5 Dariya News

ਰਾਮ ਤੀਰਥ ਮੰਨਾ ਵਲੋਂ ਸਿੱਖਿਆ ਕ੍ਰਾਂਤੀ ਤਹਿਤ 32 ਲੱਖ ਦੀ ਲਾਗਤ ਨਾਲ ਆਧੁਨਿਕ ਲੈਬਾਂ ਦਾ ਉਦਘਾਟਨ

ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਧਨੌਲਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਨੂੰ ਨਵੇਂ ਕਮਰੇ ਅਤੇ ਲੈਬ ਮਿਲੇ

5 Dariya News

ਬਰਨਾਲਾ 22-Apr-2026

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਸਕੂਲਾਂ ਵਿਚ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜ ਵੱਡੇ ਪੱਧਰ ਉੱਤੇ ਕਰਵਾਏ ਗਏ ਹਨ। ਇਸੇ ਲੜੀ ਤਹਿਤ ਦੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਬਰਨਾਲਾ ਸ੍ਰੀ ਰਾਮ ਤੀਰਥ ਮੰਨਾ ਨੇ ਸਿੱਖਿਆ ਕ੍ਰਾਂਤੀ ਰਾਹੀਂ ਆਧੁਨਿਕ ਸਹੂਲਤਾਂ ਨਾਲ ਤਿਆਰ 32 ਲੱਖ ਰੁਪਏ ਦੀ ਲਾਗਤ ਵਾਲੇ ਕਮਰਿਆਂ ਤੇ ਲੈਬਜ਼ ਦੇ ਉਦਘਾਟਨ ਕੀਤੇ। 

ਇਨ੍ਹਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ (ਮੁੰਡੇ) ਧਨੌਲਾ ਵਿਖੇ ਆਧੁਨਿਕ ਕਲਾਸ ਰੂਮ ਲਈ 9 ਲੱਖ 55 ਹਜ਼ਾਰ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਸਾਇੰਸ ਲੈਬਜ਼ ਲਈ  ਤਕਰੀਬਨ ਬਾਈ ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਸੰਬੋਧਨ ਕਰਦੇ ਹੋਏ ਸ੍ਰੀ ਮੰਨਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਸਮੇਂ ਦੇ ਹਾਣੀ ਬਣ ਕੇ ਵੱਖ ਵੱਖ ਰਾਸ਼ਟਰੀ ਪੱਧਰ ਦੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ ਅਤੇ ਮਾਨ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਰਾਹੀਂ ਵਿਦਿਆਰਥੀਆਂ ਦੇ ਵਿਦਿਅਕ ਟੂਰ, ਅਧਿਆਪਕ, ਸਿੱਖਿਆ ਦੇ ਸਮੁੱਚੇ ਸਾਧਨਾਂ ਨੂੰ ਸਰਕਾਰੀ ਸਕੂਲਾਂ ਤੱਕ ਪਹੁੰਚਾਇਆ ਜਾ ਰਿਹਾ ਹੈ। 

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਬਰਨਾਲਾ ਸ. ਸੁਨੀਤਇੰਦਰ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਸਿੱਖਿਆ ਦੇ ਖੇਤਰ ਵਿੱਚ ਮੀਲ ਪੱਥਰ ਸਾਬਿਤ ਹੋ ਰਹੀ ਹੈ। ਲੋਕਾਂ ਦਾ ਰੁਝਾਨ ਸਰਕਾਰੀ ਸਕੂਲਾਂ ਵੱਲ ਵਧ ਰਿਹਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ਼੍ਰੀਮਤੀ ਇੰਦੂ ਸਿਮਕ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਰਾਹੀਂ ਪੰਜਾਬ ਦੇ ਸਕੂਲਾਂ ਦੀ ਨੁਹਾਰ ਬਦਲੀ ਹੈ, ਨਾਲ ਹੀ ਵਿਦਿਆਰਥੀਆਂ ਨੂੰ ਤਕਨੀਕੀ ਸਾਧਨਾਂ ਨਾਲ ਜੋੜਿਆ ਹੈ। 

ਉੱਪ ਜ਼ਿਲ੍ਹਾ ਸਿੱਖਿਆ ਡਾ. ਬਰਜਿੰਦਰਪਾਲ ਸਿੰਘ ਨੇ ਕਿਹਾ ਕਿ ਸਿੱਖਿਆ ਕ੍ਰਾਂਤੀ ਨੇ ਸਾਡੇ ਵਿਦਿਆਰਥੀਆਂ ਨੂੰ ਇੱਕ ਨਵਾਂ ਪਲੇਟਫਾਰਮ ਤਿਆਰ ਕਰਕੇ ਦਿੱਤਾ ਹੈ। ਇਸ ਮੌਕੇ ਸਿੱਖਿਆ ਵਿਭਾਗ ਦੇ ਬਲਾਕ ਨੋਡਲ ਅਫ਼ਸਰ ਹਰਪ੍ਰੀਤ ਕੌਰ, ਸਿੱਖਿਆ ਕ੍ਰਾਂਤੀ ਇੰਚਾਰਜ ਹੈਡਮਾਸਟਰ ਪ੍ਰਦੀਪ ਸ਼ਰਮਾ, ਸਮਾਰਟ ਸਕੂਲ ਹੈਡਮਾਸਟਰ ਕੁਲਦੀਪ ਸਿੰਘ, ਰੁਪਿੰਦਰ ਸਿੰਘ ਮੁਹੰਮਦ ਸਾਹਿਬ ਖਾਨ, ਸੁਖਵਿੰਦਰ ਸਿੰਘ ਸੋਹੀ, ਸ਼ਿੰਦਰ ਪਾਲ ਕੌਰ, ਮਲਕੀਤ ਸਿੰਘ, ਮਿੱਠੂ ਖਾਨ, ਡਾ.ਸਰਾਜ ਘਨੌਰ , ਸਿੱਖਿਆ ਕ੍ਰਾਂਤੀ ਇੰਚਾਰਜ ਹਰਜਿੰਦਰ ਸਿੰਘ ਭੱਟੀ, ਨਰਿੰਦਰ ਸ਼ਰਮਾ, ਬਲਾਕ ਮੀਡੀਆ ਕੋਆਡੀਨੇਟਰ ਅਵਨੀਸ਼ ਕੁਮਾਰ ਅਤੇ ਚਰਨਜੀਤ ਸਿੰਘ, ਸਕੂਲਾਂ ਦੀ ਮੈਨੇਜਮੈਂਟ ਕਮੇਟੀ, ਸਰਪੰਚ ਅਤੇ ਪੰਚਾਇਤ ਮੈਂਬਰ ਅਤੇ ਪਤਵੰਤੇ ਸੱਜਣ, ਸਮੂਹ ਸਟਾਫ ਵਿਸ਼ੇਸ਼ ਤੌਰ 'ਤੇ ਹਾਜ਼ਰ ਰਿਹਾ।