5 Dariya News

ਹਰਭਜਨ ਸਿੰਘ ਈਟੀਓ ਨੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਦੇ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

5 Dariya News

ਜੰਡਿਆਲਾ ਗੁਰੂ/ਅੰਮ੍ਰਿਤਸਰ 21-Apr-2026

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ ਗਤੀ \ਦਿੰਦਿਆਂ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਸੰਪਰਕ ਸੜਕ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖੇ। ਇਨ੍ਹਾਂ ਪ੍ਰੋਜੈਕਟਾਂ ਦਾ ਮਕਸਦ ਪਿੰਡਾਂ ਦੀ ਕਨੈਕਟੀਵਿਟੀ ਨੂੰ ਹੋਰ ਮਜ਼ਬੂਤ ਕਰਨਾ, ਆਵਾਜਾਈ ਨੂੰ ਸੁਗਮ ਬਣਾਉਣਾ ਅਤੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਨੂੰ ਆਸਾਨ ਬਣਾਉਣਾ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਰੀਬ 2 ਕਰੋੜ 78 ਲੱਖ ਰੁਪਏ ਦੀ ਲਾਗਤ ਨਾਲ ਇਨ੍ਹਾਂ ਸੜਕਾਂ ਦੀ ਉਸਾਰੀ ਦੇ ਮਹੱਤਵਪੂਰਨ ਕੰਮ ਕੀਤੇ ਜਾਣਗੇ, ਜੋ ਪਿੰਡਾਂ ਦੇ ਸਮੁੱਚੇ ਵਿਕਾਸ ਵਿੱਚ ਮੀਲ ਪੱਥਰ ਸਾਬਿਤ ਹੋਣਗੇ। ਉਨ੍ਹਾਂ ਦੱਸਿਆ ਕਿ ਹਲਕੇ ਦੇ ਪਿੰਡ ਸੈਦੋ ਲੇਹਿਲ ਵਿਖੇ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦੀ ਉਸਾਰੀ 1 ਕਰੋੜ 40 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। 

ਇਹ ਸੜਕਾਂ ਕੁੱਲ 3.50 ਕਿਲੋਮੀਟਰ ਲੰਬੀਆਂ ਹੋਣਗੀਆਂ ਅਤੇ 10 ਫੁੱਟ ਚੌੜਾਈ ਨਾਲ ਤਿਆਰ ਕੀਤੀਆਂ ਜਾਣਗੀਆਂ, ਜਿਸ ਨਾਲ ਪਿੰਡ ਵਿੱਚ ਆਵਾਜਾਈ ਦੇ ਸਾਧਨਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਹੋਰ ਦੱਸਿਆ ਕਿ ਪਿੰਡ ਅਕਾਲਗੜ੍ਹ ਢਪਈ ਵਿਖੇ ਵੀ ਵੱਖ-ਵੱਖ ਇੰਟਰਲਾਕਿੰਗ ਸੜਕਾਂ ਦੀ ਉਸਾਰੀ 1 ਕਰੋੜ 38 ਲੱਖ ਰੁਪਏ ਦੀ ਲਾਗਤ ਨਾਲ ਕੀਤੀ ਜਾਵੇਗੀ। 

ਇਹ ਸੜਕਾਂ ਕੁੱਲ 3.45 ਕਿਲੋਮੀਟਰ ਲੰਬੀਆਂ ਹੋਣਗੀਆਂ ਅਤੇ 10 ਫੁੱਟ ਚੌੜਾਈ ਨਾਲ ਬਣਾਈਆਂ ਜਾਣਗੀਆਂ, ਜਿਸ ਨਾਲ ਇਲਾਕੇ ਦੀ ਆਵਾਜਾਈ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਦੱਸਿਆ, "ਇਹ ਸਾਰੇ ਕੰਮ ਸਪੈਸ਼ਲ ਅਸਿਸਟੈਂਸ ਸਕੀਮ ਹੇਠ ਕਰਵਾਏ ਜਾਣਗੇ। ਸੰਬੰਧਿਤ ਠੇਕੇਦਾਰਾਂ ਨੂੰ ਕੰਮ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਨੂੰ 6 ਮਹੀਨਿਆਂ ਵਿੱਚ ਮੁਕੰਮਲ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ।"

ਇਸ ਮੌਕੇ ਕੈਬਿਨੇਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਸੜਕਾਂ ਨਾ ਸਿਰਫ਼ ਆਵਾਜਾਈ ਨੂੰ ਆਸਾਨ ਬਣਾਉਣਗੀਆਂ, ਸਗੋਂ ਆਰਥਿਕ ਗਤੀਵਿਧੀਆਂ ਨੂੰ ਵੀ ਤਾਕਤ ਦੇਣਗੀਆਂ ਅਤੇ ਪਿੰਡਾਂ ਨੂੰ ਸ਼ਹਿਰਾਂ ਨਾਲ ਹੋਰ ਬਿਹਤਰ ਢੰਗ ਨਾਲ ਜੋੜਣਗੀਆਂ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਸਾਰੇ ਕੰਮ ਸਮੇਂ ਸਿਰ, ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਵਿਕਾਸ ਕਾਰਜਾਂ ਦਾ ਲਾਭ ਜਲਦੀ ਤੋਂ ਜਲਦੀ ਮਿਲ ਸਕੇ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਸੂਬੇ ਦੇ ਮੋਹਰੀ ਹਲਕਿਆਂ ਵਿੱਚੋਂ ਇੱਕ ਹੋਵੇਗਾ।