੍ਰੀਮਤੀ ਸੀਮਾ ਸੋਢੀ, ਹਰਦੇਵ ਸਿੰਘ ਲਾਲੀ ਖ਼ਾਲਸਾ, ਰਣਦੀਪ ਸਿੰਘ ਕੋਟਲੀ, ਹਰਮੇਸ਼ ਸਿੰਘ, ਕੁਲਦੀਪ ਸਿੰਘ ਮੋਧੇ ਤੋਂ ਇਲਾਵਾ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਹਾਜ਼ਰ ਸਨ। ਅਟਾਰੀ ਮੰਡੀ ਵਿੱਚ ਕਣਕ ਦੀ ਖ਼ਰੀਦ ਦਾ ਜਾਇਜ਼ਾ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ ਹੈ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ।
ਵਿਧਾਇਕ ਰਮਦਾਸ ਨੇ ਕਿਹਾ ਕਿ ਮੰਡੀਆਂ ’ਚ ਆਏ ਅਨਾਜ ਨੂੰ ਮੌਸਮ ਦੀ ਮਾਰ ਤੋਂ ਬਚਾਉਣ ਲਈ ਸਾਰੀਆਂ ਏਜੰਸੀਆਂ ਅਤੇ ਆੜ੍ਹਤੀਆਂ ਨੂੰ ਤਰਪਾਲਾਂ ਅਤੇ ਕਰੇਟਾਂ ਦੇ ਸਮੁੱਚੇ ਪ੍ਰਬੰਧ ਕਰਕੇ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਖ਼ਰੀਦ ਕਾਰਜਾਂ ਨਾਲ ਜੁੜੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਮੰਡੀਆਂ ’ਚ ਕੋਈ ਵੀ ਢਿੱਲ-ਮੱਠ ਨਾ ਆਵੇ ਅਤੇ ਕਿਸੇ ਵੀ ਕਿਸਾਨ ਜਾਂ ਆੜ੍ਹਤੀ ਨੂੰ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰੀਦੀ ਗਈ ਫ਼ਸਲ ਦੀ ਅਦਾਇਗੀ 24 ਘੰਟੇ ਦੇ ਅੰਦਰ-ਅੰਦਰ ਕੀਤੀ ਜਾ ਰਹੀ ਹੈ।