ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ
5 Dariya News
ਸਾਹਿਬਜ਼ਾਦਾ ਅਜੀਤ ਸਿੰਘ ਨਗਰ 22-Apr-2026
ਐੱਸ.ਏ.ਐੱਸ. ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ 7,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਡਾਇਰੈਕਟਰ, ਪੰਜਾਬ ਵਾਟਰ ਰੀਸੋਰਸਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀਮਤੀ ਅਨੂੰ ਬੱਬਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਅਨੂੰ ਬੱਬਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਸੁਧਾਰ ਕਰਕੇ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਦੇਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਐਡੀਸ਼ਨਲ ਕਲਾਸਰੂਮ ਬਣਨ ਨਾਲ ਬੱਚਿਆਂ ਨੂੰ ਪੜ੍ਹਾਈ ਲਈ ਸੁਵਿਧਾਜਨਕ ਅਤੇ ਸੁਚੱਜਾ ਮਾਹੌਲ ਮਿਲੇਗਾ। ਇਸ ਮੌਕੇ ਐਡਵੋਕੇਟ ਗਗਨਦੀਪ ਕੌਰ, ਹਲਕਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਬਲਵਿੰਦਰ ਸਿੰਘ ਲਖਨੌਰ, ਕੁਲਦੀਪ ਸਿੰਘ (ਮੈਂਬਰ ਪੰਚਾਇਤ), ਆਸ਼ਿਮਾ ਸੈਂਟਰ ਹੈਡ ਟੀਚਰ ਅਤੇ ਸਮੂਹ ਸਕੂਲ ਸਟਾਫ, ਪਿੰਡ ਦੇ ਪਤਵੰਤੇ ਸੱਜਣ ਅਤੇ ਐਸ.ਐਮ.ਸੀ ਮੈਂਬਰ ਵੀ ਹਾਜ਼ਰ ਸਨ।