ਸਿੱਖਿਆ ਕ੍ਰਾਂਤੀ ਸਰਕਾਰੀ ਸਕੂਲਾਂ ਨੂੰ ਨਵੀਨਤਾ ਅਤੇ ਆਧੁਨਿਕਤਾ ਵੱਲ ਲਿਜਾਣ ਦਾ ਨਿਵੇਕਲਾ ਉਪਰਾਲਾ : ਵਿਧਾਇਕ ਬੁੱਧ ਰਾਮ
ਵਿਧਾਇਕ ਬੁੱਧ ਰਾਮ ਵੱਲੋਂ ਸਰਕਾਰੀ ਸੈਕੰਡਰੀ ਸਕੂਲ ਧਰਮਪੁਰਾ 'ਚ ਆਧੁਨਿਕ ਕਲਾਸ ਰੂਮ ਦਾ ਉਦਘਾਟਨ
5 Dariya News
ਬੁਢਲਾਡਾ/ਮਾਨਸਾ 22-Apr-2026
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਨਵੀਨਤਾ ਅਤੇ ਆਧੁਨਿਕਤਾ ਵੱਲ ਲਿਜਾਣ ਦਾ ਨਿਵੇਕਲਾ ਉਪਰਾਲਾ ਹੈ। ਸਰਕਾਰ ਦਾ ਟੀਚਾ ਸਿਰਫ਼ ਢਾਂਚਾਗਤ ਸੁਧਾਰ ਨਹੀਂ, ਸਗੋਂ ਸਿੱਖਿਆ ਦੀ ਗੁਣਵੱਤਾ ਵਿੱਚ ਤਬਦੀਲੀ ਲਿਆਉਣਾ ਹੈ।
ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਸਰਕਾਰੀ ਸੈਕੰਡਰੀ ਸਕੂਲ ਧਰਮਪੁਰਾ ਵਿਖੇ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਆਧੁਨਿਕ ਕਲਾਸ ਰੂਮ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਬੱਚੇ ਹੀ ਦੇਸ਼ ਦਾ ਭਵਿੱਖ ਹੁੰਦੇ ਨੇ, ਉਨ੍ਹਾਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਆਧੁਨਿਕ ਸਿੱਖਿਆ ਦੇਣਾ ਬਹੁਤ ਜ਼ਰੂਰੀ ਹੈ।
ਪੰਜਾਬ ਸਰਕਾਰ ਦਾ ਸਿੱਖਿਆ ਦੇ ਖੇਤਰ ਵਿਚ ਇਹ ਨਿਵੇਕਲਾ ਕਦਮ ਨਾ ਸਿਰਫ਼ ਸਿੱਖਿਆ ਪ੍ਰਣਾਲੀ ਨੂੰ ਨਵੀਂ ਦਿਸ਼ਾ ਦੇ ਰਿਹਾ ਹੈ, ਸਗੋਂ ਪੰਜਾਬ ਦੇ ਹਰ ਬੱਚੇ ਲਈ ਚੰਗੇ ਭਵਿੱਖ ਦੇ ਦਰਵਾਜ਼ੇ ਵੀ ਖੋਲ੍ਹ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ, ਸਤੀਸ਼ ਸਿੰਗਲਾ, ਸੁਭਾਸ਼ ਨਾਗਪਾਲ ਹਲਕਾ ਸਿੱਖਿਆ ਕੋਆਰਡੀਨੇਟਰ, ਜਤਿੰਦਰ ਕੁਮਾਰ, ਸੁਖਵਿੰਦਰ ਸਿੰਘ ਸਰਪੰਚ, ਕੇਸਰ ਸਿੰਘ ਬਲਾਕ ਪ੍ਰਧਾਨ, ਮੁੱਖ ਅਧਿਆਪਕ ਗੁਰਜੰਟ ਸਿੰਘ ਅਤੇ ਕੋਕਾ ਰਾਮ ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਹਾਜ਼ਰ ਸਨ।