ਪੰਜਾਬ ਸਰਕਾਰ ਨੇ ਖੇਤਾਂ ਤੱਕ ਪਹੁੰਚਾਇਆ ਨਹਿਰੀ ਪਾਣੀ - ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਥਿੰਦ, ਧੰਨੇ ਧਾਰੀਵਾਲ ਦੁਨੀਆਂ ਸੰਧੂ ,ਰਸੂਲਪੁਰ, ਦੌਲਤਪੁਰ ਅਤੇ ਪੰਜਗਰਾਈਆਂ ਦੇ ਰਜਵਾਹ ਡਿਚ ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲਾਂ ਨੂੰ ਪੱਕੇ ਕਰਨ ਦਾ ਨੀਹ ਪੱਥਰ ਰੱਖਿਆ
5 Dariya News
ਬਟਾਲਾ 23-Apr-2026
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਤਾਂ ਤੱਕ ਨਹਿਰੀ ਪਾਣੀ ਪੁਜਦਾ ਕੀਤਾ ਗਿਆ ਹੈ, ਜਿਸ ਨਾਲ ਵੱਡੇ ਪੱਧਰ 'ਤੇ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਗਿਆ ਹੈ। ਉਨ੍ਹਾਂ ਪਿੰਡ ਵਾਸੀਆਂ ਦੀ ਮੌਜੂਦਗੀ ਵਿੱਚ ਪਿੰਡ ਥਿੰਦ, ਧੰਨੇ ਧਾਰੀਵਾਲ ਦੁਨੀਆਂ ਸੰਧੂ , ਰਸੂਲਪੁਰ, ਦੌਲਤਪੁਰ ਅਤੇ ਪੰਜਗਰਾਈਆਂ ਦੇ ਰਜਵਾਹ ਡਿਚ ਨੰਬਰ 2 ਦੀ ਕੰਕਰੀਟ ਲਾਈਨਿੰਗ ਅਤੇ ਨਹਿਰੀ ਖਾਲਾਂ ਨੂੰ ਪੱਕੇ ਕਰਨ ਦਾ ਨੀਹ ਪੱਥਰ ਰੱਖਿਆ।
ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਕਿਸਾਨਾਂ ਨੂੰ ਆਪਣੇ ਖੇਤਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹੁੰਚਾਉਣ ਦਾ ਵਾਅਦਾ ਕੀਤਾ ਸੀ, ਜਿਸਨੂੰ ਪੂਰਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਨ ਸਰਕਾਰ ਨੇ ਆਪਣੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਹੁਣ ਤੱਕ ਸੂਬੇ ਦੀ 76 ਫੀਸਦੀ ਖੇਤਾਂ ਵਿੱਚ ਨਹਿਰੀ ਪਾਣੀ ਪਹੁੰਚਾ ਦਿੱਤਾ ਹੈ ਅਤੇ ਅੱਗੇ ਵੀ ਕੰਮ ਚੱਲ ਰਿਹਾ ਹੈ।
ਉਨ੍ਹਾਂ ਕਿਹਾ ਪੰਜਾਬ ਸਰਕਾਰ ਵਲੋਂ ਨਹਿਰਾਂ ਤੇ ਟੇਲਾਂ ਦੀ ਸਫਾਈ ਕਰਕੇ ਖੇਤਾਂ ਤੱਕ ਪਾਣੀ ਪੁਜਦਾ ਕੀਤਾ ਹੈ। ਉਨ੍ਹਾਂ ਕਿਹਾ ਇਸ ਨਾਲ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਨਹਿਰੀ ਪਾਣੀ ਦੀ ਵਰਤੋਂ ਨਾਲ ਜ਼ਮੀਨੀ ਪਾਣੀ 'ਤੇ ਨਿਰਭਰਤਾ ਘਟੀ ਹੈ, ਜਿਸ ਨਾਲ ਧਰਤੀ ਹੇਠਲੇ ਪਾਣੀ ਦਾ ਪੱਧਰ ਵੀ ਵੱਧ ਰਿਹਾ ਹੈ।